Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕਰਮਬੀਰ ਸਿੰਘ ਘੁੰਮਣ ਨੇ 'ਸਿੱਖਿਆ ਕ੍ਰਾਂਤੀ' ਪਹਿਲਕਦਮੀ ਤਹਿਤ ਦਸੂਹਾ ਵਿੱਚ ਸਕੂਲ ਦੇ ਅਪਗ੍ਰੇਡ ਦਾ ਉਦਘਾਟਨ ਕੀਤਾ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 19 Apr 2025

Last updated on: Apr 19, 2025, 16:31 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਉਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ 5 ਸਰਕਾਰੀ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਨ੍ਹਾਂ ਸਕੂਲਾਂ ਵਿਚ ਚਾਰਦੀਵਾਰੀ, ਮੁਰੰਮਤ ਅਤੇ ਹੋਰ ਵਿਕਾਸ ਕਾਰਜ ਕਰਵਾਏ ਗਏ ਸਨ। 

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਾਡੇ ਸੂਬੇ ਦੀ ਤਰੱਕੀ ਦਾ ਅਧਾਰ ਬਣੇਗੀ ਅਤੇ ਸਰਕਾਰੀ ਸਕੂਲਾਂ ਵਿਚੋਂ ਪੜ੍ਹ ਕੇ ਆਮ ਘਰਾਂ ਦੇ ਬੱਚੇ ਵੱਡੀਆਂ ਉਚਾਈਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਹੋਣ ਨਾਲ ਸਕੂਲਾਂ ਦੀ ਕਾਇਆ ਕਲਪ ਹੋ ਗਈ ਹੈ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 54 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਿਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰ੍ਹਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਿਕ ਨਤੀਜੇ ਸਾਹਮਣੇ ਲਿਆ ਰਹੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD