Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵੀ.ਕੇ. ਜੰਜੂਆ ਚੀਫ ਕਮਿਸਨਰ ਪੰਜਾਬ ਟਰਾਂਸਪੇਰੇਸੀ ਐਂਡ ਅਕਾਊਂਟਬਿਲਟੀ ਕਮਿਸਨਰ ਵੱਲੋਂ ਜਿਲਾ ਅਧਿਕਾਰੀਆਂ ਨਾਲ ਮੀਟਿੰਗ

ਲੋਕਾਂ ਨੂੰ ਨਿਸ਼ਚਿਤ ਦਿਨਾਂ ਅੰਦਰ ਮੁਹੱਈਆ ਕਰਵਾਈਆਂ ਜਾਣ ਸੇਵਾਵਾਂ

Vijay Kumar Janjua, Chief Commissioner Punjab State Transparency Accountability Commission, Amritsar

Web Admin

Web Admin

5 Dariya News

ਅੰਮ੍ਰਿਤਸਰ , 21 Apr 2025

Last updated on: Apr 22, 2025, 12:26 IST

ਪੰਜਾਬ ਟਰਾਂਸਪੇਰੇਸੀ ਐਂਡ ਅਕਾਊਂਟਬਿਲਟੀ ਕਮਿਸਨਰ ਦੇ ਚੀਫ ਕਮਿਸਨਰ ਸ੍ਰੀ ਵੀ.ਕੇ. ਜੰਜੂਆ ਨੇ ਅੱਜ ਸੇਵਾ ਕੇਦਰਾਂ ਰਾਹੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਨਾਲ ਪ੍ਰਬੰਧਕੀ ਕੰਪਲੈਕਸ ਵਿਖੇ ਰੀਵਿਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦੇਣ ਲਈ ਇਕ ਨਿਸ਼ਚਿਤ ਸਮਾਂ ਤੈਅ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਨਿ਼ਸਚਿਤ ਸਮੇ ਦੇ ਅੰਦਰ ਅੰਦਰ ਹੀ ਸੇਵਾਵਾਂ ਮੁਹੱਈਆਂ ਕਰਵਾਉਣਾ ਯਕੀਨੀ ਬਣਾਉਣ।

ਮੀਟਿੰਗ ਦੋਰਾਨ ਸੰਬੋਧਨ ਕਰਦਿਆਂ ਸ੍ਰੀ ਵੀ.ਕੇ. ਜੰਜੂਆ  ਨੇ ਕਿਹਾ ਕਿ ਪਹਿਲਾ ਰਾਈਟ ਟੂ ਸਰਵਸਿਸ ਐਕਟ ਪਾਸ ਕੀਤਾ ਗਿਆ ਸੀ ਜਿਸ ਵਿੱਚ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸੇਵਾਵਾਂ ਆਨ ਲਾਈਨ ਪ੍ਰਾਪਤ ਕਰ ਸਕਦਾ ਹੈ ਅਤੇ ਇਨ੍ਹਾਂ ਸੇਵਾਵਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਹੇਈਆਂ ਕਰਵਾਇਆ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਵਸਿਸ ਨੂੰ ਹੋਰ ਵੀ ਵਧੀਆ ਢੰਗ ਨਾਲ ਲੋਕਾਂ ਤੱਕ ਪਹੁੰਚਾਉਂਣ ਦੇ ਉਦੇਸ ਨਾਲ ਹੀ ਟਰਾਂਸਪੇਰੇਸੀ ਐਂਡ ਅਕਾਊਂਟਬਿਲਟੀ ਐਕਟ-2018 ਹੋਂਦ ਵਿੱਚ ਲਿਆਂਦਾ ਗਿਆ। ਜਿਸ ਨਾਲ ਸਰਕਾਰੀ ਸਰਵਸਿਸ ਵਿੱਚ ਹੋਰ ਵੀ ਤੇਜ਼ੀ ਆਈ ਹੈ। 

ਉਨ੍ਹਾਂ ਕਿਹਾ ਕਿ ਆਉਂਣ ਵਾਲੇ ਸਮੇਂ ਅੰਦਰ ਉਪਰੋਕਤ ਐਕਟ ਅੰਦਰ ਹੋਰ ਅਪਡੇਸਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਹੀ ਮਿਲ ਸਕੇ। ਸ਼੍ਰੀ ਜੰਜੂਆਂ ਨੇ ਸਪਸ਼ਟ ਸ਼ਬਦਾਂ ਵਿਚ ਅਧਿਕਾਰੀਆਂ ਨੂੰ ਕਿਹਾ ਕਿ ਜਿੰਨ੍ਹਾ ਅਧਿਕਾਰੀਆਂ ਵਲੋ ਸੇਵਾਵਾਂ ਮੁਹੱਈਆਂ ਕਰਵਾਉਣ ਵਿਚ ਦੇਰੀ ਕੀਤੀ ਜਾਂਦੀ ਹੈ, ਦੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਜਾ ਸਕਦਾ ਹੈ। 

ਇਸਦੇ ਨਾਲ ਨਾਲ 5 ਹ਼ਜਾਰ ਰੁਪਏ ਪ੍ਰਤੀ ਕੇਸ ਜੁਰਮਾਨਾਂ ਵੀ ਕੀਤਾ ਜਾ ਸਕਦਾ ਹੈ।  ਉਨਾਂ ਕਿਹਾ ਕਿ ਕਿਸੇ ਵਿਅਕਤੀ ਵਲੋ ਜਦੋਂ ਵੀ ਕੋਈ ਸੇਵਾ ਲਈ ਆਨਲਾਈਨ ਅਪਲਾਈ ਕੀਤੀ ਜਾਂਦਾ ਹੈ ਤਾਂ ਅਧਿਕਾਰੀ ਕੇਵਲ ਇਕ ਵਾਰ ਵੀ ਉਸਦੀ ਐਲਪੀਕੇਸ਼ਂਨ ਤੇ ਇਤਰਾਜ਼ ਲਗਾ ਸਕਦਾ ਹੈ।  ਉਨਾਂ ਦੱਸਿਆ ਕਿ ਸਰਕਾਰ ਵਲੋ ਆਨਲਾਈਨ ਸੇਵਾਵਾਂ ਦੇਣ ਦਾ ਮੁੱਖ ਮਕਸਦ ਹੈ ਕਿ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਮਾਰਣੇ ਪੈਣ ਅਤੇ ਉਨ੍ਹਾਂ ਨੂੰ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ।

ਇਸ ਮੋਕੇ ਤੇ ਉਨ੍ਰਾਂ ਕਿਹਾ ਕਿ ਮੀਟਿੰਗ ਵਿੱਚ ਹਾਜਰ ਕਾਰਪੋਰੇਸਨ, ਪੁਲਿਸ ਅਤੇ ਜਿਲ੍ਹਾ ਪ੍ਰਸਾਸਨ ਨੂੰ ਵੀ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦਾ ਸਮੇਂ ਸਾਰਨੀ ਚਾਰਟ ਦਫਤਰਾਂ ਦੇ ਬਾਹਰ ਡਿਸਪਲੇ ਕੀਤਾ ਜਾਵੈ ਤਾਂ ਜੋ ਲੋਕ ਇਨ੍ਹਾਂ ਸੇਵਾਵਾਂ ਦੇ ਨਿਰਧਾਰਤ ਸਮੇਂ ਤੋਂ ਜਾਣੂ ਹੋ ਸਕਣ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼਼ੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਉਹ ਹਰ ਹਫਤੇ ਸਾਰੇ ਵਿਭਾਗਾਂ ਕੋਲੋ ਪੈਡਿੰਗ ਪਈਆਂ ਸੇਵਾਵਾਂ ਦਾ ਰੀਵਿਊ ਕਰਦੇ ਹਨ ਅਤੇ ਸਬੰਧਤ ਵਿਭਾਗਾਂ ਨੂੰ ਜ਼ਲਦੀ ਹੀ ਪੈਡਿੰਗ ਪਈਆਂ ਸੇਵਾਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। 

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਥੀ ਨੂੰ ਨਿਸ਼ਚਿਤ ਦਿਨਾਂ ਅੰਦਰ ਸੇਵਾਵਾਂ ਹਾਸਲ ਨਹੀ ਹੁੰਦੀਆਂ ਹਨ ਤਾਂ ਉਹ ਆਪਣੀ ਅਪੀਲ ਜਾਂ ਸ਼ਕਾਇਤ ਕਮਰਾ ਨੂੰ 145 ਵਿਖੇ ਦਰਜ ਕਰਵਾ ਕੇ ਰਸੀਦ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋ ਇਲਾਵਾ ਕੋਈ ਵੀ ਪ੍ਰਾਥੀ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ connect.gov.in ਤੇ ਆਪਣੀ ਅਪੀਲ ਵੀ ਕਰ ਸਕਦਾ ਹੈ।ਮੀਟਿੰਗ ਦੋਰਾਨ ਜ਼ਿਲ੍ਹਾ ਤਕਨੀਕੀ ਕੁਆਡੀਨੇਟਰ ਸ: ਪ੍ਰਿੰਸ ਸਿੰਘ ਵਲੋ ਸੇਵਾਵਾਂ ਕੇਦਰਾਂ ਰਾਹੀ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਅਤੇ ਕਿਹਾ ਕਿ ਸੇਵਾ ਕੇਦਰਾਂ ਵਿਚ ਪ੍ਰਾਥੀਆਂ ਨੂੰ ਤੈਅ ਸੀਮਾ ਦੇ ਅੰਦਰ ਅੰਦਰ ਹੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।

ਇਸ ਮੀਟਿੰਗ ਵਿਚ ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਲਪ੍ਰੀਤ ਸਿੰਘ,ਐਸ ਐਸ ਪੀ ਦਿਹਾਤੀ ਸ: ਮਨਿੰਦਰ ਸਿੰਘ,  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ,ਸਹਾਇਕ ਕਮਿਸ਼ਨਰ ਸ਼੍ਰੀਮਤੀ ਗੁਰਸਿਮਰਨਜੀਤ ਕੌਰ,  ਐਸ ਡੀ ਐਮਜ ਅੰਮ੍ਰਿਤਸਰ  ਸ: ਮਨਕੰਵਲ ਸਿੰਘ ਚਾਹਲ ਅਤੇ ਸ: ਗੁਰਸਿਮਰਨ ਸਿੰਘ ਢਿਲੋ, ਐਸ ਡੀ ਐਮ ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ ਡੀ ਐੋਮ ਲਪੋਕੇ ਸ਼਼ੀਮਤੀ ਅਮਨਦੀਪ ਕੌਰ, ਐਸ ਡੀ ਐਮ ਮਜੀਠਾ ਸ: ਖੁਸ਼ਪ੍ਰੀਤ ਸਿੰਘ, ਆਰ.ਟੀ.ਏ ਸ: ਖੁਸ਼ਪਾਲ ਸਿੰਘ, ਡੀ .ਸੀ. ਪੀ ਵਿਜੇ ਆਲਮ ਸਿੰਘ, ਸਿਵਲ ਸਰਜਨ ਡਾ: ਕਿਰਨਦੀਪ ਕੌਰ , ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Vijay Kumar Janjua , Chief Commissioner Punjab State Transparency Accountability Commission , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD