Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਕ੍ਰਾਂਤੀ ਤਹਿਤ 5 ਸਰਕਾਰੀ ਹਾਈ /ਮਿਡਲ/ਪ੍ਰਾਇਮਰੀ ਸਕੂਲਾਂ ਲਈ 87.57 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Kulwant Singh Bazigar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਪਾਤੜਾਂ/ਸ਼ੁਤਰਾਣਾ , 20 Apr 2025

Last updated on: Apr 21, 2025, 15:52 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁੱਹਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਬਾਜੀਗਰ ਵਿਧਾਇਕ ਹਲਕਾ ਸ਼ੁਤਰਾਣਾ ਦੇ ਬੇਟੇ  ਗੁਰਮੀਤ ਸਿੰਘ ਵਿੱਕੀ , ਮਹਿੰਗਾ ਸਿੰਘ ਬਰਾੜ ,ਕੋਆਰਡੀਨੇਟਰ ਈਸ਼ਵਰ ਸਿੰਘ ਰਾਣਾ  ਅਤੇ ਨੇ ਅੱਜ ਸਰਕਾਰੀ ਹਾਈ ਸਕੂਲ ਦੁਤਾਲ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਦੁਤਾਲ, ਸਰਕਾਰੀ ਪ੍ਰਾਇਮਰੀ ਸਕੂਲ ਕੁਆਂਡੇਰੀ, ਸਰਕਾਰੀ ਪ੍ਰਾਇਮਰੀ ਸਕੂਲ ਕਾਹਨਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਅਨਾਜ ਮੰਡੀ ਵਿੱਚ ਕੁੱਲ 87.57 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਹਨਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ ,ਕਲਾਸ ਰੂਮਾਂ ਦੀ ਮੁਰੰਮਤ ,ਚਾਰ ਦੀਵਾਰੀ, ਬਰਾਂਡਿਆਂ ਦੀ ਉਸਾਰੀ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਿਲ ਹਨ। ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਜੀ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। ਬੱਚਿਆਂ ਲਈ ਚੰਗਾ ਵਿਦਿਅੱਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ ।ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ ,ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ। ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਬਾਜੀਗਰ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਉਨਾਂ ਦੇ ਨਾਲ ਮਾਰਕੀਟ ਕਮੇਟੀ  ਦੇ ਚੇਅਰਮੈਨ ਮੇਘਨ ਸਿੰਘ , ਸਿੱਖਿਆ ਕੋਆਰਡੀਨੇਟਰ ਸ਼੍ਰੀ ਕੁਲਵੀਰ ਸਿੰਘ ,ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਾਤੜਾਂ ਸ਼੍ਰੀ ਜਤਿੰਦਰ ਕੁਮਾਰ ਬਾਂਸਲ, ਬਲਾਕ ਨੋਡਲ ਅਫਸਰ/ ਪ੍ਰਿੰਸੀਪਲ ਸ੍ਰੀ ਵਰਿੰਦਰ ਪਾਲ ਸਿੰਘ, ਹੈਡ ਮਿਸਟ੍ਰੈਸ ਸਿਲਕੀ ਰਾਣੀ, ਹੈਡ ਮਿਸਟਰੈਸ ਗਿੰਨੀ ਬਾਲਾ ਜੀ,ਸਥਾਨਕ ਪੱਧਰ ਦੇ ਅਧਿਕਾਰੀ ਬੀਪੀਓ ਸ਼੍ਰੀ ਪ੍ਰੇਮ ਕੁਮਾਰ ਪਾਰਟੀ ਵਰਕਰ ਸ੍ਰੀ ਈਸ਼ਵਰ ਰਾਣਾ , ਸਰਕਾਰੀ ਕਾਹਨਗੜ੍ਹ ਸਕੂਲ ਦੇ ਸਕੂਲ ਇੰਚਾਰਜ਼ ਸ਼੍ਰੀ ਨਿਰਵੈਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਕੂਆਂਡੇਰੀ ਦੇ ਸਕੂਲ ਇੰਚਾਰਜ਼ ਸ਼੍ਰੀ ਭੁਪਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੁਤਾਲ ਦੇ ਸਕੂਲ ਇੰਚਾਰਜ਼ ਸ਼੍ਰੀ ਰਵੀ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਅਨਾਜ ਮੰਡੀ ਦੇ ਸਕੂਲ ਇੰਚਾਰਜ਼ ਸ਼੍ਰੀਮਤੀ ਸਿਮਰਨਜੀਤ ਕੌਰ ਸਰਗਰਮੀਆਂ ਨਾਲ ਜੁੜੇ ਹੋਰ ਵਿਅਕਤੀ ਵੀ ਮੌਜੂਦ ਸਨ।

 

Tags: Kulwant Singh Bazigar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD