Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ

ਹੰਡਿਆਇਆ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, 350 ਨਵੇਂ ਕਨੈਕਸ਼ਨ ਦਿੱਤੇ ਜਾਣਗੇ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੰਡਿਆਇਆ , 19 Apr 2025

Last updated on: Apr 19, 2025, 16:05 IST

ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹੰਡਿਆਇਆ ਦੇ ਵੱਖ ਵੱਖ ਇਲਾਕਿਆਂ ਵਿਚ 5.21 ਕਿਲੋਮੀਟਰ ਨਵੀਆਂ ਡੀਆਈ ਪਾਈਪਾਂ ਪਾਈਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਇਹ ਕੰਮ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਇਸ ਪ੍ਰੋਜੈਕਟ ਨਾਲ ਹੰਡਿਆਇਆ ਦੇ ਸੈਂਕੜੇ ਘਰਾਂ ਨੂੰ ਫਾਇਦਾ ਹੋਵੇਗਾ ਅਤੇ 350 ਨਵੇਂ ਕੁਨੈਕਸ਼ਨ ਵੀ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਹਲਕਾ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। 

ਇਸ ਤੋਂ ਪਹਿਲਾਂ ਬਰਨਾਲਾ ਸ਼ਹਿਰ ਵਿੱਚ ਵੀ 14.71 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਤੇ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਤਹਿਤ 80 ਕਰੋੜ ਤੋਂ ਵੱਧ ਦਾ ਟੈਂਡਰ ਲਾਇਆ ਗਿਆ ਸੀ। ਉਨ੍ਹਾਂ ਹੰਡਿਆਇਆ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਰਹਿੰਦੇ ਮਸਲੇ ਵੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। 

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ  ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਕਰੋੜਾਂ ਰੁਪਏ ਬਰਨਾਲਾ ਹਲਕੇ ਦੇ ਵਿਕਾਸ ਲਈ ਦਿੱਤੇ ਗਏ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਨਗਰ ਪੰਚਾਇਤ ਹੰਡਿਆਇਆ, ਜਲ ਸਪਲਾਈ ਵਿਭਾਗ ਤੋਂ ਐੱਸ ਡੀ ਓ ਪਰਮਿੰਦਰ ਸਿੰਘ, ਜੇ ਈ ਗੁਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਅਤੇ ਹੋਰ ਮੋਹਤਬਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD