Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕੀਤੀ ਜਾ ਰਹੀ ਸਿਰਜਣਾ - ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕੇ ਦੇ 05 ਸਰਕਾਰੀ ਸਕੂਲਾਂ ਚ 57 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 22 Apr 2025

Last updated on: Apr 22, 2025, 16:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਜਿਥੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਇਹ ਮੁਹਿੰਮ ਨਵੀਂ ਪੀੜ੍ਹੀ ਦੇ ਸੁਨਿਹਰੇ ਭਵਿੱਖ ਦੀ ਸਿਰਜਣਾ ਲਈ ਸਰਕਾਰ ਦੀ ਪਹਿਲ ਕਦਮੀ ਵੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਲਗਭਗ 57 ਲੱਖ ਦੀ ਲਾਗਤ ਨਾਲ ਹਲਕੇ ਦੇ 05 ਸਕੂਲਾਂ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕਰਾਂਤੀ’ ਤਹਿਤ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਬਜਟ ਵਿਚ ਸਿੱਖਿਆ ਲਈ ਲੋੜੀਂਦਾ ਪੈਸਾ ਰੱਖਿਆ ਗਿਆ ਹੈ ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿਚ ਇਨਕਲਾਬੀ ਬਦਲਾਅ ਵਿਖਾਉਣ ਲਈ ਅਸੀਂ ਵੀ ਮਾਪਿਆਂ ਦੇ ਰੂ-ਬ- ਰੂ ਹੋ ਰਹੇ ਹਾਂ ਤਾਂ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਕਾਇਮ ਹੋਵੇ ਅਤੇ ਹਰ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲਾ ਲਵੇ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੀਣ ਯੋਗ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖ-ਵੱਖ ਪਖਾਨੇ, ਡੈਸਕ ਤੇ ਕੁਰਸੀਆਂ, ਚਾਰਦਿਵਾਰੀ ਅਤੇ ਸੁਰੱਖਿਆ ਦੀਆਂ ਹੋਰ ਸਹੂਲਤਾਂ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਜਿੱਥੇ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਉੱਥੇ ਲਗਾਤਾਰ ਬੁਨਿਆਦੀ ਸੁਵਿਧਾਵਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਬੱਚਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਸੈਸ਼ਨ ਦੇ ਸ਼ੁਰੂ ਵਿੱਚ ਹੀ ਮਿਲ ਰਹੀਆਂ ਹਨ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਸੀ ਪਠਾਣਾ-1 ਵਿੱਚ 10.95 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਬਸੀ ਪਠਾਣਾ-2 ਵਿੱਚ 9.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬਸੀ ਪਠਾਣਾ-3 ਵਿੱਚ 13.55 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਬਸੀ ਪਠਾਣਾ ਵਿੱਚ 17.4 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਸਕੂਲ ਮੈੜਾਂ ਵਿਖੇ 5.5 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਕੌਂਸਲਰ ਅਤੇ ਲੇਬਰ ਵੈਲਫੇਅਰ ਬੋਰਡ ਦੇ ਡਾਇਰੈਕਟਰ ਰਾਜ ਪੁਰੀ, ਡਾਇਰੈਕਟਰ ਮੰਡੀ ਬੋਰਡ ਪੰਜਾਬ ਇੰਦਰਜੀਤ ਸਿੰਘ ਇੰਦਰੀ, ਅਰਮਜੀਤ ਅਰੋੜਾ, ਹਰਪ੍ਰੀਤ ਧੀਮਾਨ ਬਲਾਕ ਪ੍ਰਧਾਨ, ਅਮ੍ਰਿਤ ਬਾਜਵਾ, ਸਿਮਰਨ ਹੁੰਦਲ, ਰਸ਼ਪਿੰਦਰ ਕਲੌਂਦੀ, ਕਸ਼ਮੀਰ ਸਿੰਘ ਬਲਾਕ ਪ੍ਰਧਾਨ, ਵਾਰਡ ਨੰ: 3 ਕੌਂਸਲਰ ਕਮਲਦੀਪ ਕੌਰ, ਸਰਪੰਚ ਗੁਰਸ਼ਰਨ ਸਿੰਘ ਬਾਜਵਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਜੀਤ ਕੌਰ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਤੇ ਹੋਰ ਪਤਵੰਤੇ ਹਾਜਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD