Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਾ.ਬਲਜੀਤ ਕੌਰ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malout

Web Admin

Web Admin

5 Dariya News

ਮਲੋਟ , 18 Apr 2025

Last updated on: Apr 19, 2025, 11:14 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਖਾਲਿਆਂ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਜੋ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ।  ਉਹਨਾਂ  ਮਲੋਟ ਰਜਬਾਹਾ ਨੂੰ ਲੱਗਦੇ ਪਿੰਡ ਜੰਡਵਾਲਾ ਵਿਖੇ 66.32 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਬਨਣ ਵਾਲੇ ਖਾਲੇ ਦੇ ਕੰਮ ਦੀ ਸ਼ੁਰੂਆਤ ਕੀਤੀ।

 ਇਸੇ ਤਰ੍ਹਾਂ ਹੀ ਉਹਨਾਂ ਆਪਣੇ ਦੌਰੇ ਦੌਰਾਨ ਲਾਲਬਾਈ ਰਜਬਾਹਾ ਨਾਲ ਲੱਗਦੇ ਪਿੰਡ ਘੁਮਿਆਰਾਂ ਖੇੜਾ ਦੇ ਕੱਚੇ ਖਾਲੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ਤੇ ਸਰਕਾਰ ਵਲੋਂ 77.09 ਲੱਖ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਟੇਲਾਂ ਤੇ ਪੈਦੀਆਂ ਜਮੀਨਾਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਮੁਹੱਈਆਂ ਹੋ ਸਕੇ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ 57.05 ਲੱਖ ਦੀ ਲਾਗਤ ਦਾ ਪਿੰਡ ਲੱਖੇਵਾਲੀ 'ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ, 54.63 ਲੱਖ ਦੀ ਲਾਗਤ ਨਾਲ ਪਿੰਡ ਬੱਲਮਗੜ 'ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ ਅਤੇ ਇਸੇ ਤਰ੍ਹਾਂ ਹੀ 51.73 ਲੱਖ ਦੀ ਲਾਗਤ ਦਾ ਪਿੰਡ ਮੌੜ 'ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਵੀ ਉਦਘਾਟਨ ਕੀਤਾ ।

ਇਸੇ ਤਰ੍ਹਾਂ ਪਿੰਡ ਫਕਰਸਰ ਵਿਖੇ 116.22 ਲੱਖ ਅਤੇ ਥੇੜੀ ਪਿੰਡ ਵਿਖੇ  57.85 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਰਜਬਾਹੇ ਦੇ ਕੰਮਾਂ ਸਬੰਧੀ ਨੀਂਹ ਪੱਥਰ ਰੱਖਿਆ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਸਿੰਦਰਪਾਲ ਸਿੰਘ ਨਿੱਜੀ ਸਕੱਤਰ,ਸਰਪੰਚ ਨਿਰਮਲ ਸਿੰਘ, ਵੀਰ ਸਿੰਘ ਮੈਂਬਰ, ਧੀਰ ਸਿੰਘ ਮੈਂਬਰ, ਰਾਜਾ ਸਿੰਘ ਮੈਂਬਰ, ਬਲਾਕ ਪ੍ਰਧਾਨ ਕੁਲਵਿੰਦਰ ਬਰਾੜ, ਦੀਪ ਇੰਦਰ ਸਿੰਘ ਢਿੱਲੋਂ, ਵਕੀਲ ਸਿੰਘ,ਪ੍ਰਕਾਸ਼ ਢਿੱਲੋ, ਸਰਪੰਚ ਜਸਪ੍ਰੀਤ ਕੌਰ,ਮੰਗਾ ਸਿੰਘ, ਪੰਚਾਇਤ ਮੈਂਬਰ ਕੁਲਦੀਪ ਸਿੰਘ, ਸਰਪੰਚ ਰਣਧੀਰ ਸਿੰਘ,ਸਿਮਰਜੀਤ ਬਰਾੜ ਬਲਾਕ ਪ੍ਰਧਾਨ,ਦਿਲਬਾਗ ਲੱਖੇਵਾਲੀ,ਸਰਪੰਚ ਗੁਰਬਾਜ ਸਿੰਘ,ਸਰਪੰਚ ਜੋਗਿੰਦਰ ਸਿੰਘ,ਲਾਭ ਸਿੰਘ,ਅਮਰਿੰਦਰ ਸਿੰਘ ਬਲਾਕ ਪ੍ਰਧਾਨ ਗੁਰਮੇਲ ਸਿੰਘ ਤੋਂ ਇਲਾਵਾ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD