Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਕਣਕ ਦੀ ਅਦਾਇਗੀ, ਹੁਣ ਤੱਕ 3,216 ਕਰੋੜ ਦਾ ਕੀਤਾ ਭੁਗਤਾਨ : ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਨੇ ਫਿਲੌਰ ਦੀ ਅਨਾਜ ਮੰਡੀ ’ਚ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Phillaur, Jalandhar

Web Admin

Web Admin

5 Dariya News

ਫਿਲੌਰ (ਜਲੰਧਰ) , 21 Apr 2025

Last updated on: Apr 22, 2025, 12:39 IST

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਹੋ ਰਹੀ ਹੈ ਅਤੇ ਰੋਜ਼ਾਨਾ ਪੰਜਾਬ ਭਰ ਵਿੱਚ ਔਸਤਨ 10 ਲੱਖ ਮੀਟ੍ਰਿਕ ਟਨ ਕਣਕ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਣਕ ਦੇ ਖ਼ਰੀਦ ਸੀਜ਼ਨ ਨੂੰ ਕਿਸਾਨਾਂ ਦੀ ਸਹੂਲਤ ਨੂੰ ਪੂਰੀ ਤਵਜੋਂ ਦਿੰਦਿਆਂ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਫਿਲੌਰ ਦੀ ਦਾਣਾ ਮੰਡੀ ਵਿਖੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਮੌਕੇ 'ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਆਪਣੇ ਸਿਖ਼ਰ 'ਤੇ ਪਹੁੰਚ ਰਹੀ ਹੈ ਅਤੇ ਸੂਬੇ ਭਰ ਦੇ 1,864 ਨਿਰਧਾਰਿਤ ਖ਼ਰੀਦ ਕੇਂਦਰਾਂ 'ਤੇ 37 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਪਹਿਲਾਂ ਹੀ ਆ ਚੁੱਕੀ ਹੈ। ਇਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ 'ਤੇ 33.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਸਮੇਂ ਸਿਰ ਅਦਾਇਗੀਆਂ ’ਤੇ ਸਰਕਾਰ ਦੇ ਵਿਸ਼ੇਸ਼ ਧਿਆਨ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਫ਼ਸਲ ਲਈ 3,216 ਕਰੋੜ ਰੁਪਏ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮਜ਼ਦੂਰਾਂ ਸਮੇਤ ਸਾਰੀਆਂ ਧਿਰਾਂ ਦੀ ਭਲਾਈ ਦਾ ਧਿਆਨ ਰੱਖਿਆ ਜਾ ਰਿਹਾ ਹੈ। 

ਉਨ੍ਹਾਂ ਮਜ਼ਦੂਰਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਅੰਦਾਜ਼ਨ 25 ਕਰੋੜ ਬੋਰੀਆਂ ਦੀ ਸੰਭਾਲ ਦੇ ਮੱਦੇਨਜ਼ਰ ਕਿਰਤ ਦਰਾਂ ਵਿੱਚ ਪਹਿਲਾਂ ਹੀ ਸੋਧ ਕੀਤੀ ਜਾ ਚੁੱਕੀ ਹੈ ਅਤੇ ਇਹ 2.21 ਰੁਪਏ ਤੋਂ ਵਧਾ ਕੇ 2.64 ਰੁਪਏ ਪ੍ਰਤੀ ਬੈਗ ਕੀਤੀ ਗਈ ਹੈ। ਇਸ ਸੋਧ ਰਾਹੀਂ ਸੂਬਾ ਸਰਕਾਰ ਵੱਲੋਂ ਪੰਜਾਬ ਪੱਧਰ ’ਤੇ ਮੰਡੀ ਮਜ਼ਦੂਰਾਂ ਨੂੰ ਲਗਭਗ 10 ਕਰੋੜ ਰੁਪਏ ਦਾ ਫਾਇਦਾ ਦਿੱਤਾ ਜਾ ਰਿਹਾ ਹੈਕਿਸਾਨਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਕਟਾਰੂਚੱਕ ਨੂੰ ਚੱਲ ਰਹੀ ਖ਼ਰੀਦ ਬਾਰੇ ਸਕਾਰਾਤਮਕ ਪ੍ਰਤੀਕਿਰਿਆ ਮਿਲੀ। 

ਪਿੰਡ ਅਕਾਲਪੁਰ ਦੇ ਕਿਸਾਨ ਪਰਮਜੀਤ ਸਿੰਘ ਨੇ ਆਪਣੀ ਫ਼ਸਲ ਦੀ ਸੁਚਾਰੂ ਅਤੇ ਜਲਦ ਖ਼ਰੀਦ ਲਈ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਸਮੁੱਚੀ ਪ੍ਰਕਿਰਿਆ ਨੂੰ ਕੁਸ਼ਲ ਅਤੇ ਮੁਸ਼ਕਲ ਰਹਿਤ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਬੰਪਰ ਫ਼ਸਲ ਦੀ ਪੈਦਾਵਾਰ ਦੀਆਂ ਰਿਪੋਰਟਾਂ ਵਿਚਕਾਰ ਸਰਕਾਰ ਨੇ ਇਸ ਸੀਜ਼ਨ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ।ਇਸ ਮੌਕੇ ਐਸ.ਡੀ.ਐਮ. ਅਮਨਪਾਲ ਸਿੰਘ, ਆਪ ਆਗੂ ਪ੍ਰਿੰ. ਪ੍ਰੇਮ ਕੁਮਾਰ, ਡੀ.ਐਮ.ਓ. ਅਰਵਿੰਦਰ ਸਿੰਘ ਅਤੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Phillaur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD