Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਧੂਰੀ ਹਲਕੇ ਦੇ 5 ਸਕੂਲਾਂ ਵਿੱਚ 97.36 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਧੂਰੀ/ ਸੰਗਰੂਰ , 20 Apr 2025

Last updated on: Apr 21, 2025, 15:22 IST

ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ 5 ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਲਗਭਗ 97.36 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਦੇ ਪ੍ਰੋਜੈਕਟ ਜੋਸ਼ਾਂ ਖਰੋਸ਼ਾਂ ਨਾਲ ਚੱਲ ਰਹੇ ਹਨ। 

ਉਹਨਾਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ - 1 ਵਿੱਚ ਸਮਾਰਟ ਕਲਾਸ ਰੂਮ ਅਤੇ ਸਕੂਲੀ ਇਮਾਰਤ ਦੇ ਨਵੀਨੀਕਰਨ ਉੱਤੇ 26 ਲੱਖ 20 ਹਜਾਰ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ - 2 ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਆਫ ਹੈਪੀਨੈਸ ਐਲਾਨਿਆ ਗਿਆ ਹੈ। 

ਇਸ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 40 ਲੱਖ 40 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਜਿਸ ਨਾਲ ਚਾਰਦੀਵਾਰੀ ਦੀ ਮੁਰੰਮਤ ਵੀ ਕਰਵਾਈ ਗਈ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਾਂਝਲੀ ਵਿੱਚ 18.25 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਆਧੁਨਿਕ ਸਾਇੰਸ ਲੈਬ ਤਿਆਰ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ।

ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਨੱਤ ਵਿੱਚ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਨੱਤ ਵਿੱਚ 7.51 ਲੱਖ ਰੁਪਏ ਕਲਾਸ ਰੂਮਾਂ ਦੇ ਨਵੀਨੀਕਰਨ ਲਈ ਖਰਚੇ ਗਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਣ ਦਾ ਕੋਈ ਵੀ ਸਰਕਾਰੀ ਸਕੂਲ ਕਿਸੇ ਵੀ ਕਿਸਮ ਦੀ ਬੁਨਿਆਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਾਰੇ ਕੰਮ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਰੂਰਤ ਅਨੁਸਾਰ ਕਰਵਾਏ ਜਾ ਰਹੇ ਹਨ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD