Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸਿ਼ਆਂ ਵਿਰੁੱਧ : ਡਾ ਬਲਬੀਰ ਸਿੰਘ ਨੇ ਜਿ਼ਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਬਰਸਾਤੀ ਮੌਸਮ ਦੇ ਸ਼ੁਰੂ ਹੋਣ ਤੋਂ ਪਹਿਲਾਂ—ਪਹਿਲਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਸਬੰਧੀ ਕੀਤਾ ਜਾਵੇ ਜਾਗਰੂਕ, ਕੈਬਨਿਟ ਮੰਤਰੀ

 Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hardeep Singh Dimpy Dhillon, Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 20 Apr 2025

Last updated on: Apr 21, 2025, 13:01 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ—ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ, ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ, ਡਾ.ਅਖਿਲ ਚੌਧਰੀ ਸੀਨੀਅਰ ਪੁਲਿਸ ਕਪਤਾਨ, ਸ੍ਰੀ ਗੁਰਪ੍ਰੀਤ  ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਡਾ.ਜਗਦੀਪ ਸਿੰਘ ਚਾਵਲਾ ਸਿਵਿਲ ਸਰਜਨ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਨਸਿ਼ਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਨਾਲ ਤੋੜਿਆ ਜਾ ਰਿਹਾ ਹੈ ਅਤੇ ਜਿਸਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਹਨਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ  ਦੇ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ। 

ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਦੀਆਂ ਪ੍ਰੋਪਟੀ ਜਬਤ ਕਰਕੇ ਉਸ ਉੱਤੇ ਕੜੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਚ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਨ ਤੋਂ ਪ੍ਰਹੇਜ ਕਰੇ। ਉਹਨਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਉਹਨਾਂ ਦਾ ਭਵਿੱਖ ਸਬੰਧੀ ਵੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ।

ਇਸ ਮੌਕੇ ਤੇ ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਸੁ਼ਰੂ ਹੋਣ ਤੋਂ ਪਹਿਲਾਂ ਪਹਿਲਾਂ ਡੇਂਗੂ ਅਤੇ ਮਲੇਰੀਆ ਬਚਾਅ ਸਬੰਧੀ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ ਅਤੇ ਹਰ ਸੁੱਕਰਵਾਰ ਨੂੰ ਸਰਕਾਰੀ ਦਫਤਰਾਂ, ਜਨਤਕ ਥਾਵਾਂ ਅਤੇ ਘਰਾਂ ਵਿੱਚ ਜਾ ਕੇ  ਕੂਲਰ,ਗਮਲੇ,ਟਾਇਰਾਂ ਅਤੇ ਕਬਾੜ ਵਾਲੀਆਂ ਥਾਵਾਂ ਤੇ ਡੇਂਗੂ ਅਤੇ ਮਲੇਰੀਆਂ ਦੇ ਸੈਂਪਲ ਚੈਕ ਕੀਤੇ ਜਾਣ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਮੀਟਿੰਗ ਦੌਰਾਨ ਡਾ.ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਨਵਰੀ 2025 ਤੋਂ ਹੁਣ ਤੱਕ 210 ਐਨ.ਡੀ.ਪੀ.ਸੀ.ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ 411 ਵਿਅਕਤੀਆਂ ਨੂੰ  ਗ੍ਰਿਫਤਾਰ  ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 5.92 ਲੱਖ ਰੁਪਏ ਦੀ ਡਰੱਗ ਮਨੀ ਅਤੇ ਵੱਖ—ਵੱਖ ਤਰ੍ਹਾਂ  ਦੇ  42 ਵਹੀਕਲ ਜਬਤ ਕੀਤੇ ਗਏ ਹਨ।

ਮੀਟਿੰਗ ਦੌਰਾਨ ਸਿਵਿਲ ਸਰਜਨ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ੇ ਤੋਂ ਪੀੜਤ ਦਾ ਨਸ਼ਾ ਛੁੜਵਾਉਣ ਲਈ ਦੋ ਮੁੜਵਸੇਬਾ ਕੇਂਦਰ ਸ੍ਰੀ  ਮੁਕਤਸਰ ਸਾਹਿਬ ਅਤੇ ਥੇਹੜੀ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 8 ਸਰਕਾਰੀ ਓਟ ਕੇੰਦਰ ਤੋਂ ਇਲਾਵਾ 11 ਓਟ ਕਲੀਨਿਕ ਵੀ ਕੰਮ ਕਰ ਰਹੇ ਹਨ, ਜਿਹਨਾਂ ਵਿੱਚ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜਿ਼ਲ੍ਹੇ ਵਿੱਚ 10  ਪ੍ਰਾਈਵੇਟ  ਨਸ਼ਾ ਛੁਡਾਓ ਕੇਂਦਰ ਵੀ ਕੰਮ ਕਰ ਰਹੇ ਹਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hardeep Singh Dimpy Dhillon , Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD