Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 21 Apr 2025

Last updated on: Apr 21, 2025, 18:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ , ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 12 ਸਤੰਬਰ, 2024 ਨੂੰ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇੱਕ ਜ਼ੁਰਾਇਮ-ਪੇਸ਼ਾ ਮੁਜਰਿਮ ਹੈ ,ਜਿਸ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ ਦੇ ਕੇਸਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਬਾਰੀਕਬੀਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਦੀਆਂ ਟੀਮਾਂ ਜੋ  ਉਕਤ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ , ਨੇ ਖੁਫੀਆ ਜਾਣਕਾਰੀ ’ਤੇ ਦੋਸ਼ੀ ਨੂੰ ਤਰਨਤਾਰਨ ਦੇ ਪਹੁਵਿੰਡ ਖੇਤਰ ਤੋਂ ਕਾਬੂ ਕਰ ਲਿਆ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ  ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ,ਦੋਸ਼ੀ ਵਿਅਕਤੀ ਦਾ ਪਿੱਛਾ ਕੀਤਾ ਅਤੇ ਪਿੰਡ ਪਹੁਵਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਨੇੜਿਓਂ ਉਸਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਉਸਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੀੜਤ ਸਰਪੰਚ ਦੀ ਰੇਕੀ ਕਰਨ ਵਿੱਚ ਵੀ ਦੋਸ਼ੀ ਦਾ ਹੱਥ ਸੀ। ਐਸਐਸਪੀ ਨੇ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ, ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ਵਿੱਚੋਂ ਸੱਤ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਅਪਰਾਧ ਵਿੱਚ ਸ਼ਾਮਲ ਅੱਠਵੇਂ ਮੁਲਜ਼ਮ ਨੂੰ ਦਬੋਚਣ ਲਈ ਭਾਲ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਸਰਹਾਲੀ ਵਿਖੇ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 119 ਮਿਤੀ 13/9/24 ਕੇਸ ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD