Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੁਣ ਆਮ ਲੋਕ ਅਹੁਦਿਆਂ ਉੱਤੇ ਬੈਠ ਕੇ ਲੋਕ ਹਿੱਤ ਫੈਸਲੇ ਲੈਣ ਦੇ ਕਾਬਲ ਹੋਏ : ਗੁਰਮੀਤ ਸਿੰਘ ਖੁੱਡੀਆਂ

ਕਿਹਾ ! ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧਰਮਕੋਟ/ਫ਼ਤਹਿਗੜ੍ਹ ਪੰਜਤੂਰ , 18 Apr 2025

Last updated on: Apr 18, 2025, 18:23 IST

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਬਦਲਾਅ ਹੀ ਹੈ ਕਿ ਹੁਣ ਆਮ ਲੋਕ ਅਹੁਦਿਆਂ ਉੱਤੇ ਬੈਠ ਕੇ ਲੋਕ ਹਿੱਤ ਫੈਸਲੇ ਲੈਣ ਦੇ ਕਾਬਲ ਹੋਏ ਹਨ। 

ਪਹਿਲਾਂ ਵਾਲੀਆਂ ਸਰਕਾਰਾਂ ਨੇ ਕਦੇ ਵੀ ਆਮ ਲੋਕਾਂ ਨੂੰ ਅੱਗੇ ਨਹੀਂ ਆਉਣ ਦਿੱਤਾ। ਸਾਡੇ ਉੱਤੇ ਆਮ ਲੋਕਾਂ ਦਾ ਬਹੁਤ ਕਰਜ਼ਾ ਹੈ, ਜੋ ਕਦੇ ਵੀ ਉਤਾਰਿਆ ਨਹੀਂ ਜਾ ਸਕਦਾ ਹੈ। ਉਹ ਅੱਜ ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ ਵਿਖੇ ਨਵੇਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਨੂੰ ਅਹੁਦੇ ਸੰਭਾਲਣ ਮੌਕੇ ਰੱਖੇ ਸਮਾਗਮਾਂ ਨੂੰ ਸੰਬੋਧਨ ਕਰ ਰਹੇ ਸਨ। 

ਅੱਜ ਸ੍ਰ ਗੁਰਤਾਰ ਸਿੰਘ ਸੰਧੂ ਕਮਾਲਕੇ ਨੇ ਧਰਮਕੋਟ ਵਿਖੇ ਅਤੇ ਸੁਖਬੀਰ ਸਿੰਘ ਮੰਦਰ ਨੇ ਫ਼ਤਹਿਗੜ੍ਹ ਪੰਜਤੂਰ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰ ਖੁੱਡੀਆਂ ਨੇ ਅਪੀਲ ਕੀਤੀ ਕਿ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਹਿਯੋਗ ਇਸੇ ਤਰ੍ਹਾਂ ਜਾਰੀ ਰੱਖਣ ਕਿਉਂਕਿ ਆਪ ਪਾਰਟੀ ਇਮਾਨਦਾਰੀ ਨਾਲ ਲੋਕ ਹਿੱਤ ਕੰਮ ਕਰ ਰਹੀ ਹੈ। 

ਸਹੀ ਮਾਅਨਿਆਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਹਲੇ ਹੋਰ ਸਮਾਂ ਲੱਗੇਗਾ ਪਰ ਸੂਬੇ ਦੀ ਪੁਰਾਣੀ ਬਾਦਸ਼ਾਹਤ ਨੂੰ ਮੁੜ ਕਾਇਮ ਕੀਤਾ ਜਾਵੇਗਾ। ਉਹਨਾਂ ਨਵੇਂ ਬਣੇ ਚੇਅਰਮੈਨਾਂ ਨੂੰ ਚੇਅਰਮੈਨੀ ਮਿਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। 

ਭਵਿੱਖ ਵਿਚ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ। ਕੈਬਨਿਟ ਮੰਤਰੀ ਵੱਲੋਂ ਗੁਰਤਾਰ ਸਿੰਘ ਸੰਧੂ ਕਮਾਲਕੇ ਅਤੇ ਸੁਖਬੀਰ ਸਿੰਘ ਮੰਦਰ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਵਰਕਰ ਕਰਾਰ ਦਿੱਤਾ ਗਿਆ। ਉਨ੍ਹਾਂ ਉਮੀਦ ਜਤਾਈ ਕਿ ਕਮਾਲਕੇ ਅਤੇ ਮੰਦਰ ਦੇ ਚੇਅਰਮੈਨ ਬਣਨ ਨਾਲ ਮਾਰਕੀਟ ਕਮੇਟੀਆਂ ਦੇ ਕੰਮਕਾਜ ਵਿੱਚ ਨਵੀਂ ਜ਼ਿੰਦਗੀ ਆਵੇਗੀ ਅਤੇ ਪਾਰਦਰਸ਼ਤਾ ਨੂੰ ਮਜ਼ਬੂਤੀ ਮਿਲੇਗੀ।

ਉਹਨਾਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ 600 ਯੂਨਿਟ ਬਿਜਲੀ ਮੁਫ਼ਤ ਦੇਣ ਕਰਕੇ 87 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਅਧਾਰ ਉੱਤੇ 56 ਹਜ਼ਾਰ ਤੋਂ ਵਧੇਰੇ ਨੌਕਰੀਆਂ ਦੇਣ ਦੇ ਨਾਲ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। 

ਉਹਨਾਂ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ " ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਸ ਵਾਰ ਕਣਕ ਦਾ ਝਾੜ ਵਧੀਆ ਨਿਕਲੇਗਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਕਿਸਮਾਂ ਹੀ ਬੀਜਣੀਆਂ ਚਾਹੀਦੀਆਂ ਹਨ। 

ਇਹਨਾਂ ਫਸਲਾਂ ਦਾ ਝਾੜ ਵੀ ਜਿਆਦਾ ਆਉਂਦਾ ਹੈ ਅਤੇ ਮਾਰਕੀਟਿੰਗ ਵੀ ਸੌਖੀ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਝੋਨਾ ਬੀਜਣ ਲਈ ਹਰੇਕ ਜ਼ਿਲ੍ਹੇ ਲਈ ਅਲੱਗ ਅਲੱਗ ਤਰੀਕਾਂ 1 ਜੂਨ, 4 ਜੂਨ ਅਤੇ 9 ਜੂਨ ਤੈਅ ਕੀਤੀਆਂ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਤੈਅ ਸਮਾਂ ਅਨੁਸਾਰ ਹੀ ਝੋਨਾ ਬੀਜਣ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਬਚਾਇਆ ਜਾ ਸਕੇ।

ਵੱਖਰੇ ਵੱਖਰੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜ਼ਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਵਰਕਰਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। 

ਇਸ ਦੌਰਾਨ ਚੇਅਰਮੈਨ ਸੰਧੂ ਕਮਾਲਕੇ ਅਤੇ ਸ੍ਰ ਮੰਦਰ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਹਨਾਂ ਐਲਾਨ ਕੀਤਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾਵੇਗਾ।

ਸਮਾਗਮ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰ ਹਰਮਨਦੀਪ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ, ਸ਼੍ਰੀ ਰਮਨ ਮਿੱਤਲ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਡਾਕਟਰ ਗੁਰਬਾਜ ਸਿੰਘ ਬਲਾਕ ਖੇਤੀਬਾੜੀ ਅਫ਼ਸਰ,

ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਿਰਕਤ ਕੀਤੀ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD