Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੀਜੀਪੀ ਗੌਰਵ ਯਾਦਵ ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਅਤੇ ਜਨਤਾ ਕੋਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੀ ਜਾਇਜ਼ਾ ਲਿਆ

Gaurav Yadav, Punjab Police, Police, Punjab Admin, Director General of Police Punjab, DGP Punjab, Faridkot, Moga, Dr Pragya Jain, Ajay Gandhi

Web Admin

Web Admin

5 Dariya News

ਫਰੀਦਕੋਟ/ਮੋਗਾ , 22 Apr 2025

Last updated on: Apr 23, 2025, 11:34 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੀ ਸਮੀਖਿਆ ਕਰਨ ਲਈ ਅੱਜ ਫਰੀਦਕੋਟ ਅਤੇ ਮੋਗਾ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਦੋਵਾਂ ਜ਼ਿਲ੍ਹਿਆਂ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਡੀਜੀਪੀ ਨੇ ਫਰੀਦਕੋਟ ਵਿੱਚ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ ਜਿਸ ਵਿੱਚ ਅਤਿ-ਆਧੁਨਿਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਹਾਈ-ਟੈਕ ਉਪਕਰਨਾਂ ਨਾਲ ਲੈਸ ਕਾਨਫਰੰਸ ਹਾਲ ਅਤੇ 250 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਬ੍ਰੀਫਿੰਗ ਹਾਲ ਸ਼ਾਮਲ ਹੈ, ਜਦੋਂ ਕਿ ਮੋਗਾ ਜ਼ਿਲ੍ਹੇ ਵਿੱਚ ਭਵਿੱਖਮੁਖੀ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਡੀਜੀਪੀ ਦੇ ਨਾਲ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਅਸ਼ਵਨੀ ਕਪੂਰ ਵੀ ਮੌਜੂਦ ਸਨ।

ਫਰੀਦਕੋਟ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉੱਨਤ ਡਿਜੀਟਲ ਫੋਰੈਂਸਿਕ ਉਪਕਰਨਾਂ ਨਾਲ ਲੈਸ ਇਸ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੂੰ ਆਨਲਾਈਨ ਵਿੱਤੀ ਧੋਖਾਧੜੀ, ਪਛਾਣ ਚੋਰੀ (ਆਈਡੈਂਟਿਟੀ ਥੈਪਟ) ਅਤੇ ਸਾਈਬਰ ਧੋਖਾਧੜੀ ਨਾਲ ਨਜਿੱਠਣ ਲਈ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਪਹਿਲਾਂ ਹੀ 260 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ ਅਤੇ ਸਾਈਬਰ ਧੋਖਾਧੜੀ ਪੀੜਤਾਂ ਨੂੰ 90 ਲੱਖ ਰੁਪਏ ਵਾਪਸ ਕਰ ਚੁੱਕੀ ਹੈ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫਲ ਬਣਾਉਣ ਲਈ ਫਰੀਦਕੋਟ ਪੁਲਿਸ ਦੇ ਅਸਾਧਾਰਨ ਯਤਨਾਂ ਦੀ ਸ਼ਲਾਘਾ ਕਰਦਿਆਂ, ਡੀਜੀਪੀ ਨੇ ਕਿਹਾ ਕਿ ਫਰੀਦਕੋਟ ਪੁਲਿਸ ਨੇ ਜਨਤਾ ਦੇ ਸਹਿਯੋਗ ਨਾਲ ਕੁਸ਼ਲ ਫਾਲੋ-ਅੱਪ ਸਿਸਟਮ ਵਿਕਸਤ ਕੀਤਾ ਹੈ ਅਤੇ 1 ਮਾਰਚ, 2025 ਨੂੰ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ 300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫਰੀਦਕੋਟ ਉਹ ਜ਼ਿਲ੍ਹਾ ਹੈ ਜਿੱਥੇ ਪੰਜਾਬ ਸਰਕਾਰ ਦੀ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ '9779100200' ਰਾਹੀਂ ਪ੍ਰਾਪਤ ਸੂਹਾਂ ‘ਤੇ ਕਾਰਵਾਈ ਕਰਦਿਆਂ ਸਭ ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਫਰੀਦਕੋਟ ਪੁਲਿਸ ਵੱਲੋਂ ਆਯੋਜਿਤ 'ਵੱਡਾ ਖਾਣਾ' (ਦੁਪਹਿਰ ਦਾ ਖਾਣਾ) ਦੌਰਾਨ ਡੀਜੀਪੀ ਸ਼ਾਮਲ ਹੋਏ, ਜਿੱਥੇ ਸਾਰੇ ਰੈਂਕਾਂ ਦੇ ਅਧਿਕਾਰੀਆਂ ਨੂੰ ਪੁਲਿਸ ਬਲ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ, ਜਿਸ ਨਾਲ ਖੇਤਰ ਵਿੱਚ ਪ੍ਰਭਾਵਸ਼ਾਲੀ ਟੀਮ ਵਰਕ ਲਈ ਲੋੜੀਂਦੇ ਸਬੰਧ ਮਜ਼ਬੂਤ ਹੋਏ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਕੋਟ ਡਾ. ਪ੍ਰਗਿਆ ਜੈਨ ਨੇ ਡੀਜੀਪੀ ਨੂੰ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ 150 ਐਫਆਈਆਰ ਦਰਜ ਕਰਕੇ 300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 4.7 ਕਿਲੋ ਹੈਰੋਇਨ, 3 ਕਿਲੋ ਅਫੀਮ, 130 ਕਿਲੋ ਭੁੱਕੀ, 3.83 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨਡੀਪੀਐਸ ਦੀ ਧਾਰਾ 68 ਐਫ ਅਧੀਨ 5 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ ਜਿਸ ਨਾਲ ਜ਼ਿਲ੍ਹਾ ਫਰੀਦਕੋਟ ਵਿੱਚ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ।

ਡੀਜੀਪੀ ਨੇ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜਨਤਕ ਆਊਟਰੀਚ ਦੌਰਾਨ ਫਰੀਦਕੋਟ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ।ਮੋਗਾ ਵਿੱਚ, ਡੀਜੀਪੀ ਗੌਰਵ ਯਾਦਵ ਨੇ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਅਤਿ-ਆਧੁਨਿਕ ਨਿਗਰਾਨ ਪ੍ਰਣਾਲੀਆਂ ਅਤੇ ਉੱਨਤ ਨਿਗਰਾਨ ਤਕਨਾਲੋਜੀਆਂ ਨਾਲ ਲੈਸ ਹੈ, ਜੋ ਅਪਰਾਧ ਰੋਕਥਾਮ  ਵਿੱਚ ਵਾਧਾ ਕਰੇਗੀ, ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਕਰੇਗੀ ਅਤੇ ਅਪਰਾਧਿਕ ਤੱਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੱਭਣ ਵਿੱਚ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਵੱਲੋਂ ਮੋਗਾ ਸ਼ਹਿਰ, ਬਾਘਾਪੁਰਾਣਾ ਅਤੇ ਧਰਮਕੋਟ ਵਿੱਚ 140 ਨਿਗਰਾਨੀ ਕੈਮਰੇ - ਜਿਨ੍ਹਾਂ ਵਿੱਚ 107 ਬੁਲੇਟ ਕੈਮਰੇ ਅਤੇ 33 ਆਟੋਮੈਟਿਕ ਨੰਬਰ ਪਲੇਟ ਪਛਾਣ ਕਰਨ ਕੈਮਰੇ ਸ਼ਾਮਲ ਹਨ - ਲਗਾਏ ਗਏ ਹਨ। ਇਹ ਕੈਮਰੇ  ਏ.ਆਈ.-ਸਮਰੱਥ ਹਨ, ਜੋ ਅੰਤਰ-ਜ਼ਿਲ੍ਹਾ ਚੌਕੀਆਂ ਦੀ ਵੀ ਨਿਗਰਾਨੀ ਕਰਨਗੇ।ਉਨ੍ਹਾਂ ਨੇ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ ਅਤੇ ਧਰਮਕੋਟ ਸਬ-ਡਵੀਜ਼ਨਾਂ ਵਿੱਚ 100 ਹੋਰ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ।

ਡੀਜੀਪੀ ਨੇ ਜ਼ਿਲ੍ਹਾ ਮੋਗਾ ਵਿੱਚ ਐਸਐਚਓ ਅਤੇ ਡੀਐਸਪੀ/ਐਸਪੀ ਵਜੋਂ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਲਾਗੂਕਰਨ ਅਤੇ ਰੋਕਥਾਮ ਰਣਨੀਤੀਆਂ ਵਿੱਚ ਸੁਧਾਰ ਲਈ ਉਨ੍ਹਾਂ ਦੇ ਸੁਝਾਅ ਲੈ ਕੇ ਪੰਜਾਬ ਸਰਕਾਰ ਦੀ ‘ਯੁੱਧ ਨਾਸ਼ਿਆਂ ਵਿਰੁੱਧ’  ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਐਸਐਸਪੀ ਮੋਗਾ ਅਜੈ ਗਾਂਧੀ ਨੇ ਜ਼ਿਲ੍ਹੇ ਵਿੱਚ 100 ਹੋਰ ਸੀਸੀਟੀਵੀ ਕੈਮਰੇ ਲਗਾਉਣ ਦਾ ਐਲਾਨ ਕਰਨ ਲਈ ਡੀਜੀਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੈਮਰੇ ਨਸ਼ਿਆਂ ਦੇ ਹੌਟਸਪੌਟਾਂ ਅਤੇ ਅੰਤਰ-ਜ਼ਿਲ੍ਹਾ ਸੜਕਾਂ ’ਤੇ ਕੇਂਦ੍ਰਿਤ ਕੀਤੇ ਜਾਣਗੇ ਤਾਂ ਜੋ ਸੜਕੀ ਅਪਰਾਧ ਨੂੰ ਰੋਕਿਆ ਜਾ ਸਕੇ ਅਤੇ ਨਸ਼ਾ ਤਸਕਰਾਂ ’ਤੇ  ਤਿੱਖੀ ਨਜ਼ਰ ਰੱਖੀ ਜਾ ਸਕੇ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਐਸਐਸਪੀ ਨੇ ਕਿਹਾ ਕਿ ਮੋਗਾ ਪੁਲਿਸ ਨੇ 282 ਨਸ਼ਾ ਤਸਕਰਾਂ ਨੂੰ 6.2 ਕਿਲੋ ਹੈਰੋਇਨ, 148 ਕਿਲੋ ਭੁੱਕੀ, 12 ਲੱਖ ਨਸ਼ੀਲੀਆਂ ਗੋਲੀਆਂ ਅਤੇ 3.11 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਤੋਂ ਬਾਅਦ 171 ਐਫਆਈਆਰ ਦਰਜ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਡੀਜੀਪੀ ਨੇ ਫਰੀਦਕੋਟ ਅਤੇ ਮੋਗਾ ਪੁਲਿਸ ਦੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀਜੀਪੀ ਪ੍ਰਸ਼ੰਸਾ ਡਿਸਕਸ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਵੀ ਕੀਤਾ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਡਿਊਟੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Faridkot , Moga , Dr Pragya Jain , Ajay Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD