Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਪੰਜਾਬ ਸਿੱਖਿਆ ਕ੍ਰਾਂਤੀ'' : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ 'ਤੇ ਚੁੱਕੇ ਜਾ ਰਹੇ ਹਨ ਕਦਮ : ਦਹੀਯਾ

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 21 Apr 2025

Last updated on: Apr 22, 2025, 12:18 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੋਜ਼ਗਾਰੀ ਮੁਕਤ ਬਣਾਉਣ ਲਈ ਨਿਰੰਤਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਰਾਜ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੀ ਪੂਰੀ ਦ੍ਰਿੜਤਾ ਤੇ ਵਚਨਬੱਧਤਾ ਨਾਲ  ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਬੀਬ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੰਧੂ ਕਿਲਚਾ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਬੈਂਕਾ ਸਿੰਘ ਅਤੇ ਸਰਕਾਰੀ ਹਾਈ ਸਕੂਲ ਰੁਹੇਲਾ ਹਾਜੀ ਉਤਾੜ ’ਚ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਕਰਵਾਏ ਗਏ ਉਦਘਾਟਨ ਸਮਾਗਮਾਂ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ, ਬੀ.ਪੀ.ਈ.ਓ ਰਣਜੀਤ ਸਿੰਘ ਹਾਜ਼ਰ ਸਨ। 

ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ ਅਤੇ ਆਪਣੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿੱਚ ਸਖ਼ਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂਹਣ ਅਤੇ ਆਪਣੇ ਅਧਿਆਪਕਾਂ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ। 

ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਸਿੱਖਿਆ ਕੋਆਰਡੀਨੇਟਰ , ਤਲਵਿੰਦਰ ਸਿੰਘ ਖਾਲਸਾ ਹਲਕਾ ਕੋਆਰਡੀਨੇਟਰ ਵਿਭਾਗ , ਸਰਬਜੀਤ ਸਿੰਘ ਧਾਲੀਵਾਲ,ਮਹਿੰਦਰ ਸਿੰਘ ਸ਼ੈਲੀ, ਇੰਦਰਜੀਤ ਸਿੰਘ, ਮੇਜਰ ਸਿੰਘ ਮੁਰਕਵਾਲਾ, ਬਲਵਿੰਦਰ ਸਿੰਘ, ਸਰਪੰਚ ਬਗੀਚਾ ਸਿੰਘ ਹਬੀਬ ਵਾਲਾ, ਜਗਜੀਤ ਸਿੰਘ ਸਰਪੰਚ ਗੰਦੂ ਕਿਲਚਾ, ਸੂਬਾ ਸਿੰਘ ਸਰਪੰਚ ਝੁੱਗੇ ਬੈਂਕਾਂ ਸਿੰਘ, ਪਰਮਜੀਤ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਲੱਡੂ ਸਰਪੰਚ ਰੁਹੇਲਾ ਹਾਜੀ, ਸਕੂਲ ਮੁਖੀ ਕਪਿਲ ਸਨਨ, ਅਨਿਲ ਧਵਨ ਸੀ.ਐੱਚ.ਟੀ, ਮਨਮੀਤ ਕੌਰ ਹੈਡ ਟੀਚਰ, ਅਨੁਰਾਧਾ ਗਗਨੇਜਾ ਆਦਿ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD