Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਐਫ.ਡੀ.ਡੀ.ਆਈ. ਚੰਡੀਗੜ੍ਹ ਵੱਲੋਂ ਫੌਜ ਦੇ ਜੂਨੀਅਰ ਕਮਿਸ਼ਨਡ ਅਧਿਕਾਰੀਆਂ ਲਈ ਟ੍ਰੇਨਿੰਗ ਕੋਰਸ ਦੀ ਸ਼ੁਰੂਆਤ

Footwear Design And Development Institute, FDDI Banur, Directorate General of Resettlement, Banur, Pragya Singh

Web Admin

Web Admin

5 Dariya News

ਬਨੂਰ , 19 Apr 2025

Last updated on: Apr 19, 2025, 18:55 IST

ਫੁੱਟਵੇਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ.), ਬਨੂਰ ਵੱਲੋਂ ਡਾਇਰੈਕਟੋਰੇਟ ਜਨਰਲ ਆਫ਼ ਰੀਸੈਟਲਮੈਂਟ (ਡੀ.ਜੀ.ਆਰ.) ਦੇ ਸਹਿਯੋਗ ਨਾਲ 21 ਅਪ੍ਰੈਲ ਤੋਂ ਫੁੱਟਵੇਅਰ ਮੈਨੂਫੈਕਚਰਿੰਗ ਐਂਡ ਰਿਟੇਲ ਵਿਸ਼ੇ ਉੱਤੇ ਇੱਕ ਵਿਸ਼ੇਸ਼ ਸਰਟੀਫਿਕੇਟ ਕੋਰਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਹ ਵਿਸ਼ੇਸ਼ ਕੋਰਸ ਉਨ੍ਹਾਂ ਫੌਜੀ ਕਰਮਚਾਰੀਆਂ ਲਈ ਤਿਆਰ ਕੀਤਾ ਗਿਆ ਹੈ ਜੋ ਜਲਦ ਹੀ ਫੌਜੀ ਸੇਵਾ ਤੋਂ ਰਿਟਾਇਰ ਹੋਣ ਵਾਲੇ ਹਨ। ਇਸ ਕੋਰਸ ਰਾਹੀਂ ਉਹ ਫੁੱਟਵੇਅਰ ਉਦਯੋਗ ਵਿੱਚ ਵਧ ਰਹੀਆਂ ਨੌਕਰੀਆਂ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਵੱਲ ਅਗਾਂਹ ਵਧ ਸਕਣਗੇ।

ਇਸ ਕੋਰਸ ਦਾ ਮਕਸਦ ਭਾਗੀਦਾਰਾਂ ਨੂੰ ਫੁੱਟਵੇਅਰ ਉਦਯੋਗ ਦੀਆਂ ਨਵੀਨਤਮ ਤਕਨੀਕਾਂ, ਉਤਪਾਦਨ ਪ੍ਰਕਿਰਿਆਵਾਂ, ਗੁਣਵੱਤਾ ਮਿਆਰਾਂ ਅਤੇ ਵਾਤਾਵਰਣ ਨਿਯਮਾਂ ਬਾਰੇ ਜਾਣੂ ਕਰਵਾਉਣਾ ਹੈ।ਇਸਦੇ ਨਾਲ-ਨਾਲ ਇਹ ਕੋਰਸ ਭਾਗੀਦਾਰਾਂ ਨੂੰ ਮਿਡ-ਲੈਵਲ ਮੈਨੇਜਮੈਂਟ, ਇਨਵੈਂਟਰੀ ਮੈਨੇਜਮੈਂਟ, ਕਵਾਲਿਟੀ ਕੰਟਰੋਲ ਅਤੇ ਲੌਜਿਸਟਿਕਸ ਵਰਗੀਆਂ ਫੀਲਡਾਂ ਵਿੱਚ ਨੌਕਰੀ ਲਈ ਤਿਆਰ ਕਰੇਗਾ।

ਕਾਰਜਕ੍ਰਮ ਦੀ ਨਿਰਦੇਸ਼ਿਕਾ ਸੁਸ਼ਰੀ ਪ੍ਰਗਿਆ ਸਿੰਘ ਨੇ ਦੱਸਿਆ ਕਿ ਤਿੰਨ ਮਹੀਨਿਆਂ ਦਾ ਇਹ ਸੰਖੇਪ ਕੋਰਸ ਇਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਕਿ ਭਾਗੀਦਾਰਾਂ ਨੂੰ ਸਿਰਫ ਨਵੀਆਂ ਨੌਕਰੀਆਂ ਹੀ ਨਾ ਮਿਲਣ, ਸਗੋਂ ਉਹ ਆਪਣਾ ਕਾਰੋਬਾਰ ਵੀ ਸ਼ੁਰੂ ਕਰਨ ਯੋਗ ਬਣ ਸਕਣ।ਇਹ ਕੋਰਸ ਭਾਗੀਦਾਰਾਂ ਨੂੰ ਐਫ.ਡੀ.ਡੀ.ਆਈ. ਦੇ ਆਧੁਨਿਕ ਕੈਂਪਸ ਵਿੱਚ ਟ੍ਰੇਨਿੰਗ, ਫੁੱਟਵੇਅਰ ਨਿਰਮਾਣ ਅਤੇ ਰਿਟੇਲਿੰਗ ਦੀ ਵਿਸ਼ੇਸ਼ ਤਾਲੀਮ ਦੇਵੇਗਾ।ਇਹ ਟ੍ਰੇਨਿੰਗ ਉਦਯੋਗ ਦੀ ਲੋੜ ਅਨੁਸਾਰ ਹੁਨਰ ਵਿਕਾਸ, ਰੋਜ਼ਗਾਰ ਅਤੇ ਉਦਯਮਿਤਾ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਅਤੇ ਪ੍ਰਯੋਗਕ ਅਨੁਭਵ ਪ੍ਰਦਾਨ ਕਰੇਗੀ।

 

Tags: Footwear Design And Development Institute , FDDI Banur , Directorate General of Resettlement , Banur , Pragya Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD