Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮੋਲਕ ਸਿੰਘ ਨੇ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਜੈਤੋ , 22 Apr 2025

Last updated on: Apr 22, 2025, 15:49 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਤੇ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਰਾਜ ਦੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿਥੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਕ ਯੋਜਨਾ ਨਹੀਂ ਬਲਕਿ ਰਾਜ ਦੇ ਬੱਚਿਆ ਦੇ ਉਜਵੱਲ ਭਵਿੱਖ ਦੀ ਦਿਸ਼ਾ ਵਿਚ ਠੋਸ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਇਸ ਤਰ੍ਹਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਨਿਜੀ ਸਕੂਲਾਂ ਤੋਂ ਪਿੱਛੇ ਨਾ ਰਹਿਣ।

ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ 29.03  ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਲੰਬਵਾਲੀ ਵਿਖੇ 12.50 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।ਜਿੰਨਾ ਵਿੱਚ ਆਧੁਨਿਕ ਰੂਮ, ਚਾਰਦੀਵਾਰੀ, ਬਾਥਰੂਮ, ਬਾਸਕਿਟ ਬਾਲ ਗਰਾਊਂਡ ਆਦਿ ਕੰਮ ਸ਼ਾਮਲ ਹਨ।

ਇਸ ਮੌਕੇ ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ, ਐਡਵੋਕੇਟ ਹਰਸਿਮਰਨ ਮਲਹੋਤਰਾ, ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਓੜਾ, ਨੋਡਲ ਅਫਸਰ ਦੀਪਕ ਕੁਮਾਰ, ਪ੍ਰਿੰ. ਪੰਨਾ ਲਾਲ, ਜਿਲ੍ਹਾ ਗਾਇਡੈਂਸ ਕੌਸਲਰ ਸ੍ਰੀ ਜਸਬੀਰ ਜੱਸੀ, ਸੁਸ਼ੀਲ ਆਹੁਜਾ ਬੀ.ਪੀ.ਈ.ਓ, ਕਪਿਲ ਕੁਮਾਰ ਮੁੱਖ ਅਧਿਆਪਕ, ਦਿਨੇਸ਼ ਕੁਮਾਰ ਮੁੱਖ ਅਧਿਆਪਕ , ਤਰਸੇਮ ਮੌਂਗਾ ਮੁੱਖ ਅਧਿਆਪਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਪਿੰਡ ਵਾਸੀ ਹਾਜ਼ਰ ਸਨ।        

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD