Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਨਣ ਵੱਲ ਵਧ ਰਿਹਾ ਹੈ ਪੰਜਾਬ : ਹਰਪਾਲ ਸਿੰਘ ਚੀਮਾ

ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਅਤੇ ਜਨਤਾ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਕੀਤੀ ਅਪੀਲ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa, Karambir Singh Ghuman, Raj Kumar Chabbewal, Aashika Jain, DC Hoshiarpur, Deputy Commissioner Hoshiarpur, Hoshiarpur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਹੁਸ਼ਿਆਰਪੁਰ , 21 Apr 2025

Last updated on: Apr 21, 2025, 18:50 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਇਸ ਸਮਾਜਿਕ ਲਾਹਨਤ ਨੂੰ ਠੱਲ੍ਹ ਪਾਉਣ ਲਈ ਹੁਸ਼ਿਆਰਪੁਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ 91 ਫੀਸਦੀ ਨੂੰ ਸਜ਼ਾਵਾਂ ਹੋਣ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। 

ਵਿੱਤ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਨੂੰ ਅਪਣਾਇਆ ਹੈ ਅਤੇ ਸਾਂਝੇ ਯਤਨਾਂ ਅਤੇ ਪ੍ਰਭਾਵਸ਼ਾਲੀ ਅਮਲ ਨਾਲ ਇਸ ਸਮਾਜਿਕ ਸਮੱਸਿਆ 'ਤੇ ਕਾਬੂ ਪਾਇਆ ਜਾ ਸਕਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਚੁੱਕੇ ਗਏ ਠੋਸ ਕਦਮਾਂ ਬਾਰੇ ਚਾਨਣਾ ਪਾਇਆ। ਸ. ਚੀਮਾ ਨੇ ਕਿਹਾ ਕਿ ਨਸ਼ੇ ਨਾਲ ਸਬੰਧਤ ਕੇਸਾਂ ਵਿੱਚ 91% ਦੀ ਸ਼ਲਾਘਾਯੋਗ ਸਜ਼ਾ ਦਰ ਦੇ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਾਨਦਾਰ ਕੋਸ਼ਿਸ਼ਾਂ ਕੀਤੀਆਂ ਹਨ ਜਿਸ ਤਹਿਤ ਹੁਣ ਤੱਕ 179 ਐਫਆਈਆਰ ਦਰਜ ਕਰਦਿਆਂ 271 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਮੁਹਿੰਮ ਦੀ ਕਾਮਯਾਬੀ ਲਈ ਲੋਕਾਂ ਦੀ ਲੋੜੀਂਦੀ ਹਿੱਸੇਦਾਰੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਇਸ ਲੜਾਈ ਵਿੱਚ ਇੱਕ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 'ਸੇਫ ਪੰਜਾਬ ਮੁਹਿੰਮ' ਤਹਿਤ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਆਧਾਰ 'ਤੇ ਜਿਲ੍ਹੇ ਵਿੱਚ 17 ਐਫ.ਆਈ.ਆਰ. ਦਰਜ਼ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਯੋਗ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਮਹੱਤਵਪੂਰਨ ਗਤੀ ਫੜੀ ਹੈ, ਜਿਸ ਤਹਿਤ 527 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ 970 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਯਤਨਾਂ ਸਦਕਾ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ 'ਤੇ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 442 ਪਿੰਡਾਂ ਦੀਆਂ ਪੰਚਾਇਤਾਂ ਨੇ ਇਸ ਨਸ਼ਾ ਵਿਰੋਧੀ ਪਹਿਲਕਦਮੀ ਦੀ ਹਮਾਇਤ ਕਰਨ ਲਈ ਮਤੇ ਪਾਸ ਕੀਤੇ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 18 ਪ੍ਰਮੁੱਖ ਹੌਟਸਪੌਟਸ ਦੀ ਪਛਾਣ ਕੀਤੀ ਹੈ ਅਤੇ ਅੰਤਰਰਾਜੀ ਨਸ਼ਿਆਂ ਦੇ ਧੰਦੇ ਨੂੰ ਰੋਕਣ, ਖਾਸਕਰ ਗੁਆਂਡੀ ਸੂਬੇ ਹਿਮਾਚਲ ਤੋਂ, ਲਈ ਨਿਗਰਾਨੀ ਨੂੰ ਮਜ਼ਬੂਤ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਹਿਮਾਚਲ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਨੈਟਵਰਕ ਨੂੰ ਖਤਮ ਕਰਨ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।  

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਨਸ਼ਾ ਤਸਕਰਾਂ ਨੂੰ ਜਾਂ ਤਾਂ ਪੰਜਾਬ ਜਾਂ ਫਿਰ ਇਹ ਧੰਦਾ ਛੱਡਣ ਲਈ ਮਜਬੂਰ ਹੋਣਾ ਪਿਆ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੇ ਚੁੰਗਲ ਤੋਂ ਮੁਕਤ ਕਰਨ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ, ਤਾਂ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਕੱਲ੍ਹ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ ਨੇ ਵੀ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਤਾਂ ਜੋ ਨਸ਼ਾ ਮੁਕਤ ਪੰਜਾਬ ਦੇ ਕਾਰਜ ਨੂੰ ਸਹੀ ਮਾਅਨਿਆਂ ਵਿੱਚ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ  ਪਾਬਲਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Karambir Singh Ghuman , Raj Kumar Chabbewal , Aashika Jain , DC Hoshiarpur , Deputy Commissioner Hoshiarpur , Hoshiarpur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD