Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਡਾ. ਕਸ਼ਮੀਰ ਸਿੰਘ ਸੋਹਲ

Dr Kashmir Singh Sohal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 19 Apr 2025

Last updated on: Apr 19, 2025, 16:15 IST

ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਾਏ ਅਮਾਨਤ ਖਾਂ ਅਤੇ ਠੱਠੀ ਸੋਹਲ ਮੰਡੀ ਵਿਖੇ ਕਣਕ ਖਰੀਦ ਸ਼ੁਰੂ ਕਰਵਾਉਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਸੋਹਲ ਨੇ ਕਿਹਾ ਕਿ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਖਰੀਦੀ ਅਤੇ ਵੇਚੀ ਗਈ ਫਸਲ ਦੀ ਅਦਾਇਗੀ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ। ਉਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਵਿੱਚ ਫੈਸਲੇ ਲਏ ਤੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕਰਨ ਦੇ  ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ  ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

 ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕਾਂ ਦੀ ਕਟਾਈ ਕੰਬਾਈਨਾਂ ਨਾਲ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕਣਕ ਕਟਵਾਉਣ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਤੇ ਨਮੀ ਤੋ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇ, ਤਾਂ ਜੋ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਅਖੀਰ ਸਮੂਹ ਆੜਤੀਆਂ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਉਹਨਾਂ ਦੇ ਨਾਲ ਐਡਵੋਕੇਟ ਕੋਮਲਪ੍ਰੀਤ ਸਿੰਘ ਪੀ ਏ ਮਾਰਕੀਟ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ , ਪਨਗ੍ਰੇਨ ਇੰਸਪੈਕਟਰ ਹਰਮਨਪ੍ਰੀਤ ਸਿੰਘ, ਸੁਪਰਵਾਈਜ਼ਰ ਹਰਮਨਦੀਪ ਸਿੰਘ, ਸਰਪੰਚ ਅਰਸ਼ਦੀਪ ਸਿੰਘ ਪ੍ਰਿੰਸ ਐਮਾ, ਸਰਪੰਚ ਗੁਰਬਿੰਦਰ ਸਿੰਘ ਰੱਬ ਭੁੱਚਰ ਕਲਾ, ਚੇਅਰਮੈਨ ਮਾਸਟਰ ਤਸਵੀਰ ਸਿੰਘ, ਸਰਪੰਚ ਆਲਮ ਬੀਰ ਸਿੰਘ, ਸਰਪੰਚ ਸਾਧਾ ਸਿੰਘ ਗੱਗੋ ਬੂਆ ,ਸਰਪੰਚ ਸੋਨੂ ਠਾਠਗੜ,  ਹਰਜੀਤ ਸਿੰਘ ਸੋਹਲ , ਪਰਗਟ ਸਿੰਘ ਸੋਹਲ, ਪ੍ਰਸ਼ੋਤਮ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ ਸਰਾਏ ਅਮਾਨਤ ਖਾਂ ਕੁਲਵਿੰਦਰ ਸਿੰਘ ਡੀ ਸੀ, ਮੈਂਬਰ ਕੁਲਦੀਪ ਸਿੰਘ ,ਹਰਪ੍ਰੀਤ ਸਿੰਘ ਪੀਤਾ ਸਰਾਏ, ਮੇਜਰ ਸਿੰਘ ਭੋਲਾ, ਗੁਰਜੀਤ ਸਿੰਘ, ਜਸਬੀਰ ਸਿੰਘ ਨੰਬਰਦਾਰ, ਰਾਮ ਸਿੰਘ ਨੰਬਰਦਾਰ  (ਪਿੰਡ ਲਹੀਆ), ਸਤਪਾਲ ਸਿੰਘ ਭੋਲਾ ਲਹੀਆ  ਜੋਇੰਟ ਸ਼ੈਕਟਰੀ ਆਮ ਆਦਮੀ ਪਾਰਟੀ ਪੰਜਾਬ, ਸਰਪੰਚ ਹਰਪਾਲ ਸਿੰਘ ਲਹੀਆ, ਗੁਰਸਾਹਿਬ ਸਿੰਘ ਲਹੀਆ, ਗੁਰਭੇਜ ਸਿੰਘ ਆੜਤੀਆਂ,ਸਰਪੰਚ ਕੁਲਵਿੰਦਰ ਸਿੰਘ ਚਾਹਲ, ਪਰਮਜੀਤ ਸਿੰਘ ਚਾਹਲ ਸਾਬਕਾ ਸਰਪੰਚ, ਸਰਪੰਚ ਗੁਰਮੀਤ ਸਿੰਘ ਗੰਡੀਵਿੰਡ, ਬਾਬਾ ਕਸ਼ਮੀਰ ਸਿੰਘ ਗਹਿਰੀ, ਗੁਰਵਿੰਦਰ ਸਿੰਘ ਲਹੀਆ, ਮੈਂਬਰ ਗੁਰਨਾਮ ਸਿੰਘ ਲਹੀਆ, ਮੈਨੇਜਰ ਗੁਰਲਾਲ ਸਿੰਘ ਲਹੀਆ, ਡਾ. ਗੁਰਜੰਟ ਸਿੰਘ ਸਰਾਂ, ਡਾਕਟਰ ਧਰਮਿੰਦਰ ਸਿੰਘ ਸਰਾਂ, ਸਰਪੰਚ ਬਲਜਿੰਦਰ ਕੌਰ ਸਰਾਂ, ਮੈਂਬਰ ਦਿਲਬਾਗ ਸਿੰਘ ਸਰਾਂ, ਕੰਵਰਦੀਪ ਸਿੰਘ ਸਰਾਂ, ਰਵਨੀਤ ਸਿੰਘ ਲਹੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਆੜਤੀਏ ਤੇ ਪਿੰਡ ਵਾਸੀ ਹਾਜ਼ਰ ਸਨ।

 

Tags: Dr Kashmir Singh Sohal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD