Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ : ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 22 Apr 2025

Last updated on: Apr 22, 2025, 18:27 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨਾਂ ਸਾਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਵਿੱਚ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੋਕ ਨੋਧ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਜੋਧਪੁਰ ਅਤੇ ਸਕੂਲ ਆਫ ਐਮੀਨੈਂਸ ਨੂੰ ਮਮਦੋਟ ਉਤਾੜ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ। ਇਹ ਉਨ੍ਹਾਂ ਨੂੰ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜਿਸ ਨਾਲ ਯਕੀਨੀ ਤੌਰ 'ਤੇ ਉਨ੍ਹਾਂ ਦੀ ਅਧਿਆਪਨ ਸ਼ੈਲੀ ਦੇ ਨਾਲ-ਨਾਲ ਬੱਚਿਆਂ ਦੇ ਸਿੱਖਣ ਦੀ ਸਮਰੱਥਾ ਵਿੱਚ ਵੀ ਸਕਾਰਾਤਮਕ ਵਾਧਾ ਹੋਇਆ ਹੈ। 

ਇਸ ਮੌਕੇ ਪ੍ਰਿੰਸੀਪਲ ਰੁਬੀਨਾ, ਰੋਬੀ ਸੰਧੂ , ਗੁਰਪ੍ਰੀਤ ਸਿੰਘ ਗਿੱਲ ,ਬਲਰਾਜ ਸਿੰਘ ਚੈਅਰਮੈਨ ਮਾਰਕੀਟ ਕਮੇਟੀ ਮਮਦੋਟ , ਉਪਿੰਦਰ ਸੰਧੂ ਪ੍ਰਧਾਨ ਨਗਰ ਪੰਚਾਇਤ, ਯਸ਼ਪਾਲ ਗਾਬਾ , ਨਿਰਵੈਰ ਸਿੰਘ ਸਿੰਧੀ, ਜਸਬੀਰ ਸਿੰਘ ਮਮਦੋਟ  , ਅਜੈ ਚੰਨ , ਤਲਵਿੰਦਰ ਸਿੰਘ ਖਾਲਸਾ , ਸੁਰਿੰਦਰ ਸਿੰਘ , ਹਰੀਸ਼ ਕੁਮਾਰ  ਸਕੂਲ ਆਫ਼ ਐਮੀਨੈਂਸ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD