Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈੱਸ - ਐਡਵੋਕੇਟ ਅਮਰਪਾਲ ਸਿੰਘ

ਕਿਹਾ- ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 22 Apr 2025

Last updated on: Apr 22, 2025, 17:30 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ। ਇਹ ਪ੍ਰਗਟਾਵਾ ਉਨ੍ਹਾਂ  ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ  ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਹੈ, ਉਹ ਹਕੀਕਤ ਵਿੱਚ ਕਰਕੇ ਦਿਖਾਇਆ ਹੈ, ਜਿਸ ਦੀ ਮਿਸਾਲ ਸੂਬੇ ਦੇ 12 ਹਜ਼ਾਰ ਸਕੂਲਾਂ ’ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ’ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।

ਅੱਜ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’  ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਾਂਗੜਾ ਵਿਖੇ 9 ਲੱਖ 52 ਹਜ਼ਾਰ 800 ਰੁਪਏ, ਬਹਾਦਰਪੁਰ ਰਜੋਆ ਵਿਖੇ 21 ਲੱਖ 12 ਹਜ਼ਾਰ ਰੁਪਏ , ਔਲਖ ਕਲਾਂ ਵਿਖੇ 9 ਲੱਖ 71 ਹਜ਼ਾਰ ਰੁਪਏ, ਔਲਖ ਖੁਰਦ ਵਿਖੇ 7 ਲੱਖ 51 ਹਜ਼ਾਰ ਰੁਪਏ ਤੇ ਨਵੀਂ ਕੀੜੀ ਵਿਖੇ 16 ਲੱਖ 12 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਸ੍ਰੀ ਹਰਗੋਬਿੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔਲਖ ਖੁਰਦ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀ ਪੀ ਈ ਓ ਤਰਸੇਮ ਸਿੰਘ ਰਿਆੜ, ਬੀ ਐਨ ਓ ਰਾਮ ਲਾਲ, ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਸਲਾਹਕਾਰ ਪਰਮਬੀਰ ਸਿੰਘ ਰਾਣਾ, ਸਰਪੰਚ ਸੁਖਰਾਜ ਸਿੰਘ ਕਾਹਲੋ ਪੇਰੋਸ਼ਾਹ, ਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣ, ਸਰਪੰਚ ਜੀਵਨ ਸਿੰਘ ਅਤੇ ਸਰਪੰਚ ਮਨਜੀਤ ਸਿੰਘ ਵਾੜੇ ਆਦਿ ਹਾਜ਼ਰ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD