Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਡਿੰਪੀ ਢਿੱਲੋਂ

ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Hardeep Singh Dimpy Dhillon, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 21 Apr 2025

Last updated on: Apr 21, 2025, 19:06 IST

ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਕਈ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਖੇਡ ਗਰਾਊਂਡ ਵੀ ਬਣਾਏ ਜਾ ਰਹੇ ਹਨ। ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਮਿਡਲ ਸਕੂਲ ਬਬਾਣੀਆਂ ਵਿਖੇ ਕੁੱਲ 22 ਲੱਖ 53 ਹਜਾਰ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮ ਬਣਾਏ ਗਏ। 

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਬਾਣੀਆਂ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਗੁਰੂਸਰ ਬ੍ਰਾਂਚ ਵਿਖੇ 25.03 ਲੱਖ ਦੀ ਲਾਗਤ ਨਾਲ ਕਲਾਸ ਰੂਮ ਅਤੇ ਚਾਰਦੀਵਾਰੀ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ  ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ। 

ਇਸੇ ਤਰਾਂ ਸਰਕਾਰੀ ਪ੍ਰਾਇਮਰੀ ਸਕੂਲ ਕੁਰਾਈਵਾਲਾ ਵਿਖੇ 18.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਈਵਾਲਾ ਵਿਖੇ 41.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਸਾਇੰਸ ਲੈਬ ਬਣਵਾਈ ਗਈ। ਸਰਕਾਰੀ ਹਾਈ ਸਕੂਲ ਬਾਦੀਆਂ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ 'ਤੇ ਖਰਚ ਕੀਤੇ ਗਏ। 

ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜ ਵਿਖੇ ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਗਰਾਊਂਡ ‘ਤੇ 15.21 ਲੱਖ ਰੁਪਏ ਖਰਚ ਕੀਤੇ ਗਏ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ। ਸਰਕਾਰੀ ਮਿਡਲ ਸਕੂਲ ਬੁੱਟਰ ਬਖੂਹਾ ਵਿਖੇ 4.50 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ।

ਇਸ ਮੌਕੇ ਬੀ ਪੀ ਈ ਓ ਮਨੋਜ ਬੇਦੀ ਅਤੇ ਗੁਰਪ੍ਰੀਤ ਸਿੰਘ ਕੋਆਰਡੀਨੇਟਰ ਹਾਜਰ ਸਨ।

 

Tags: Hardeep Singh Dimpy Dhillon , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD