Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਗੁਰਲਾਲ ਘਨੌਰ ਵੱਲੋਂ ਘੱਗਰ ਸਰਾਏ, ਬਠੋਣੀਆਂ ਅਤੇ ਮੰਡਿਆਣਾ ਵਿਖੇ 52.75 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ , 20 Apr 2025

Last updated on: Apr 21, 2025, 15:44 IST

ਘਨੌਰ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਘੱਗਰ ਸਰਾਏ, ਬਠੋਣੀਆਂ ਅਤੇ ਮੰਡਿਆਣਾ ਪਿੰਡਾਂ ਵਿੱਚ ਲਗਭਗ 52.75 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਕੀਤਾ ਗਿਆ। ਇਨ੍ਹਾਂ ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ ਜਰੂਰੀ ਸੰਰਚਨਾਤਮਕ ਢਾਂਚੇ ਦਾ ਸੁਧਾਰ ਹੋਇਆ ਹੈ।

ਬਠੋਣੀਆਂ ਪਿੰਡ ਵਿਖੇ ਹੋਏ ਇਕ ਵਿਸ਼ੇਸ਼ ਸਮਾਰੋਹ ਦੌਰਾਨ, ਸਕੂਲ ਦੇ ਅਜਿਹੇ ਵਿਦਿਆਰਥੀਆਂ ਜੋ ਅਕਾਦਮਿਕ ਅਤੇ ਸਹਿ-ਵਿੱਦਿਅਕ ਸਰਗਰਮੀਆਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਉਹਨਾਂ ਨੂੰ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਨਮਾਨਿਤ ਕੀਤਾ ਗਿਆ। ਵਿਧਾਇਕ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਨਾਮ ਵਜੋਂ ਯਾਦਗਾਰੀ ਟਰਾਫੀਆਂ ਦਿੱਤੀਆਂ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਗੁਰਲਾਲ ਘਨੌਰ ਨੇ ਲੜਕੀਆਂ ਤੋਂ ਹੀ ਸਕੂਲਾਂ ਵਿੱਚ ਉਦਘਾਟਨ ਕਰਵਾ ਕੇ ਬੱਚੀਆਂ ਦੀ ਹੌਸਲਾ ਅਫ਼ਜਾਈ ਕੀਤੀ।

ਉਨ੍ਹਾਂ ਨੇ ਸਮਾਗਮ ਦੌਰਾਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ, “ਜੋ ਵਿਦਿਆਰਥੀ ਖੇਡਾਂ ਵਿੱਚ ਰੁਚੀ ਰੱਖਦੇ ਹਨ, ਉਹ ਮੈਨੂੰ ਕਿਸੇ ਵੀ ਸਮੇਂ ਮਿਲ ਸਕਦੇ ਹਨ। ਮੈਂ ਉਨ੍ਹਾਂ ਦੀ ਮਨਪਸੰਦ ਖੇਡ ਵਿੱਚ ਅਗਵਾਈ ਦੇਣ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਹਮੇਸ਼ਾਂ ਤਤਪਰ ਹਾਂ।” ਵਿਧਾਇਕ ਨੇ ਖੇਡਾਂ ਦੁਆਰਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਨੂੰ ਉਭਾਰਨ ਦੀ ਲੋੜ 'ਤੇ ਵੀ ਚਰਚਾ ਕੀਤੀ।

ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਸਿੱਖਿਆ ਸਬੰਧੀ ਇਨਕਲਾਬੀ ਤਬਦੀਲੀਆਂ ਆ ਰਹੀਆਂ ਹਨ। ਸਰਕਾਰੀ ਸਕੂਲਾਂ ਨੂੰ ਸਮਰਥ ਬਣਾਉਣ, ਹੋਰ ਸਹੂਲਤਾਂ ਉਪਲਬਧ ਕਰਵਾਉਣ ਅਤੇ ਬੱਚਿਆਂ ਨੂੰ ਨਵੇਂ ਯੁੱਗ ਅਨੁਸਾਰ ਤਿਆਰ ਕਰਨ ਵਾਸਤੇ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਨ੍ਹਾਂ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਹਿਲਾਂ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਇੰਨੀ ਸੰਖਿਆ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਪਿੰਡ ਵਾਸੀਆਂ ਨੇ ਉਨ੍ਹਾਂ ਦੇ ਦਰਵਾਜੇ ਤੱਕ ਆ ਕੇ ਸੁਣਨ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਧਾਇਕ ਦੀ ਖੁਲ ਕੇ ਸ਼ਲਾਘਾ ਕੀਤੀ।

ਇਸ ਮੌਕੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ, ਰਾਜੀਵ ਕੁਮਾਰ ਡੀ.ਐੱਸ.ਐੱਮ, ਰਚਨਾ ਰਾਣੀ ਬਲਾਕ ਨੋਡਲ ਅਫ਼ਸਰ, ਦਲਜੀਤ ਸਿੰਘ ਬੇਦੀ ਹੈੱਡ ਮਾਸਟਰ ਘੱਗਰ ਸਰਾਏ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ, ਦੌਲਤ ਰਾਮ ਲੈਕਚਰਾਰ, ਗੁਰਤਾਜ ਸਿੰਘ,  ਸੁਖਵਿੰਦਰ ਸਿੰਘ, ਮੇਜਰ ਸਿੰਘ, ਮਿਲਨ, ਧਨਰਾਜ, ਸੁਨੀਲ ਜੋਸ਼ੀ, ਹਰਪ੍ਰੀਤ ਸਿੰਘ, ਪੰਚਾਇਤ ਮੈਂਬਰ, ਸਕੂਲਾਂ ਦੇ ਸਟਾਫ ਮੈਂਬਰ, ਮਾਹਿਰ ਅਧਿਆਪਕ, ਮਾਪੇ ਅਤੇ ਪਿੰਡ ਵਾਸੀ ਵੀ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD