Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਿੱਖਿਆ ਕ੍ਰਾਂਤੀ : ਰਾਮ ਤੀਰਥ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Ram Tirth Manna, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਰਨਾਲਾ , 19 Apr 2025

Last updated on: Apr 19, 2025, 16:01 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ 14.02 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਅਤੇ 9.51 ਲੱਖ ਦੀ ਲਾਗਤ ਨਾਲ ਬਣੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਬਡਬਰ ਵਿੱਚ ਕਰੀਬ 20.87 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।

 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਵੱਡੇ ਪੱਧਰ 'ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਿੰਡਾਂ, ਸ਼ਹਿਰਾਂ ਵਿੱਚ ਹੋਰ ਪ੍ਰੋਜੈਕਟ ਚੱਲ ਰਹੇ ਹਨ, ਓਥੇ ਸਰਕਾਰੀ ਸਕੂਲਾਂ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਧੁਨਿਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਹੀਂ ਰਹਿਣ ਦਿੱਤੀ ਜਾਵੇ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਪੂੰਜੀ ਹੈ, ਜਿਸ ਨਾਲ ਹਰ ਉਚ ਮੰਜ਼ਿਲ ਤੱਕ ਪਹੁੰਚਿਆਂ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਨਾਲ ਬਹੁਤ ਸੁੱਚਜੇ ਤਰੀਕ ਨਾਲ ਸਕੂਲਾਂ ਵਿਚ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਸਕੂਲਾਂ ਵਿਚ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੱਕਿਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਡੀ ਐੱਸ ਐਮ ਰਾਜੇਸ਼ ਕੁਮਾਰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਹੈੱਡ ਮਾਸਟਰ ਕਾਹਣੇਕੇ ਪਰਦੀਪ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਬਡਬਰ ਦੇ ਹੈਡ ਟੀਚਰ ਅਰਵਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੇ ਇੰਚਾਰਜ ਜਸਵੀਰ ਕੌਰ, ਅਵਨੀਸ਼ ਕੁਮਾਰ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ ਫਤਹਿ, ਰੋਹਿਤ ਓਸ਼ੋ, ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।

 

Tags: Ram Tirth Manna , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD