Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

80 ਲੱਖ ਦੀ ਲਾਗਤ ਨਾਲ ਵਿਕਸਤ ਹੋਵੇਗਾ ਈਕੋ-ਟੂਰਿਜ਼ਮ ਪ੍ਰੋਜੈਕਟ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Karambir Singh Ghuman, Hoshiarpur

Web Admin

Web Admin

5 Dariya News

ਤਲਵਾੜਾ/ਹੁਸ਼ਿਆਰਪੁਰ , 18 Apr 2025

Last updated on: Apr 18, 2025, 17:52 IST

ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ 'ਨੇਚਰ ਅਵੇਅਰਨੈੱਸ ਕੈਂਪ' ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦੀ ਅੰਦਾਜ਼ਨ ਲਾਗਤ ਲਗਭਗ 80 ਲੱਖ ਰੁਪਏ ਹੈ। 

ਇਹ ਕੈਂਪ ਪੌਂਗ ਡੈਮ ਦੇ ਨੇੜੇ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ। ਇਸ ਵਿੱਚ 2 ਅਸਥਾਈ ਝੋਂਪੜੀਆਂ, 1 ਰਸੋਈ, 1 ਡਾਇਨਿੰਗ ਹਾਲ ਅਤੇ ਸਥਾਨਕ ਨਿਵਾਸੀਆਂ ਲਈ ਕੈਂਟੀਨ ਦੀ ਸਹੂਲਤ ਵੀ ਸ਼ਾਮਲ ਹੋਵੇਗੀ।  ਕੈਂਪ ਤੋਂ ਤਲਵਾੜਾ ਤੱਕ 2 ਕਿਲੋਮੀਟਰ ਲੰਬੀ 'ਨੇਚਰ ਟ੍ਰੇਲ' ਬਣਾਈ ਜਾਵੇਗੀ ਅਤੇ ਸ਼ਾਹ ਨਹਿਰ ਬੈਰਾਜ 'ਤੇ ਵਾਟਰ ਸਪੋਰਟਸ ਦੀ ਸਹੂਲਤ ਵੀ ਸੈਲਾਨੀਆਂ ਲਈ ਉਪਲਬਧ ਹੋਵੇਗੀ।  

ਪੌਂਗ ਡੈਮ, ਜੋ ਹਰ ਸਾਲ ਲੱਖਾਂ ਪ੍ਰਵਾਸੀ ਪੰਛੀਆਂ ਦਾ ਗੜ੍ਹ ਹੁੰਦਾ ਹੈ, ਹੁਣ ਸੈਲਾਨੀਆਂ ਲਈ ਇੱਕ ਨਵਾਂ ਠਹਿਰਾਅ ਸਥਾਨ ਬਣੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਨੌਜਵਾਨਾਂ ਨੂੰ ਨੇਚਰ ਗਾਈਡ ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ, ਜੋ ਸੈਲਾਨੀਆਂ ਨੂੰ ਪੰਛੀ ਦੇਖਣ ਦੇ ਨਾਲ-ਨਾਲ ਕੁਦਰਤ ਪ੍ਰਤੀ ਜਾਗਰੂਕ ਵੀ ਕਰਨਗੇ। ਇਹ ਪ੍ਰੋਜੈਕਟ ਆਮਦਨ ਸ਼ੇਅਰਿੰਗ ਮਾਡਲ 'ਤੇ ਅਧਾਰਤ ਹੋਵੇਗਾ, ਜਿਸ ਨਾਲ ਸਥਾਨਕ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।  

ਲਾਲ ਚੰਦ ਕਟਾਰੂਚਕ ਨੇ ਦੱਸਿਆ ਕਿ ਤਲਵਾੜਾ ਦੇ ਨੇੜੇ ਸਥਿਤ ਰਾਕ ਗਾਰਡਨ (2-3 ਕਿਲੋਮੀਟਰ) ਪਹਿਲਾਂ ਹੀ ਸੈਲਾਨੀਆਂ ਦੇ ਆਕਰਸ਼ਣ ਦਾ ਕੇਂਦਰ ਹੈ। ਇਹ ਨਵਾਂ ਕੈਂਪ ਸੈਰ-ਸਪਾਟੇ ਨੂੰ ਹੋਰ ਵੀ ਗਤੀ ਦੇਵੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੀ ਚੌਹਾਲ ਡੈਮ, ਮੈਲੀ ਡੈਮ, ਥਾਣਾ ਡੈਮ ਅਤੇ ਪਠਾਨਕੋਟ ਦੇ ਧਾਰ ਖੇਤਰ ਨੂੰ ਈਕੋ ਟੂਰਿਜ਼ਮ ਦੇ ਰੂਪ ਵਿੱਚ ਵਿਕਸਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਈਕੋ ਟੂਰਿਜ਼ਮ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। 

ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ 'ਹਵਾ ਮਹਿਲ' ਨੂੰ ਸੈਰ-ਸਪਾਟੇ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇ, ਜਿਸ ਦੀ ਸ਼ੁਰੂਆਤ ਅੱਜ ਹੋ ਗਈ ਹੈ।

ਇਸ ਮੌਕੇ 'ਤੇ ਪ੍ਰਧਾਨ ਮੁੱਖ ਵਣਪਾਲ  ਧਰਮਿੰਦਰ ਸ਼ਰਮਾ, ਵਣਪਾਲ ਨਾਰਥ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ, ਵਣ ਮੰਡਲ ਅਧਿਕਾਰੀ ਅੰਜਨ ਸਿੰਘ, ਤਲਵਾੜਾ-2 ਰੇਂਜ, ਵਣ ਮੰਡਲ ਅਧਿਕਾਰੀ ਹੁਸ਼ਿਆਰਪੁਰ ਅਮਨੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Karambir Singh Ghuman , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD