Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗਰੂਰ ਵਿਖੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Kaur Bharaj,Sandeep Rishi, DC Sangrur, Deputy Commissioner Sangrur, Sangrur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਸੰਗਰੂਰ , 17 Apr 2025

Last updated on: Apr 18, 2025, 17:37 IST

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ।

ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਆਦੇਸ਼ ਦਿੱਤੇ ਕਿ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦੇ ਧੰਦੇ ਨਾਲ ਜੁੜੇ ਰਹੇ ਵਿਅਕਤੀਆਂ ਦੇ ਮੌਜੂਦਾ ਕਾਰੋਬਾਰਾਂ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਹਾਲੇ ਵੀ ਅਜਿਹੇ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹੋਏ ਪਾਏ ਜਾਂਦੇ ਹਨ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਕੈਬਨਿਟ ਮੰਤਰੀ ਨੇ ਡਰੱਗ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਜੇਕਰ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਹਨਾਂ ਨੇ ਕਿਹਾ ਕਿ ਦਵਾਈ ਦੀਆਂ ਦੁਕਾਨਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਕੀਤਾ ਹੋਇਆ ਹੈ ਪਰ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਦਵਾਈ ਵਿਕਰੇਤਾ ਜਾਂ ਤਾਂ ਸੀਸੀਟੀਵੀ ਲਗਵਾਉਂਦੇ ਨਹੀਂ ਹਨ ਅਤੇ ਜਾਂ ਫਿਰ ਗੁੰਮਰਾਹ ਕਰਨ ਲਈ ਗੈਰ ਢੁਕਵੀਆਂ ਥਾਵਾਂ ਉੱਤੇ  ਕੈਮਰੇ ਲਗਾ ਦਿੱਤੇ ਜਾਂਦੇ ਹਨ।

ਉਹਨਾਂ ਨੇ ਪੁਲਿਸ ਤੇ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸੇ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਹਦਾਇਤ ਕੀਤੀ ਜਾਵੇ ਕਿ ਮਤੇ ਪਵਾ ਕੇ ਪਿੰਡਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਮੀਟਿੰਗ ਵਿੱਚ ਹਾਜ਼ਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰੀ ਖੇਤਰਾਂ ਵਿੱਚ ਸਮੁੱਚੀ ਨਿਗਰਾਨੀ ਲਈ ਢੁਕਵੀਆਂ ਥਾਵਾਂ ਉੱਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਕੀਤੀ ਜਾਣ ਵਾਲੀ ਕਾਰਵਾਈ ਉੱਤੇ ਫੋਰੀ ਐਕਸ਼ਨ ਲਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਵੱਲੋਂ ਇਹ ਕਦੇ ਵੀ ਨਹੀਂ ਕਿਹਾ ਗਿਆ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਜਾਂ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਫੰਡਾਂ ਦੀ ਕਮੀ ਹੈ ਬਲਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ 'ਤੇ ਨੇਪਰੇ ਚੜਾਇਆ ਜਾ ਰਿਹਾ ਹੈ।

ਉਹਨਾਂ ਨੇ  ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਸਮਾਜਿਕ ਨੁਮਾਇੰਦਿਆਂ ਤੋਂ ਫੀਡਬੈਕ ਵੀ ਹਾਸਿਲ ਕੀਤੀ ਅਤੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਵਿੱਚ ਸਰਕਾਰ ਦੀ ਤਰਫੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਨਾ ਦੇ ਬਰਾਬਰ ਕੀਤੀ ਸੀ ਪਰ ਪੰਜਾਬ ਵਿੱਚ ਸਾਡੀ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਹੀ 56 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ਅਤੇ ਇਸ ਮੁਹਿੰਮ ਤਹਿਤ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਪਿਛਲੇ ਮਹੀਨਿਆਂ ਤੋਂ ਜ਼ਿਲ੍ਹੇ ਵਿੱਚ ਪ੍ਰਸ਼ਾਸਨਿਕ ਪੱਧਰ 'ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਰਵਾਈ ਤੇ ਵੱਖ-ਵੱਖ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ।  ਜ਼ਿਲ੍ਹਾ ਪੁਲਿਸ ਦੀ ਕਾਰਵਾਈ ਬਾਰੇ ਐਸ.ਪੀ ਨਵਰੀਤ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਏਡੀਸੀ ਅਮਿਤ ਬੈਂਬੀ, ਏਡੀਸੀ ਸੁਖਚੈਨ ਸਿੰਘ ਪਾਪੜਾ, ਚੇਅਰਮੈਨ ਦਲਵੀਰ ਸਿੰਘ ਢਿੱਲੋ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗੁਨਿੰਦਰਜੀਤ ਸਿੰਘ ਜਵੰਦਾ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ,  ਚੇਅਰਮੈਨ ਮੁਕੇਸ਼ ਜੁਨੇਜਾ, ਸਮੂਹ ਉਪ ਮੰਡਲ ਮੈਜਿਸਟਰੇਟ, ਪੁਲਿਸ, ਸਿਹਤ, ਸਿੱਖਿਆ ਸਮੇਤ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Kaur Bharaj , Sandeep Rishi , DC Sangrur , Deputy Commissioner Sangrur , Sangrur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD