Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਚੇ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਚਲਾਈ ਸਿੱਖਿਆ ਕ੍ਰਾਂਤੀ ਮੁਹਿੰਮ - ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕਾ ਬਸੀ ਪਠਾਣਾ ਦੇ 04 ਸਕੂਲਾਂ ਵਿੱਚ 41.64 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 19 Apr 2025

Last updated on: Apr 19, 2025, 13:43 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 04 ਸਕੂਲਾਂ ਚ 41.64 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸੁਵਿਧਾਵਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ।

ਵਿਧਾਇਕ ਹੈਪੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਿਹਤ ਅਤੇ ਸਿੱਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਦਾ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਸੂਬਾ ਸਰਕਾਰ ਖਰਾ ਉਤਰ ਰਹੀ ਹੈ। 

ਉਨ੍ਹਾਂ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਕਿੰਤੂ ਪ੍ਰੰਤੂ ਕਰਨ ਵਾਲੇ ਵਿਰੋਧੀਆਂ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ ਅਤੇ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦਾ ਵਿਕਾਸ ਕਰਵਾ ਰਹੀ ਹੈ ਤਾਂ ਇਨ੍ਹਾਂ ਨੂੰ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਇਹ ਭੁੱਲ ਰਹੇ ਹਨ ਕਿ ਉਨ੍ਹਾਂ ਦੇ ਸਮੇਂ ਦੌਰਾਨ ਸਕੂਲੀ ਵਿਦਿਆਰਥਣਾਂ ਲਈ ਢੰਗ ਦੇ ਪਖਾਨੇ ਨਹੀਂ ਸਨ।

ਵਿਧਾਇਕ ਹੈਪੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਮਰਾਲਾ ਵਿਖੇ 5.94 ਲੱਖ ਦੀ ਲਾਗਤ ਨਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਾਲਾ ਵਿਖੇ 26.65 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੋਹਲੋ ਮਾਜਰਾ ਵਿਖੇ 1.545 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਹਾਈ ਸਕੂਲ ਪੋਹਲੋ ਮਾਜਰਾ ਵਿਖੇ 7.51 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਗੁਰੀ ਬਰਵਾਲੀ, ਵਿਵੇਕ ਭਾਰਦਵਾਜ, ਜਗਰੂਪ ਗਗੜਵਾਲ, ਦਲਵਿੰਦਰ ਸਿੰਘ ਸਰਪੰਚ ਫਰੌਰ, ਗੋਪੀ ਸਰਪੰਚ, ਹਰਭਜਨ ਸਿੰਘ ਸਰਪੰਚ ਜਟਾਣਾ ਉੱਚਾ, ਬਚਿੱਤਰ ਸਿੰਘ ਮਨਸੂਰਪੁਰ, ਧਰਮਿੰਦਰ ਸਿੰਘ, ਬਿੱਟੂ ਖਾਨ, ਗੁਰਪ੍ਰੀਤ ਸਿੰਘ ਅਮਰਾਲਾ, ਗੋਗੀ ਅਮਰਾਲਾ, ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਗੁਰਦੀਪ ਸਿੰਘ, ਭਿੰਦਾ ਹਰਗਣਾ, ਹਰਪ੍ਰੀਤ ਸਿੰਘ ਮਹੇਸ਼ਪੁਰਾ, ਸੁਰਜੀਤ ਸਿੰਘ ਰੈਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਮਾਪੇ ਤੇ ਅਧਿਆਪਕ ਹਾਜਰ ਸਨ। 

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD