Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ - ਕੁਲਵੰਤ ਸਿੰਘ ਬਾਜ਼ੀਗਰ

ਐਸ. ਸੀ ਵਰਗ ਦੇ ਲੋਕ ਕਦੇ ਵੀ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ 'ਚ ਨਹੀਂ ਫਸਣਗੇ-ਕੁਲਵੰਤ ਸਿੰਘ ਬਾਜ਼ੀਗਰ

Kulwant Singh Bazigar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਤੜਾਂ , 18 Apr 2025

Last updated on: Apr 18, 2025, 18:31 IST

ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ ਹੈ। ਆਪਣੇ ਘਰ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਪਹਿਰਾ ਦਿੱਤਾ ਹੈ। 

ਇਸੇ ਸਦਕਾ ਐਡਵੋਕੇਟ ਜਨਰਲ ਦੇ ਦਫ਼ਤਰ, ਸਰਕਾਰੀ ਵਕੀਲਾਂ, ਖਾਸ ਕਰਕੇ ਹਾਈ ਕੋਰਟ 'ਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂਕਰਨ ਦਾ ਲਾਭ ਦਿੱਤਾ ਗਿਆ ਹੈ। ਜਦੋਂਕਿ ਪਹਿਲਾਂ ਹਾਈ ਕੋਰਟਾਂ ਸਮੇਤ ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ।

ਵਿਧਾਇਕ ਬਾਜ਼ੀਗਰ ਨੇ ਕਿਹਾ ਕਿ 2017 'ਚ ਵੀ ਆਮ ਆਦਮੀ ਪਾਰਟੀ ਨੇ ਇਹ ਮੰਗ ਚੁੱਕੀ ਸੀ, ਪਰ ਉਸ ਸਮੇਂ ਕਾਂਗਰਸ ਸਰਕਾਰ ਨੇ ਸਾਡੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਪਰੰਤੂ 2022 'ਚ ਮਾਨ ਸਰਕਾਰ ਨੇ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ। ਹੁਣ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵਾਂਕਰਨ ਮਿਲੇਗਾ।

ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਤੇ ਚੌਥੇ ਦਰਜੇ 'ਚ ਰਾਖਵਾਂਕਰਨ ਤਾਂ ਦਿੱਤਾ ਪਰ ਕਦੇ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਰਾਖਵਾਂਕਰਨ ਦੇਣ ਦੀ ਪਰਵਾਹ ਨਹੀਂ ਕੀਤੀ ਪਰੰਤੂ ਹੁਣ ਐਸ. ਸੀ ਵਰਗ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ 'ਚ ਨਹੀਂ ਫਸਣਗੇ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਦਲਿਤਾਂ ਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ 'ਚ ਵੱਡਾ ਤੇ ਇਤਿਹਾਸਕ ਫੈਸਲਾ ਕੀਤਾ ਹੈ।

ਬਾਜ਼ੀਗਰ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਦਲਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਆਪਣਾ ਦਰਦ ਦਰਸਾਇਆ ਹੈ।

ਇਸ ਮੌਕੇ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ,ਮਦਨ ਲਾਲ ਗੋਇਲ ਸਿਟੀ ਪ੍ਰਧਾਨ, ਡਾਕਟਰ ਡੀਡੀ ਸਿੰਗਲਾ ਦਫ਼ਤਰ ਇੰਚਾਰਜ ਵਿਧਾਇਕ ਸ਼ੁਤਰਾਣਾ, ਪ੍ਰਧਾਨ ਪ੍ਰੀਤ ਗਿੱਲ,ਸਰਪੰਚ ਕਰਨੈਲ ਸਿੰਘ ਨਾਮਸੋਤ, ਕੁਲਦੀਪ ਸਿੰਘ ਥਿੰਦ, ਸਰਪੰਚ ਬਲਜਿੰਦਰ ਸਿੰਘ ਜੋਗੇਵਾਲ, ਸਰਪੰਚ ਹਰਦੀਪ ਸਿੰਘ ਸੰਧੂ,ਮੇਜਰ ਸਿੰਘ ਮਤੌਲੀ, ਸਰਪੰਚ ਲਖਵਿੰਦਰ ਸਿੰਘ ਜੋਗੇਵਾਲ, ਰਣਜੀਤ ਸਿੰਘ ਵਿਰਕ ਪ੍ਰਧਾਨ ਟਰੱਕ ਯੂਨੀਅਨ ਪਾਤੜਾਂ,ਲਖਵਿੰਦਰ ਸਿੰਘ ਵਾਇਸ ਚੇਅਰਮੈਨ ਖੇਤੀ ਵਿਕਾਸ ਬੈਂਕ ਪਾਤੜਾਂ , ਕੌਂਸਲਰ ਸੋਨੀ ਜਲੂਰ, ਕੌਂਸਲਰ ਕੁਲਦੀਪ ਸਿੰਘ ਬਿੱਟੂ ਬਦੇਸ਼ਾ, ਅਮ੍ਰਿੰਤਪਾਲ ਸਿੰਘ ਕਾਲੇਕਾ ਆਦਿ ਹਾਜ਼ਰ ਸਨ।

 

Tags: Kulwant Singh Bazigar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD