Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਖਵਿੰਦਰ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਅਗਲੇ ਦੋ ਸਾਲਾਂ ਵਿੱਚ ਵਿਕਾਸ ਕਾਰਜਾਂ ਵਿੱਚ ਕਈ ਗੁਣਾ ਤੇਜ਼ੀ ਦਰਜ ਕੀਤੀ ਜਾਵੇਗੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jagtar Singh Dayalpura, Sukhvinder Singh Gill, Machhiwara Sahib

Web Admin

Web Admin

5 Dariya News

ਮਾਛੀਵਾੜਾ ਸਾਹਿਬ/ਸਮਰਾਲਾ/ਲੁਧਿਆਣਾ , 18 Apr 2025

Last updated on: Apr 19, 2025, 12:14 IST

ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗੂ ਸ. ਸੁਖਵਿੰਦਰ ਸਿੰਘ ਗਿੱਲ ਵਲੋਂਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ‌ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਸ੍ਰੀ ਜਗਜੀਵਨ ਸਿੰਘ ਖੀਰਨੀਆਂ ਵੀ ਸ਼ਾਮਲ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ ਪੇਸ਼ ਕਰਦਾ ਹੈ, ਜਿਸ ਰਾਹੀਂ ਅਗਲੇ 2 ਸਾਲ ਵਿਕਾਸ ਨੂੰ ਸਮਰਪਿਤ ਕੀਤੇ ਜਾਣਗੇ। 

ਵਿਕਾਸ ਕਾਰਜਾਂ ਵਿੱਚ ਕਈ ਗੁਣਾ ਤੇਜ਼ੀ ਦਰਜ ਕੀਤੀ ਜਾਵੇਗੀ।ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਠੋਸ ਉਪਰਾਲਿਆਂ ਰਾਹੀਂ ਸੂਬੇ ਨੂੰ ਉੱਚ ਵਿਕਾਸ ਦੇ ਰਾਹ 'ਤੇ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਵਿਚ ਮੋਹਰੀ ਸੂਬੇ ਵਜੋਂ ਉਭਰੇਗਾ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਮਾਜ ਭਲਾਈ ਅਤੇ ਹੋਰ ਖੇਤਰਾਂ ਵਿੱਚ ਲਏ ਗਏ ਫੈਸਲਿਆਂ ਨੇ ਪੰਜਾਬ ਦੀ ਆਰਥਿਕਤਾ ਦੀ ਮੁੜ ਸੁਰਜੀਤੀ ਨੂੰ ਯਕੀਨੀ ਬਣਾਇਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿਚ ਆਉਣ ਦਾ ਮੌਕਾ ਦਿੱਤਾ ਹੈ ਅਤੇ ਸੁਖਵਿੰਦੰਰ ਸਿੰਘ ਗਿੱਲ ਵਰਗੇ ਇੱਕ ਮਿਹਨਤੀ ਵਰਕਰ, ਜਿਸ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਉਸ ਨੂੰ ਇਹ ਅਹੁਦਾ ਦੇ ਕੇ ਨਿਵਾਜ਼ਿਆ।ਉਹਨਾਂ ਨੇ ਕਿਹਾ ਕਿ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮਾਛੀਵਾਡ਼ਾ ਸਾਹਿਬ ਦੇ ਵਿਕਾਸ ਲਈ ਜਿਸ ਵਿਚ ਯਾਦਗਾਰੀ ਵਿਸ਼ਾਲ ਗੇਟ ਸਮੇਤ ਹੋਰ ਜੋ ਵੀ ਮੰਗਾਂ ਹਨ ਉਹ ਧਿਆਨ ਵਿਚ ਲਿਆਂਦੀਆਂ ਹਨ ਉਨ੍ਹਾਂ ਨੂੰ ਵੀ ਜਲਦ ਪੂਰਾ ਕਰ ਦਿੱਤਾ ਜਾਵੇਗਾ।

ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸੁਖਵਿੰਦਰ ਸਿੰਘ ਗਿੱਲ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਹੈ ਉਦੋਂ ਤੋਂ ਸਿਰਤੋਡ਼ ਮਿਹਨਤ ਕਰ ਰਹੇ ਹਨ ਅਤੇ ਅਜਿਹੇ ਜੁਝਾਰੂ ਵਰਕਰਾਂ ਸਦਕਾ ‘ਆਪ’ ਸਰਕਾਰ ਸੱਤਾ ਵਿਚ ਆਈ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਸ੍ਰੀ ਜਗਜੀਵਨ ਸਿੰਘ ਖੀਰਨੀਆਂ ਵਲੋਂ ਸਾਂਝੇ ਤੌਰ 'ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਵਲੋਂ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ : ਚੇਅਰਮੈਨ ਗਿੱਲ

ਮਾਰਕੀਟ ਕਮੇਟੀ ਮਾਛੀਵਾਡ਼ਾ ਸਾਹਿਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਨਿਮਾਣੇ ਵਰਕਰ ਨੂੰ ਮਾਣ ਬਖਸ਼ਿਆ। ਉਨ੍ਹਾਂ ਕਿਹਾ ਕਿ ਮਾਛੀਵਾਡ਼ਾ ਮੰਡੀ ਵਿਚ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀ ਬੋਰਡ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jagtar Singh Dayalpura , Sukhvinder Singh Gill , Machhiwara Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD