Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਆਵੇਗਾ ਵੱਡਾ ਬਦਲਾਅ - ਡਾ: ਜਸਬੀਰ ਸਿੰਘ ਸੰਧੂ

ਵਿਧਾਇਕ ਸੰਧੂ ਨੇ ਹਲਕਾ ਪੱਛਮੀ ਵਿੱਚ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 19 Apr 2025

Last updated on: Apr 19, 2025, 16:40 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਛਮੀ ਦੇ  ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਛੇਹਰਟਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਸਕੂਲ ਵਿੱਚ ਕਰਵਾਏ ਗਏ ਸਿੱਖਿਆ ਕ੍ਰਾਂਤੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।  

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸਕੂਲਾਂ ਵਿੱਚ 36 ਲੱਖ 41 ਹਜ਼ਾਰ 610 ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਮੁਰੰਮਤ, ਚਾਰ ਦੀਵਾਰੀ ਅਤੇ ਇਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਆਉਣ ਵਾਲੇ ਸਮੇਂ ਵਿੱਚ ਇਕ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਨੂੰ ਤਰਜੀਹ ਦੇਣਗੇ।

ਸ੍ਰ ਸੰਧੂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ।  ਉਨਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ  ਸਕੂਲ ਮੁਖੀ ਸ੍ਰ ਜਗਜੀਤ ਸਿੰਘ, ਸ੍ਰੀਮਤੀ ਮਨਮੀਤ ਕੌਰ ਤੋਂ ਇਲਾਵਾ ਸਕੂਲਾਂ ਦਾ ਸਮੁੱਚਾ ਸਟਾਫ ਅਤੇ ਪਤਵੰਤੇ ਲੋਕ ਹਾਜਰ ਸਨ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD