Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਵਲੀਪੁਰ, ਮਿਓਂਵਾਲ ਤੇ ਕਡਿਆਣਾ ਕਲਾਂ ਦੇ ਸਰਕਾਰੀ ਸਕੂਲਾਂ 'ਚ ਸ਼ਿਰਕਤ

ਰਸਮੀ ਉਦਘਾਟਨ ਕਰਦਿਆਂ ਸਕੂਲਾਂ ਦੀ ਚਾਰਦਿਵਾਰੀ, ਕਲਾਸ ਰੂਮ, ਸਾਇੰਸ ਤੇ ਕਾਮਰਸ ਲੈਬ ਲੋਕ ਅਰਪਿਤ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਲੁਧਿਆਣਾ , 22 Apr 2025

Last updated on: Apr 22, 2025, 18:16 IST

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਮਿਓਂਵਾਲ, ਕਡਿਆਣਾ ਕਲਾਂ ਅਤੇ ਵਲੀਪੁਰ ਦੇ ਸਰਕਾਰੀ ਸਕੂਲਾਂ ਵਿੱਚ ਸ਼ਿਕਰਤ ਕਰਦਿਆਂ ਰਸਮੀ ਉਦਘਾਟਨ ਕੀਤੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਦਾ ਵੱਡੇ ਪੱਧਰ 'ਤੇ ਕਾਇਆ-ਕਲਪ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਹਾਣੀ ਬਣ ਸਕਣ। 

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਨਾਲ-ਨਾਲ ਪੰਜਾਬ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਉਨ੍ਹਾਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਵਲੀਪੁਰ ਵਿਖੇ ਸਕੂਲ ਦੀ ਚਾਰਦਿਵਾਰੀ ਦਾ ਉਦਘਾਟਨ ਕੀਤਾ। 

ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਮਿਓਂਵਾਲ ਵਿਖੇ ਸਕੂਲ ਦੀ ਚਾਰਦਿਵਾਰੀ ਤੇ ਕਲਾਸ ਰੂਮ ਦਾ ਨਿਰਮਾਣ ਕਰਵਾਇਆ ਗਿਆ। ਇਸ ਤੋਂ ਇਲਾਵਾ ਸਰਕਾਰੀ ਸੈਕੰਡਰੀ ਸਕੂਲ, ਪਿੰਡ ਕਡਿਆਣਾ ਕਲਾਂ ਵਿਖੇ ਸਾਇੰਸ ਲੈਬ ਅਤੇ ਕਾਮਰਸ ਲੈਬ ਲੋਕ ਅਰਪਿਤ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵੱਖ-ਵੱਖ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਪਸਾਰ ਸਬੰਧੀ ਉਦਘਾਟਨੀ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD