Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ : ਬਲਵੀਰ ਸਿੰਘ

ਰੂਪਨਗਰ ਵਿਖੇ ਮਰੀਜ਼ਾਂ ਦੀ ਸਹੂਲਤ ਲਈ 5 ਹੋਰ ਨਵੇਂ ਓਟ ਕਲੀਨਿਕ ਵੀ ਬਣਾਏ ਜਾ ਰਹੇ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha,Varjeet Walia, DC Ropar, Deputy Commissioner Ropar, Rupnagar, Ropar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 19 Apr 2025

Last updated on: Apr 19, 2025, 17:31 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਨਸ਼ਾ ਪੀੜਤ ਦਾ ਮਿਆਰੀ ਇਲਾਜ ਕੀਤਾ ਜਾ ਸਕੇ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਵੀਰ ਸਿੰਘ, ਨੇ ਜਿਲਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਜ਼ਿਲ੍ਹਾ ਰੂਪਨਗਰ ਵਿਖੇ ਮਰੀਜ਼ਾਂ ਦੀ ਸਹੂਲਤ ਲਈ 5 ਹੋਰ ਨਵੇਂ ਓਟ ਕਲੀਨਿਕ ਵੀ ਬਣਾਏ ਜਾ ਰਹੇ ਹਨ ਤਾਂ ਜੋ ਨਸ਼ਾ ਛੱਡ ਕੇ ਇਲਾਜ ਕਰਾਉਣ ਲਈ ਅੱਗੇ ਆ ਰਹੇ ਨੌਜਵਾਨਾਂ ਨੂੰ ਦਵਾਈ ਲੈਣ ਲਈ ਦੂਰ ਦਰਾਡੇ ਇਲਾਕਿਆਂ ਵਿਚ ਨਾ ਜਾਣਾ ਪਵੇ ਅਤੇ ਉਹ ਆਪਣੇ ਰੋਜ਼ਾਨਾ ਦੇ ਕੰਮਕਾਜ ਵੀ ਕਰ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਮੁਹਈਆ ਕਰਵਾਉਣ ਉਪਰੰਤ ਕਿੱਤਾ ਮੁਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਪਿੰਡ ਵਿੱਚ ਸਿਹਤ ਵਿਭਾਗ ਦੀਆਂ 15 ਮੈਂਬਰਾਂ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬੇਹਤਰੀਨ ਢੰਗ ਨਾਲ ਚਲਾ ਰਹੀਆਂ ਜਿਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਇੰਜੈਕਸ਼ਨ ਦੇ ਆਦਿ ਨਸ਼ਾ ਪੀੜਤਾਂ ਨੂੰ ਐਚ.ਆਈ.ਵੀ ਤੇ ਹੈਪੇਟਾਈਟਸ ਤੋਂ ਬਚਾਉਣਾ ਸਾਡੀ ਸਰਕਾਰ ਪਹਿਲੀ ਤਵਜੋਂ ਹੈ ਉਨ੍ਹਾਂ ਦੇ ਇਲਾਜ ਲਈ ਲੋੜੀਂਦਾ ਉੱਚੇਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਜਿਸ ਤੇ ਛੇਤੀ ਹੀ ਅਮਲ ਸ਼ੁਰੂ ਹੋ ਜਾਵੇਗਾ। 

ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ 21 ਅਪ੍ਰੈਲ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ। ਜਿਸ ਨੇ ਲੋੜਵੰਦ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। 

ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ, ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ ਸਮੇਤ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha , Varjeet Walia , DC Ropar , Deputy Commissioner Ropar , Rupnagar , Ropar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD