Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Hardeep Singh Dimpy Dhillon, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 19 Apr 2025

Last updated on: Apr 19, 2025, 17:52 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਜਿਥੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਉੱਤੇ ਕੰਮ ਕੀਤਾ ਜਾ ਰਿਹਾ ਹੈ ਓਥੇ ਨਾਲ ਹੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। 

ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਿਖੇ ਵੱਖ ਵੱਖ ਸਰਕਾਰੀ ਸਕੂਲਾਂ ਚ ਪ੍ਰੋਜੈਕਟਾਂ ਦਾ ਉਦਘਟਾਨ ਕਰਨ ਮੌਕੇ ਕੀਤਾ। ਗਿੱਦੜਬਾਹਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ, ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲਾ, ਸਰਕਾਰੀ ਹਾਈ ਸਕੂਲ ਸੂਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ  ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ, ਸਰਕਾਰੀ ਪ੍ਰਾਇਮਰੀ ਸਕੂਲ ਖਿੜਕੀਆਂ ਵਾਲਾ, ਸਰਕਾਰੀ ਹਾਈ ਸਕੂਲ ਖਿੜਕੀਆਂ ਵਾਲਾ ਵਿਖੇ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਵਿਖੇ ਕੁਲ 9.11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲਾ ਵਿਖੇ ਕੁਲ 4.84 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। 

ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ਼ ਸੂਰੇਵਾਲਾ ਵਿਖੇ 20.50 ਲੱਖ ਰੁਪਏ ਚਾਰਦੀਵਾਰੀ 'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਆਸਾ ਬੁੱਟਰ ਵਿਖੇ ਕੁਲ 4.40 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ ਵਿਖੇ ਕੁਲ 5.50 ਲੱਖ ਰੁਪਏ ਨਾਲ ਚਾਰਦੀਵਾਰੀ  ਬਨਾਉਣ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ ਹੈ। 

ਸਰਕਾਰੀ ਪ੍ਰਾਇਮਰੀ ਸਕੂਲ ਖਿੜਕੀਆਂ ਵਾਲਾ  ਵਿਖੇ 17.91 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ, ਮੁਰੰਮਤ ਦਾ ਕੰਮ ਅਤੇ ਇੱਕ ਬੈਡਮਿੰਟਨ ਕੋਰਟ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਸਰਕਾਰੀ ਹਾਈ ਸਕੂਲ ਖਿੜਕੀਆਂ ਵਾਲਾ ਵਿਖੇ ਕੁੱਲ 5.0 ਲੱਖ ਰੁਪਏ ਨਾਲ ਚਾਰਦੀਵਾਰੀ ਦੀ ਉਸਾਰੀ ਕਰਵਾਈ ਗਈ ਹੈ।

ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਬੀਪੀਈਓ ਮਨੋਜ ਬੇਦੀ ਅਤੇ ਗੁਰਪ੍ਰੀਤ ਸਿੰਘ ਕੋਆਰਡੀਨੇਟਰ ਹਾਜਰ ਸਨ।

 

Tags: Hardeep Singh Dimpy Dhillon , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD