Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ

ਦੋ ਪਿਸਤੌਲ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 18 Apr 2025

Last updated on: Apr 18, 2025, 18:07 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ  ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ  ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। 

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ  ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਪ੍ਰੀਤ ਸਿੰਘ ਉਰਫ਼ ਮਹਿਕ ਵਾਸੀ ਪਿੰਡ ਸੇਖਵਾਂ, ਬਟਾਲਾ ਅਤੇ ਯੁਵਰਾਜ ਸਿੰਘ ਉਰਫ਼ ਜੱਗੂ ਵਾਸੀ ਮੁਰਾਦਪੁਰਾ, ਤਰਨਤਾਰਨ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲਾਂ- ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਕੈਲੀਬਰ ਪੀਐਕਸ30 ਸ਼ਾਮਲ ਹੈ, ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਨੂੰ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। 

ਉਨ੍ਹਾਂ ਕਿਹਾ, “ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ, ਪੰਜਾਬ ਪੁਲਿਸ ਨੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਅਤੇ ਕਈ ਹੋਰ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਸਫ਼ਲਤਾ ਹਾਸਲ ਕੀਤੀ  ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ - ਮਹਿਕਪ੍ਰੀਤ ਅਤੇ ਯੁਵਰਾਜ - ਤਰਨਤਾਰਨ ਵਿੱਚ ਸਰਪੰਚ ਦੇ ਘਰ ’ਤੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸਨ। 

ਜ਼ਿਕਰਯੋਗ ਹੈ ਕਿ 26 ਅਤੇ 27 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਦੋ ਬਾਈਕ ਸਵਾਰ ਨੌਜਵਾਨਾਂ ਨੇ ਪਿੰਡ ਨੌਸ਼ਹਿਰਾ ਪੰਨੂਆਂ ਦੇ ਸਰਪੰਚ ਦੇ ਘਰ ਬਾਹਰ ਗੋਲੀਬਾਰੀ ਕੀਤੀ ਸੀ। ਏਡੀਜੀਪੀ ਨੇ ਕਿਹਾ ਕਿ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਨਿਗਰਾਨੀ ਵਿੱਚ ਤਰਨਤਾਰਨ ਪੁਲਿਸ ਦੀਆਂ ਟੀਮਾਂ, ਸਰਪੰਚ ਦੇ ਘਰ ਬਾਹਰ ਹੋਈ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਦੀ ਪੈਰਵਾਈ ਕਰ ਰਹੀਆਂ ਸਨ ਤਾਂ ਪੁਲਿਸ ਨੂੰ ਨੌਸ਼ਹਿਰਾ ਪੰਨੂਆਂ ਦੇ ਖੇਤਰ ਵਿੱਚ ਘੁੰਮ ਰਹੇ ਦੋਵਾਂ ਮੁਲਜ਼ਮਾਂ ਸਬੰਧੀ ਖੁਫੀਆ ਇਤਲਾਹ ਮਿਲੀ ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦਾ ਪਿੱਛਾ ਕੀਤਾ। ਏਆਈਜੀ ਨੇ ਕਿਹਾ,‘‘ਜਦੋਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ’ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲਿਸ ਟੀਮਾਂ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ’’।

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।

ਐਸਐਸਪੀ ਨੇ ਕਿਹਾ ਕਿ ਮੁਲਜ਼ਮ ਮਹਿਕਪ੍ਰੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਸਰਪੰਚ ਦੇ ਘਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਉਸਦੀ ਸ਼ਮੂਲੀਅਤ ਤੋਂ ਇਲਾਵਾ, ਮੁਲਜ਼ਮ ਵਿਸਫੋਟਕ ਪਦਾਰਥ ਐਕਟ ਤਹਿਤ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ, ਜਿਸ ਵਿੱਚ ਦੋ ਹੱਥਗੋਲੇ ਅਤੇ ਹਥਿਆਰ-ਗੋਲੀ ਸਿੱਕਾ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰ. 49 ਮਿਤੀ 18/04/2025 ਨੂੰ ਤਰਨਤਾਰਨ ਦੇ ਪੁਲਿਸ ਥਾਣਾ ਸਰਹਾਲੀ ਵਿਖੇ ਬੀਐਨਐਸ ਦੀਆਂ ਧਾਰਾਵਾਂ 111 (3) ਅਤੇ 113 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7) (1) ਤਹਿਤ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD