Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਵਰਜੀਤ ਵਾਲੀਆ ਦਾ ਸਨਮਾਨ ਕੀਤਾ

ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 20 Apr 2025

Last updated on: Apr 21, 2025, 14:18 IST

ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਸ. ਨਰਿੰਦਰ ਸਿੰਘ ਬੰਗਾ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਦਾ ਸਨਮਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਦੋ ਸਕੂਲਾਂ ਦੀਆਂ 10 ਮੀਟਰ ਸ਼ੂਟਿੰਗ ਰੇਂਜ਼ਾਂ ਦੇ ਵੱਡੇ ਯੋਗਦਾਨ ਕਰਕੇ ਹੀ ਇੱਥੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਬਣੇ ਹਨ ਜਿਸ ਲਈ ਜਲਦ ਹੀ ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ ਤਾਂ ਈਵੈਂਟਸ ਦੀ ਤਿਆਰੀ ਲਈ ਖਿਡਾਰੀਆਂ ਨੂੰ ਮੁਹਾਲੀ ਜਾਂ ਦਿੱਲੀ ਵਿਖੇ ਨਾ ਜਾਣਾ ਪਵੇ।

ਸ ਨਰਿੰਦਰ ਸਿੰਘ ਬੰਗਾ ਨੇ ਇਸ ਮੌਕੇ ਉੱਤੇ ਰੋਪੜ ਜਿਲ੍ਹੇ ਦੇ ਸ਼ੂਟਿੰਗ ਖੇਡ ਦੇ ਖਿਡਾਰੀਆਂ ਵੱਲੋਂ ਪਿਛਲੇ ਸਮੇਂ ਵਿੱਚ ਕੀਤੀਆਂ ਮਾਣਮੱਤੀਆਂ ਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਮਹਿਜ ਇੱਕ 10 ਸਾਲ ਵਿੱਚ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰੋਪੜ ਵਿੱਚ ਸ਼ੂਟਿੰਗ ਦਾ ਸਫ਼ਰ ਅਰਸ਼ਦੀਪ ਬੰਗਾ ਵੱਲੋਂ ਸਾਲ 2015-16 ਅਤੇ 2016-17 ਵਿੱਚ ਲਗਾਤਾਰ ਨੈਸ਼ਨਲ ਸਕੂਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਨਾਲ ਸ਼ੁਰੂ ਹੋਇਆ। 

ਜਿਸ ਉਪਰੰਤ ਇਸ ਸਫ਼ਰ ਨੂੰ 2019 ਵਿੱਚ ਜੈਸਮੀਨ ਕੌਰ ਅਤੇ ਖੁਸ਼ੀ ਸੈਣੀ ਵੱਲੋਂ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਸਿਖ਼ਰ ਉੱਤੇ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਸ ਸਾਲ ਅਰਸ਼ਦੀਪ ਕੌਰ ਵਲੋਂ ਵਿਸ਼ਵ ਯੂਨਿਵਰਸਿਟੀ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਕੇ ਸ਼ੂਟਿੰਗ ਖੇਡ ਨੂੰ ਬੁਲੰਦੀਆਂ ਤੱਕ ਪਹੁੰਚਾਣ ਵਿੱਚ ਵੱਡਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਲਗਪਗ 25 ਖਿਡਾਰੀ ਰਾਸ਼ਟਰੀ ਪੱਧਰ ਉੱਤੇ ਮੈਡਲ ਜਿੱਤ ਚੁੱਕੇ ਹਨ। 

ਅੱਜ ਕੱਲ੍ਹ ਵੀ ਲਗਪਗ 50-60 ਖਿਡਾਰੀ ਆਉਣ ਵਾਲੇ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਪ੍ਰਾਪਤੀਆਂ ਲਈ ਜਿੱਥੇ ਜਿਲ੍ਹੇ ਦੇ ਦੋ ਸਕੂਲਾਂ ਦੀਆਂ 10 ਮੀਟਰ ਸ਼ੂਟਿੰਗ ਰੇਂਜ਼ਾਂ ਦਾ ਵੱਡਾ ਯੋਗਦਾਨ ਹੈ ਓਥੇ ਹੀ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਨ ਨਾਲ ਇਥੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਯਕੀਨਨ ਬਣਗੇ। 

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਲਈ ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਲਈ ਮੁਬਾਰਕਾਂ ਦਿੱਤੀਆਂ ਅਤੇ ਐਸੋਸ਼ੀਏਸ਼ਨ ਦੀ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਉਣ ਲਈ ਵਾਅਦਾ ਕਰਦੇ ਹੋਏ ਜਲਦ ਹੀ ਇਸ ਉੱਤੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਉਣ ਲਈ ਉਪਰਾਲੇ ਕਰਨ ਲਈ ਭਰੋਸਾ ਦਿੱਤਾ।

ਇਸ ਮੌਕੇ ਜਿਲ੍ਹਾ ਖੇਡ ਅਫ਼ਸਰ ਸ ਜਗਜੀਵਨ ਸਿੰਘ ਗਿੱਲ, ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਸ ਅਰਸ਼ਦੀਪ ਬੰਗਾ ਅਤੇ ਖਜ਼ਾਨਚੀ ਸ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD