Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਿੱਖਿਆ ਕ੍ਰਾਂਤੀ : ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਬਣਾਏ ਗਏ ਨੇ ਆਧੁਨਿਕ ਕਲਾਸ ਰੂਮ-ਵਿਧਾਇਕਾ ਜੀਵਨਜੋਤ ਕੌਰ

ਸਰਕਾਰ ਗ੍ਰਾਂਟਾਂ ਦੇ ਗੱਫੇ ਦੇ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 21 Apr 2025

Last updated on: Apr 22, 2025, 12:22 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਹੁਣ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਦੇਣ ਲਈ ਆਧੁਨਿਕ ਕਲਾਸ ਰੂਮ ਬਣਾਏ ਜਾ ਰਹੇ ਹਨ। 

ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਪੂਰਬੀ ਤੋ ਵਿਧਾਇਕਾ ਸ਼੍ਰੀਮਤੀ ਜੀਵਨ ਜੋਤ ਕੌਰ ਨੇ ਸਰਕਾਰੀ ਐਲੀਮੈਟਰੀ ਸਕੂਲ ਕ੍ਰਿਸ਼ਨਾ ਨਗਰ, ਸਰਕਾਰੀ ਮਿਡਲ ਸਕੂਲ ਕ੍ਰਿਸ਼ਨਾ ਨਗਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਰੋਹੀ ਅਤੇ ਸਰਕਾਰੀ ਐਲੀਮੈਟਰੀ ਸਕੂਲ ਰਸੂਲਪੁਰ ਰੋਹੀ ਵਿਖੇ ਕਰੀਬ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਕੂਲਾ ਵਿਚ ਸਕੂਲਾ ਦੀ ਚਾਰਦੀਵਾਰੀ, ਸਕੂਲਾਂ ਦੀ ਮੁਰੰਮਤ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣ ਹਨ। 

ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀ ਦਿੱਤਾ ,ਜਿਸ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆ ਦੀ ਗਿਣਤੀ ਕਾਫੀ ਘੱਟ ਗਈ ਸੀ। ਵਿਧਾਇਕਾ ਨੇ ਕਿਹਾ ਕਿ ਹੁਣ ਸਰਕਾਰ ਵਲੋ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।

ਵਿਧਾਇਕਾ ਜੀਵਨਜੋਤ ਕੋਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ 'ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ।

ਇਸ ਮੌਕੇ ਬੱਚਿਆਂ ਦੇ ਮਾਪਿਆਂ ਵਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਅਤੇ ਕੀਤੇ ਜਾ ਰਹੇ ਸੁਧਾਰਾਂ ਲਈ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਸਰਕਾਰ ਦੁਆਰਾ ਕੀਤੇ ਜਾ ਰਹੇ ਸਕੂਲਾਂ ਦਾ ਸੁਧਾਰ ਵਿਦਿਆਰਥੀਆਂ ਵਿੱਚ ਇੱਕ ਨਵੀਂ ਚੇਤਨਾ ਪੈਦਾ ਕਰੇਗਾ । ਇਸ ਮੌਕੇ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ ਕਾਬਿਲੇ ਤਾਰੀਫ਼ ਸੀ। ਇਸ ਮੌਕੇ ਸਕੂਲ ਮੁੱਖੀ ਮੈਡਮ ਰਿਚਾਪ੍ਰੀਤ਼, ਮੈਡਮ ਜਸਵੀਰ ਕੌਰ, ਸ਼੍ਰੀ ਰਮੇਸ਼ ਕੁਮਾਰ, ਸ਼੍ਰੀਮਤੀ ਰਜਵੰਤ ਕੌਰ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਦੇ ਮਾਪੇ ਅਤੇ ਇਲਾਕਾਵਾਸੀ ਹਾਜ਼ਰ ਸਨ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD