Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਪੰਜਾਬ ਸਿੱਖਿਆ ਕ੍ਰਾਂਤੀ' -ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਰਾਵਤ ਤੇ ਕੱਕਾ ਦੇ ਸਕੂਲਾਂ ਦਾ ਕਰਵਾਇਆ ਨਵੀਨੀਕਰਣ

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਜੰਗੀ ਪੱਧਰ 'ਤੇ ਕਰ ਰਹੀ ਉਪਰਾਲੇ - ਹਰਦੀਪ ਸਿੰਘ ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਲੁਧਿਆਣਾ , 21 Apr 2025

Last updated on: Apr 22, 2025, 12:28 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਅੱਜ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਰਾਵਤ ਅਤੇ ਕੱਕਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਨਵੀਨੀਕਰਣ ਕਰਵਾ ਕੇ ਲੋਕ ਅਰਪਣ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ਰਾਵਤ ਦੀ ਚਾਰਦਿਵਾਰੀ ਕਰਵਾਈ ਗਈ ਹੈ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ, ਕੱਕਾ ਵਿੱਚ ਪੰਜ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਗਈ ਹੈ ਜਿਸ 'ਤੇ ਕਰੀਬ 40 ਲੱਖ ਰੁਪਏ ਖਰਚ ਕੀਤੇ ਗਏ ਹਨ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਜੰਗੀ ਪੱਧਰ 'ਤੇ ਉਪਰਾਲੇ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਮੁਕੰਮਲ ਹੋਣ ਉਪਰੰਤ ਉਦਘਾਟਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬੌਧਿਕ ਵਿਕਾਸ ਵਿੱਚ ਵਾਧਾ ਕਰਨ ਲਈ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰਾਂ ਮੌਕੇ ਸਿੱਖਿਆ ਦਾ ਬੱਜਟ ਕੇਵਲ 5 ਪ੍ਰਤੀਸ਼ਤ ਹੁੰਦਾ ਸੀ ਪਰੰਤੂ ਇਸ ਵਾਰ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਦਾ ਬੱਜਟ 5 ਪ੍ਰਤੀਸ਼ਤ ਤੋਂ ਵਧਾਕੇ 18 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ।

ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਗੱਲ ਦੀ ਪਰਖ ਜ਼ਰੂਰ ਕਰਨ ਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੇ ਅਧਿਆਪਕ ਵੱਧ ਪੜ੍ਹੇ-ਲਿਖੇ ਅਤੇ ਵੱਧ ਤਜ਼ਰਬੇ ਵਾਲੇ ਹਨ। ਇਸ ਲਈ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹਾਕੇ ਉਹਨਾਂ ਦੇ ਭਵਿੱਖ ਨੂੰ ਸੁਨਹਿਰਾ ਬਨਾਉਣ। ਇਸ ਮੌਕੇ ਸਰਪੰਚ ਜੌਨੀ, ਰਮਨ ਸ਼ਰਮਾ, ਸੁਰਜੀਤ ਸਿੰਘ, ਸੁਰਜੀਤ ਸਿੰਘ ਗਰਚਾ, ਤਜਿੰਦਰ ਸਿੰਘ ਮਿੱਠੂ, ਜਸਪਾਲ ਸਿੰਘ ਕੌਂਸਲਰ, ਰਾਜਨ ਤੇ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD