Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰੇਂਦਰ ਮੋਦੀ ਨੇ ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਨਾਲ ਗੱਲਬਾਤ ਕੀਤੀ

ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਵਕਫ਼ ਸੰਸ਼ੋਧਨ ਐਕਟ ਲਿਆਉਣ ਲਈ ਧੰਨਵਾਦ ਕੀਤਾ, ਇਹ ਉਨ੍ਹਾਂ ਦੀ ਦੀਰਘਕਾਲੀ ਪੈਂਡਿੰਗ ਮੰਗ ਸੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Kiren Rijiju, Dawoodi Bohra Community

Web Admin

Web Admin

5 Dariya News

ਨਵੀਂ ਦਿੱਲੀ , 17 Apr 2025

Last updated on: Apr 18, 2025, 13:37 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਦਾਊਦੀ ਬੋਹਰਾ ਭਾਈਚਾਰੇ ਦੇ ਮੈਂਬਰਾਂ ਦੇ ਇੱਕ ਵਫ਼ਦ ਨਾਲ ਗੱਲਬਾਤ ਕੀਤੀ। ਵਫ਼ਦ ਵਿੱਚ ਕਾਰੋਬਾਰੀ ਨੇਤਾ, ਪੇਸ਼ੇਵਰ, ਡਾਕਟਰ, ਸਿੱਖਿਅਕ ਅਤੇ ਦਾਊਦੀ ਬੋਹਰਾ ਭਾਈਚਾਰੇ ਦੇ ਵੱਖ-ਵੱਖ ਪ੍ਰਮੁੱਖ ਪ੍ਰਤੀਨਿਧੀ ਸ਼ਾਮਲ ਸਨ। 

ਉਨ੍ਹਾਂ ਨੇ ਆਪਣੇ ਸੰਘਰਸ਼ਾਂ ਬਾਰੇ ਦੱਸਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਉਨ੍ਹਾਂ ਦੇ ਭਾਈਚਾਰੇ ਦੇ ਮੈਂਬਰਾਂ ਦੀਆਂ ਜਾਇਦਾਦਾਂ 'ਤੇ ਵਕਫ਼ ਨੇ ਗਲਤ ਦਾਅਵਾ ਕੀਤਾ। ਉਨ੍ਹਾਂ ਨੇ ਵਕਫ਼ ਸੰਸ਼ੋਧਨ ਐਕਟ ਲਿਆਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਲੰਬੇ ਸਮੇਂ ਤੋਂ ਉਨ੍ਹਾਂ ਦੀ ਮੰਗ ਸੀ।

ਉਨ੍ਹਾਂ ਨੇ ਦਾਊਦੀ ਬੋਹਰਾ ਭਾਈਚਾਰੇ ਨਾਲ ਪ੍ਰਧਾਨ ਮੰਤਰੀ ਦੇ ਲੰਬੇ ਸਮੇਂ ਤੋਂ ਚੱਲ ਰਹੇ ਵਿਸ਼ੇਸ਼ ਸਬੰਧਾਂ ਅਤੇ ਉਨ੍ਹਾਂ ਦੁਆਰਾ ਕੀਤੇ ਗਏ ਸਕਾਰਾਤਮਕ ਕੰਮਾਂ ਬਾਰੇ ਚਰਚਾ ਕੀਤੀ। ਆਪਣੇ ਭਾਈਚਾਰੇ ਲਈ ਐਕਟ ਦੇ ਲਾਭਾਂ ਬਾਰੇ ਚਰਚਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਹ ਐਕਟ ਨਾ ਸਿਰਫ਼ ਘੱਟ ਗਿਣਤੀਆਂ ਲਈ ਸਗੋਂ ਘੱਟ ਗਿਣਤੀਆਂ ਦੇ ਅੰਦਰ ਘੱਟ ਗਿਣਤੀਆਂ ਦੇ ਲਾਭਾਂ ਲਈ ਲਿਆਏ ਹਨ। 

ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਹਮੇਸ਼ਾ ਉਨ੍ਹਾਂ ਦੀ ਪਹਿਚਾਣ ਨੂੰ ਵਧਣ-ਫੁੱਲਣ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਉਹ ਸਮਾਵੇਸ਼ ਦੀ ਭਾਵਨਾ ਮਹਿਸੂਸ ਕਰਦੇ ਹਨ। ਪ੍ਰਧਾਨ ਮੰਤਰੀ ਦੇ ਵਰ੍ਹੇ 2047 ਤੱਕ ਵਿਕਸਿਤ ਭਾਰਤ ਦੀ ਕਲਪਨਾ ਬਾਰੇ ਚਰਚਾ ਕਰਦੇ ਹੋਏ ਉਨ੍ਹਾਂ ਨੇ ਭਾਰਤ ਨੂੰ ਵਿਕਸਿਤ ਬਣਾਉਣ ਦੀ ਦਿਸ਼ਾ ਵਿੱਚ ਪ੍ਰਤੀਨਬੱਧਤਾ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। 

ਉਨ੍ਹਾਂ ਨੇ ਉਨ੍ਹਾਂ ਦੀ ਲੀਡਰਸ਼ਿਪ ਦੀ ਵੀ ਪ੍ਰਸ਼ੰਸਾ ਕੀਤੀ ਜੋ ਇਸ ਪਹਿਲੂ 'ਤੇ ਕੇਂਦ੍ਰਿਤ ਹੈ ਕਿ ਸੱਚਾ ਵਿਕਾਸ ਲੋਕਾਂ ‘ਤੇ ਕੇਂਦ੍ਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਆਤਮਨਿਰਭਰ ਭਾਰਤ, ਐੱਮਐੱਸਐੱਮਈ ਆਦਿ ਦੇ ਸਮਰਥਨ ਜਿਹੀਆਂ ਕਈ ਪ੍ਰਮੁੱਖ ਪਹਿਲਕਦਮੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਖਾਸ ਕਰਕੇ ਛੋਟੇ ਕਾਰੋਬਾਰਾਂ ਲਈ ਬਹੁਤ ਮਦਦਗਾਰ ਰਹੀਆਂ ਹਨ। 

ਉਨ੍ਹਾਂ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਨਾਰੀ ਸ਼ਕਤੀ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਹੋਰ ਉਪਾਵਾਂ ਦੀ ਵੀ ਪ੍ਰਸ਼ੰਸਾ ਕੀਤੀ। ਪ੍ਰਧਾਨ ਮੰਤਰੀ ਨੇ ਵਕਫ਼ ਸੰਸ਼ੋਧਨ ਐਕਟ ਨੂੰ ਲਿਆਉਣ ਦੇ ਪਿੱਛੇ ਵਰ੍ਹਿਆਂ ਦੀ ਮਿਹਨਤ ਬਾਰੇ ਦੱਸਿਆ। ਉਨ੍ਹਾਂ ਨੇ ਵਕਫ਼ ਦੇ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਇਸ ਐਕਟ ਨੂੰ ਲਿਆਉਣ ਦੇ ਪਿੱਛੇ ਇੱਕ ਪ੍ਰਮੁੱਖ ਕਾਰਨ ਇਹ ਸੀ ਕਿ ਪ੍ਰਚਲਿਤ ਪ੍ਰਣਾਲੀ ਤੋਂ ਸਭ ਤੋਂ ਵੱਧ ਮਹਿਲਾਵਾਂ, ਵਿਸ਼ੇਸ਼ ਤੌਰ ‘ਤੇ ਵਿਧਵਾਵਾਂ ਪੀੜ੍ਹਤ ਸਨ।

ਪ੍ਰਧਾਨ ਮੰਤਰੀ ਨੇ ਦਾਊਦੀ ਬੋਹਰਾ ਭਾਈਚਾਰੇ ਦੇ ਮੈਂਬਰਾਂ ਨਾਲ ਆਪਣੇ ਮਜ਼ਬੂਤ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸਮਾਜਿਕ ਭਲਾਈ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਭਾਈਚਾਰੇ ਦੀ ਪਰੰਪਰਾ ਦੀ ਪ੍ਰਸ਼ੰਸਾ ਕੀਤੀ, ਜਿਸ ਨੂੰ ਉਨ੍ਹਾਂ ਨੇ ਵਰ੍ਹਿਆਂ ਤੋਂ ਦੇਖਿਆ ਹੈ। ਉਨ੍ਹਾਂ ਨੇ ਐਕਟ ਨੂੰ ਲਿਆਉਣ ਵਿੱਚ ਭਾਈਚਾਰੇ ਦੇ ਵਿਸ਼ੇਸ਼ ਯੋਗਦਾਨ 'ਤੇ ਵੀ ਚਾਨਣਾ ਪਾਇਆ। 

ਸ਼੍ਰੀ ਮੋਦੀ ਨੇ ਕਿਹਾ ਕਿ ਜਦੋਂ ਵਕਫ਼ ਸੰਸ਼ੋਧਨ ਐਕਟ ਲਿਆਉਣ ਦੀ ਦਿਸ਼ਾ ਵਿੱਚ ਕੰਮ ਸ਼ੁਰੂ ਹੋਇਆ, ਤਾਂ ਸਭ ਤੋਂ ਪਹਿਲਾਂ ਜਿਨ੍ਹਾਂ ਲੋਕਾਂ ਨਾਲ ਇਸ ਬਾਰੇ ਚਰਚਾ ਕੀਤੀ, ਉਨ੍ਹਾਂ ਵਿੱਚੋਂ ਇੱਕ ਸਯਦਨਾ ਮੁਫੱਦਲ ਸੈਫੂਦੀਨ (Syedna Mufaddal Saifuddin) ਸਨ, ਜਿਨ੍ਹਾਂ ਨੇ ਐਕਟ ਦੀਆਂ ਵੱਖ-ਵੱਖ ਬਾਰੀਕੀਆਂ ਬਾਰੇ ਵਿਸਤ੍ਰਿਤ ਸੁਝਾਅ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Kiren Rijiju , Dawoodi Bohra Community

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD