Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਤਾਰ ਸਿੰਘ ਸੰਧਵਾਂ ਨੇ ਚਾਰ ਸਕੂਲਾਂ ਵਿੱਚ 58.52 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਸਿੱਖਿਆ ਕ੍ਰਾਂਤੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਹੋਵੇਗੀ ਮਦਦਗਾਰ ਸਾਬਿਤ-ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਕੋਟਕਪੂਰਾ , 19 Apr 2025

Last updated on: Apr 19, 2025, 15:44 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਕੋਟਕਪੂਰਾ ਦੇ ਚਾਰ ਸਰਕਾਰੀ ਸਕੂਲਾਂ ਵਿੱਚ 58.52 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਹਨਾਂ ਪ੍ਰੋਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ, ਸਰਕਾਰੀ ਮਿਡਲ ਸਕੂਲ ਗਾਂਧੀ ਬਸਤੀ, ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ ਸ਼ਾਮਲ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਉੱਚ ਪੱਧਰੀ ਕਾਨਵੈਂਟ ਸਕੂਲਾਂ ਦੇ ਮਿਆਰਾਂ ਦੇ ਅਨੁਸਾਰ ਬਦਲ ਰਹੇ ਹਾਂ। 

ਉਨ੍ਹਾਂ ਨੂੰ ਸਮਾਰਟ ਕਲਾਸਰੂਮ, ਉੱਨਤ ਕੰਪਿਊਟਰ ਅਤੇ ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਚੰਗੀ ਤਰ੍ਹਾਂ ਡਿਜ਼ਾਈਨ ਕੀਤੇ ਖੇਡ ਦੇ ਮੈਦਾਨਾਂ ਵਰਗੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੁਰਗਾਪੁਰੀ ਕੋਟਕਪੂਰਾ ਲਈ 18.52 ਲੱਖ ਗਰਾਂਟ ਨਾਲ ਆਰ.ਓ, ਬਾਥਰੂਮ, ਹੜ ਲਈ ਸਕੂਲ ਵਿੱਚ ਭਰਤ, ਕਮਰਿਆਂ ਦਾ ਨਿਰਮਾਣ ਅਤੇ ਰਿਪੇਅਰ, ਛੱਤ ਦੀ ਮੇਜਰ ਰਿਪੇਅਰ, ਰੇਨ ਹਾਰਵੈਸਟਿੰਗ ਆਦਿ ਕੰਮ ਕਰਵਾਏ ਗਏ ਹਨ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ 27.86 ਲੱਖ ਰੁਪਏ ਜਿਸ ਵਿੱਚ ਕਮਰਿਆਂ ਦਾ ਨਵੀਨੀਕਰਨ, ਲੈਬ ਦੀ ਉਸਾਰੀ,ਵਿਦਿਆਰਥੀ ਲਈ ਵਿਦਿਅਕ ਟੂਰ ਗਰਾਂਟ,ਖੇਡ ਗਰਾਊਂਡ ਆਦਿ ਸ਼ਾਮਿਲ ਹਨ।

ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਗਾਂਧੀ ਬਸਤੀ ਵਿਖੇ 2.26 ਲੱਖ ਗਰਾਂਟ, ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ 9.88 ਲੱਖ ਰੁਪਏ  ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਜਿਸ ਵਿੱਚ ਕਮਰੇ, ਬਾਥਰੂਮ, ਪੈਨਲ, ਚਾਰ ਦੀਵਾਰੀ ਦੀ ਰਿਪੇਅਰ ਆਦਿ ਦੇ ਕੰਮ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਅਸੀਂ ਉਨ੍ਹਾਂ ਨੂੰ ਹਰ ਸੰਭਵ ਮੌਕਾ ਪ੍ਰਦਾਨ ਕਰਨ ਲਈ ਸਮਰਪਿਤ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਸਕੂਲ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਕਾਫ਼ੀ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪੇ ਵੀ ਖੁਸ਼ ਹਨ ਕਿ ਬੱਚਿਆਂ ਨੂੰ ਪੜ੍ਹਨ ਲਈ ਆਧੁਨਿਕ ਸਹੂਲਤਾਂ ਬਿਲਕੁਲ ਮੁਫਤ ਵਿੱਚ ਮਿਲ ਰਹੀਆਂ ਹਨ।

ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ,ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫਸਰ ਸਕੈਂਡਰੀ, ਡਿਪਟੀ ਡੀ ਈਓ ਸ਼੍ਰੀ ਪ੍ਰਦੀਪ ਦਿਓੜਾ,ਮਨੀਸ਼ ਛਾਬੜਾ, ਇੰਦਰਜੀਤ ਕੌਰ,ਸੁਰਿੰਦਰ ਪਾਲ ਸਿੰਘ, ਰਵਿੰਦਰ ਸਿੰਘ, ਅਮਨ ਬਾਂਸਲ,ਰਵਿੰਦਰ ਕੁਮਾਰ, ਸ਼ਿਵਚਰਨ ਦਾਸ, ਸੁਨੀਤਾ, ਰੁਪਿੰਦਰ ਕੌਰ, ਸੇਵਕ ਸਿੰਘ, ਰੇਖਾ ਗਰਗ, ਸ਼ੀਤਲ, ਰਵਿੰਦਰ ਪਾਲ ਕੌਰ, ਸੁਖਜਿੰਦਰ ਕੌਰ, ਸਵਰਨਜੀਤ ਕੌਰ, ਅਮਨਜੋਤ ਕੌਰ,ਰਾਜਵਿੰਦਰ ਕੌਰ, ਸਤਵਿੰਦਰ ਸੰਧੂ, ਸੁਮਨ ਸ਼ਰਮਾ ਆਦਿ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD