Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਅਮੋਲਕ ਸਿੰਘ ਵੱਲੋ ਹਲਕਾ ਜੈਤੋ ਦੇ ਵੱਖ-ਵੱਖ ਸਕੂਲਾਂ ਵਿੱਚ ਕੰਮਾਂ ਦਾ ਕੀਤਾ ਗਿਆ ਉਦਘਾਟਨ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

Amolak Singh,Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜੈਤੋ , 19 Apr 2025

Last updated on: Apr 19, 2025, 15:54 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਬੜੀਖਾਨਾ ਵਿਖੇ 5.50 ਲੱਖ ਦੀ ਲਾਗਤ ਨਾਲ ਚਾਰਦੀਵਾਰੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ ਦਬੜੀਖਾਨਾ ਵਿਖੇ 15.01 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਰੂਮ ਅਤੇ ਚਾਰ ਦੀਵਾਰੀ ਦਾ ਕੰਮ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਪ੍ਰਾਇਮਰੀ  ਸਕੂਲ ਗੁੰਮਟੀ ਖੁਰਦ ਵਿਖੇ 42.80 ਲੱਖ ਅਤੇ ਸਰਕਾਰੀ ਹਾਈ ਸਕੂਲ ਪਿੰਡ ਗੁੰਮਟੀ ਖੁਰਦ  ਵਿਖੇ 12.32 ਲੱਖ ਰੁਪਏ ਦੀ ਲਾਗਤ ਨਾਲ  ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਨਸ਼ਾ ਕਰਨ ਵਾਲੇ ਨੂੰ ਵੀ ਰੋਕਣਗੇ ਤਾਂ ਜੋ ਇੱਕ ਚੰਗੇ ਸਮਾਜ ਦੇ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਦਰਸ਼ਨ ਸਿੰਘ ਪ੍ਰਿੰਸੀਪਲ, ਸੁਸ਼ੀਲ ਕੁਮਾਰ ਬੀ.ਪੀ.ਈ.ਓ, ਰੀਤੂ ਬਾਲਾ ਮੁੱਖ ਅਧਿਆਪਕ ਤੋ ਇਲਾਵਾ ਸਕੂਲਾਂ ਦਾ ਸਟਾਫ ਹਾਜ਼ਰ ਸੀ। 

 

Tags: Amolak Singh , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD