Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਵੱਲੋਂ ਪਿੰਡ ਵਲਟੋਹਾ ਦੇ ਸਰਪੰਚ ’ਤੇ ਗੋਲੀਬਾਰੀ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫਤਾਰ

ਗੈਂਗਸਟਰ ਪ੍ਰਭਜੀਤ ਦਾਸੂਵਾਲ ਵੱਲੋਂ ਕੀਤੀ ਗਈ ਜਬਰਨ ਵਸੂਲੀ ਦੀ ਕੋਸ਼ਿਸ਼ ਨਾਲ ਜੁੜਦੇ ਹਨ ਹਮਲੇ ਦੇ ਤਾਰ; ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 21 Apr 2025

Last updated on: Apr 22, 2025, 12:46 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ  ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ - ਜਿਨ੍ਹਾਂ ਦੀ ਪਛਾਣ ਅਜੈਦੀਪ ਸਿੰਘ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ - ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ ।

ਜਾਣਕਰੀ ਅਨੁਸਾਰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ 11 ਮਾਰਚ, 2025 ਨੂੰ ਤਿੰਨ ਅਣਪਛਾਤੇ  ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ ,ਜਿਸ ਵਿੱਚ ਸਰਪੰਚ ਝਰਮਲ ਸਿੰਘ ਅਤੇ ਉਸਦਾ ਦਾ ਡਰਾਈਵਰ ਜ਼ਖਮੀ ਹੋ ਗਏ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਹਮਲੇ ਦੇ ਤਾਰ ਵਿਦੇਸ਼ੀ ਗੈਂਗਸਟਰ ਪ੍ਰਭਜੀਤ ਸਿੰਘ ਉਰਫ਼ ਪ੍ਰਭ ਦਾਸੂਵਾਲ ਵੱਲੋਂ ਕੀਤੀ ਗਈ ਫਿਰੌਤੀ ਦੀ ਕੋਸ਼ਿਸ਼ ਨਾਲ ਜੁੜਦੇ ਹਨ, ਜਿਸ ਨੇ ਪੀੜਤ ਤੋਂ 30 ਲੱਖ ਰੁਪਏ ਦੀ  ਮੰਗ ਕੀਤੀ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਤਰਨਤਾਰਨ ਦੇ ਘੜਿਆਲਾ ਖੇਤਰ ਚੋਂ ਦੋਵੇਂ ਮੁਲਜ਼ਮਾਂ ਨੂੰ ਲੱਭ ਲਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕੇਸ ਵਿੱਚ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ, ਹੁਣ ਤੱਕ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿੱਚ ਘੜਿਆਲਾ ਦੇ ਅਨਮੋਲ ਸਿੰਘ ਉਰਫ਼ ਮੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ।ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ, ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਬੀਐਨਐਸ ਦੀ ਧਾਰਾ 109, 308(4), 111, 324(2), 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 21 ਮਿਤੀ 11-3-2025 ਅਧੀਨ ਪਹਿਲਾਂ ਹੀ ਕੇਸ ਦਰਜ  ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD