Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 05 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ : ਡਾ. ਬਲਬੀਰ ਸਿੰਘ

ਕਿਹਾ, ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜ੍ਹੇ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Lakhbir Singh Rai

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 19 Apr 2025

Last updated on: Apr 19, 2025, 14:07 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 05 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। 

ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਅਤੇ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲੜ੍ਹੇ ਜਾ ਰਹੇ ਯੁੱਧ ਨੂੰ ਜਮੀਨੀ ਪੱਧਰ ਤੇ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕੁਆਰਡੀਨੇਸ਼ਨ ਕਮੇਟੀਆਂ ਬਣਾਈਆਂ ਗਈਆਂ ਹਨ ਤਾਂ ਜੋ ਇਸ ਲਾਹਣਤ ਦੇ ਖਾਤਮੇ ਵਿੱਚ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਵਿਆਪਕ ਯੋਜਨਾ ਉਲੀਕ ਸਕਣ।

ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜਾਂ ਲਈ ਯੋਗਾ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਜਿਸ ਤੇ ਛੇਤੀ ਹੀ ਅਮਲ ਸ਼ੁਰੂ ਹੋ ਜਾਵੇਗਾ।

ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ 21 ਅਪ੍ਰੈਲ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। 

ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਹਸਪਤਾਲਾਂ ਅੰਦਰ ਜਾ ਕੇ ਲੜਾਈ ਝਗੜਾ ਕਰਨ ਵਾਲਿਆਂ ਵਿਰੁੱਧ ਗੈਰ ਜਮਾਨਤੀ ਮੁਕੱਦਮੇ ਦਰਜ਼ ਕਰਵਾਏ ਜਾਣਗੇ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਸ਼ੋਸ਼ਲ  ਮੀਡੀਆ ਤੇ ਕੋਈ ਵੀ ਪੋਸਟ ਪਾਉਣ ਜਾਂ ਫਾਰਵਰਡ ਕਰਨ ਤੋਂ ਪਹਿਲਾਂ ਤੱਥਾਂ ਦੀ ਪੂਰੀ ਤਰ੍ਹਾਂ ਘੋਖ ਕੀਤੀ ਜਾਵੇ ਤਾਂ ਜੋ ਸਮਾਜ ਅੰਦਰ ਬਿਨਾਂ ਵਜ੍ਹਾ ਤਣਾਅ ਦਾ ਮਾਹੌਲ ਪੈਦਾ ਨਾ ਹੋਵੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਅਮਲੋਹ ਦੇ ਐਸ.ਡੀ.ਐਮ. ਸ਼੍ਰੀ ਚੇਤਨ ਬੰਗੜ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀਮਤੀ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਮੀਟਿੰਗ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Lakhbir Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD