Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਤੂਫਾਨ ਤੇ ਮੀਂਹ ਕਾਰਨ ਪ੍ਰਭਾਵਿਤ ਜਿਨਸ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨ ਸੰਜਮ ਰੱਖਣ, ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜ੍ਹੀ ਹੈ

Ramvir, Secretary Punjab Mandi Board, Punjab Mandi Board, Punjab Admin, Sangrur, Punjab

Web Admin

Web Admin

5 Dariya News

ਧੂਰੀ/ ਸੰਗਰੂਰ , 19 Apr 2025

Last updated on: Apr 19, 2025, 19:11 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। 

ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਦੱਸਿਆ ਕਿ  ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।

 

Tags: Ramvir , Secretary Punjab Mandi Board , Punjab Mandi Board , Punjab Admin , Sangrur , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD