Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ : ਸਿਖਿਆ ਕ੍ਰਾਂਤੀ ਨਾਲ ਸਕੂਲਾਂ ਵਿੱਚ ਵਧੀ ਚਹਿਲ ਪਹਿਲ - ਮਨਿੰਦਰ ਸਿੰਘ

ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Maninder Singh, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 19 Apr 2025

Last updated on: Apr 19, 2025, 16:42 IST

ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਦੀ ਟੀਮ ਦੇ ਮੈਂਬਰ ਸ੍ਰ ਮਨਿੰਦਰ ਸਿੰਘ ਵੱਲੋਂ ਅੱਜ ਹਲਕਾ ਪੂਰਬੀ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਵੱਲਾ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।   ਉਨ੍ਹਾਂ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ ਅਤੇ ਹਰੇਕ ਮਾਪਿਆਂ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਜਰੂਰ ਸਿਖਿਅਤ ਕਰਨ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ  ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਰੌਸ਼ਨਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਸਕੂਲਾਂ ਵਿੱਚ ਨਵੀਂ ਚਾਰ ਦੀਵਾਰੀ, ਨਵੇਂ ਕਮਰੇ  ਅਤੇ ਫਰਸ਼ ਦਾ ਕੰਮ ਕੀਤਾ ਜਾਵੇਗਾ।

ਇਸ ਮੌਕੇ ਸਕੂਲ ਮੁਖੀ ਸ੍ਰੀ ਆਸ਼ੂ ਵਿਜ, ਸ੍ਰ ਮਲਕੀਤ ਸਿੰਘ,  ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।

 

Tags: Maninder Singh , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD