Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਨਜੀਤ ਸਿੰਘ ਬਿਲਾਸਪੁਰ ਨੇ 48.65 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ੍ਹ ਵਚਨਬੱਧ-ਮਨਜੀਤ ਸਿੰਘ ਬਿਲਾਸਪੁਰ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਿਹਾਲ ਸਿੰਘ ਵਾਲਾ , 21 Apr 2025

Last updated on: Apr 21, 2025, 16:20 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ, ਵਿੱਚ 9.54 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੱਤੋ ਹੀਰ ਸਿੰਘ ਵਿਖੇ 19.6 ਲੱਖ ਅਤੇ ਸਰਕਾਰੀ ਹਾਈ ਸਕੂਲ ਖੋਟੇ ਵਿਖੇ 19.61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਨਿਹਾਲ ਸਿੰਘ ਵਾਲਾ ਦੇ ਹਲਕਾ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤਾ ਗਿਆ। 

ਅੱਜ ਦੇ ਵਿਕਾਸ ਕਾਰਜਾਂ ਦੀ ਕੁੱਲ ਰਾਸ਼ੀ 48.65 ਲੱਖ ਰੁਪਏ ਬਣਦੀ ਹੈ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ। ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਹਰੇਕ ਅਜਿਹੇ ਖੇਤਰ ਵਿੱਚ ਮਿਸਾਲੀ ਕੰਮ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। 

ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ। ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਸਕੂਲਾਂ ਨੂੰ ਆਧੁਨਿਕ ਦਿਸ਼ਾ ਵੱਲ ਤਾਂ ਕੀ ਲਿਜਾਣਾ ਸੀ ਸਗੋਂ ਸਕੂਲ ਦੀਆਂ ਚਾਰਦਿਵਾਰੀਆਂ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦੀਆਂ ਚਾਰਦਿਵਾਰੀਆਂ  ਤੋਂ ਲੈ ਕੇ ਸਕੂਲ ਦੇ ਹਰ ਉਹ ਵਿਕਾਸ ਕਾਰਜ ਕਰ ਰਹੀ ਹੈ ਜਿਸ ਨਾਲ ਸਕੂਲ ਅਤਿ ਆਧੁਨਿਕ ਸ਼੍ਰੇਣੀ ਵਿੱਚ ਆ ਸਕਣ।  

ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। 

ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD