Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਰੂਪਨਗਰ ਦੀ ਦਾਣਾ ਮੰਡੀ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha, Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 18 Apr 2025

Last updated on: Apr 18, 2025, 16:21 IST

ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।

ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਕਟਾਰੂਚੱਕ ਨੇ ਅੱਗੇ ਆਖਿਆ ਕਿ ਹੁਣ ਤੱਕ ਮੰਡੀਆ ’ਚ 13 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਲਗਭਗ 11 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ’ਚ 703 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ ਉੱਥੇ ਲਿਫ਼ਟਿੰਗ ’ਚ ਵੀ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਿਲ ਸਾਹਮਣੇ ਨਹੀਂ ਆਈ।

ਖੁਰਾਕ ਤੇ ਸਪਲਾਈ ਮੰਤਰੀ ਅਨੁਸਾਰ ਮੌਸਮ ਜੇਕਰ ਇੰਜ ਹੀ ਸਾਥ ਦਿੰਦਾ ਰਹੇ ਤਾਂ ਇਸ ਵਾਰ ਕਣਕ ਦੇ ਦਾਣੇ ਦੀ ਗੁਣਵੱਤਾ ਵੀ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। 

ਇਸ ਤੋਂ ਇਲਾਵਾ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਉਹ ਖੁਦ ਮੰਡੀਆਂ ਦਾ ਦੌਰਾ ਕਰਕੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ’ਚ ਕੋਈ ਵੀ ਢਿੱਲ ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਮਜ਼ਦੂਰ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਤੀ ਉਂਤੇ ਅਸਲ ਦੇਵਤਾ ਮਜ਼ਦੂਰ ਹਨ ਜੋ ਕਿ ਇੰਨੀ ਮਿਹਨਤ ਮੁਸ਼ੱਕਤ ਨਾਲ ਆਪਣਾ ਪਰਿਵਾਰ ਪਾਲਦੇ ਹਨ। 

ਉਨ੍ਹਾਂ ਮਜ਼ਦੂਰਾਂ ਦਾ ਫਸਲਾਂ ਦੇ ਮੰਡੀਕਰਨ ਵਿੱਚ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦਾ ਮਿਹਨਤਤਾਨਾ ਸਿਰਫ 1 ਸਾਲ ਵਿੱਚ ਹੀ 2 ਵਾਰ ਵਧਾਇਆ ਹੈ, ਉਨ੍ਹਾਂ ਕਿਹਾ ਕਿ ਪਹਿਲਾ 1 ਰੁਪਏ 80 ਤੋਂ ਵਧਾ ਕੇ 2 ਰੁਪਏ 21 ਪੈਸੇ ਕੀਤਾ ਤੇ ਵੱਧਦੀ ਮਹਿੰਗਾਈ ਤੇ ਆੜ੍ਹਤੀਆਂ ਦੀ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਦਲੇਰਾਨਾ ਫੈਸਲਾ ਲਿਆ ਤੇ 43 ਪੈਸੇ ਦਾ ਹੋਰ ਵਾਧਾ ਕਰਦੇ ਹੋਏ ਇਨ੍ਹਾਂ ਦਾ ਰੇਟ 2 ਰੁਪਏ 64 ਪੈਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਲਗਭਗ 10 ਕਰੋੜ ਰੁਪਏ ਦਾ ਲਾਭ ਇਨ੍ਹਾਂ ਮਜ਼ਦੂਰ ਭਾਈਚਾਰੇ ਨੂੰ ਹੋਵੇਗਾ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਹਰੇਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਭਾਗ ਸਿੰਘ ਮਦਾਨ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਇੰਪਰੁਵਮੇਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਸ਼ਿਵ ਕੁਮਾਰ ਲਾਲਪੁਰਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha , Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD