Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਨਸੀਸੀ ਕੈਡਿਟਾਂ ਵੱਲੋਂ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ-2 ਦੇ ਹਿੱਸੇ ਵਜੋਂ ਸਰਹੱਦੀ ਪਿੰਡ ਦਾ ਦੌਰਾ

Military, NCC, NCC Group, 70 NCC Cadets and Instructional Staff, Ludhiana

Web Admin

Web Admin

5 Dariya News

ਲੁਧਿਆਣਾ , 22 Apr 2025

Last updated on: Apr 23, 2025, 12:55 IST

ਰਾਸ਼ਟਰੀ ਏਕਤਾ ਨੂੰ ਪ੍ਰਫੁੱਲਤ ਕਰਨ ਅਤੇ ਸਰਹੱਦੀ ਪਿੰਡਾਂ ਵਿੱਚ ਜੀਵਨ ਢੰਗ ਨੂੰ ਸਮਝਣ ਲਈ ਇੱਕ ਉਤਸ਼ਾਹੀ ਪਹਿਲਕਦਮੀ ਵੱਜੋਂ , ਐਨਸੀਸੀ ਗਰੁੱਪ ਲੁਧਿਆਣਾ ਅਧੀਨ 13 ਪੰਜਾਬ ਬਟਾਲੀਅਨ ਐਨਸੀਸੀ ਦੇ ਲਗਭਗ 70 ਐਨਸੀਸੀ ਕੈਡਿਟਾਂ ਅਤੇ ਇੰਸਟ੍ਰਕਸ਼ਨਲ ਸਟਾਫ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ-2 ਦੇ ਹਿੱਸੇ ਵਜੋਂ ਸਰਹੱਦੀ ਪਿੰਡ ਹੁਸੈਨੀਵਾਲਾ ਦਾ ਦੌਰਾ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਇਨ੍ਹਾਂ ਪਿੰਡਾਂ ਦੀ ਆਬਾਦੀ ਨੂੰ ਦੇਸ਼ ਨਾਲ ਜੋੜਨਾ, ਸਰਹੱਦੀ ਪਿੰਡਾਂ ਵਿੱਚ ਖੁਸ਼ਹਾਲੀ ਯਕੀਨੀ ਬਣਾਉਣਾ ਅਤੇ ਸਥਾਨਕ ਸੱਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ। 

ਇਸ ਦੌਰੇ ਦਾ ਉਦੇਸ਼ ਸਰਹੱਦੀ ਪਿੰਡਾਂ ਦੇ ਭਾਈਚਾਰਿਆਂ ਅਤੇ ਸਰਹੱਦ 'ਤੇ ਤਾਇਨਾਤ ਸੁਰੱਖਿਆ ਬਲਾਂ ਨਾਲ ਸਿੱਧੀ ਸ਼ਮੂਲੀਅਤ ਰਾਹੀਂ ਨੌਜਵਾਨ ਐਨਸੀਸੀ ਕੈਡਿਟਾਂ ਨੂੰ ਦੇਸ਼ ਭਗਤੀ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣਾ ਵੀ ਸੀ। ਦੌਰੇ ਦੇ ਹਿੱਸੇ ਵਜੋਂ ਕੈਡਿਟਾਂ ਨੇ ਹੁਸੈਨੀਵਾਲਾ ਵਿਖੇ ਰਾਸ਼ਟਰੀ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਭੇਟ ਕੀਤੀ ਜੋ ਸਾਡੇ ਤਿੰਨ ਕੌਮੀ ਸ਼ਹੀਦਾਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਅਦੁੱਤੀ ਇਨਕਲਾਬੀ ਭਾਵਨਾ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੇ ਮਾਤ ਭੂਮੀ ਲਈ ਮੁਸਕਰਾਉਂਦੇ ਹੋਏ ਸ਼ਹਾਦਤ ਦਿੱਤੀ।

ਫਿਰ ਕੈਡਿਟਾਂ ਨੇ ਬਾਰਡਰ ਚੈੱਕ ਪੋਸਟ 'ਤੇ ਸੈਨਿਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਸਾਡੀਆਂ  ਸਰਹੱਦਾਂ ਦੀ ਰਾਖੀ ਲਈ ਰੋਜ਼ਾਨਾ ਦੇ ਅਧਾਰ 'ਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਿਆ ਜਾ ਸਕੇ । ਕੈਡਿਟਾਂ ਨੇ ਸੈਨਿਕਾਂ ਦੇ ਸਖ਼ਤ ਰੁਟੀਨ ਦੀ ਸ਼ਲਾਘਾ ਕੀਤੀ। ਕੈਡਿਟਾਂ ਨੇ ਗੱਟੀ ਰਾਜੋਕੇ ਵਿਖੇ ਅੰਤਰਰਾਸ਼ਟਰੀ ਸਰਹੱਦ ਤੇ ਸਥਿਤ ਸਕੂਲ ਦਾ ਵੀ ਦੌਰਾ ਕੀਤਾ ਅਤੇ ਯੂਥ ਨੈਟਵਰਕ ਦੀ ਸਥਾਪਨਾ ਅਤੇ ਮਜ਼ਬੂਤੀ ਲਈ ਸਥਾਨਕ ਵਿਦਿਆਰਥੀਆਂ ਨਾਲ ਗੱਲਬਾਤ  ਕੀਤੀ। 

ਦੌਰੇ ਦੀ ਸਮਾਪਤੀ ਮੌਕੇ ਇੱਕ ਦੋਸਤਾਨਾ ਕਬੱਡੀ ਮੈਚ ਦਾ ਆਯੋਜਨ ਵੀ ਕੈਡਿਟਾਂ ਅਤੇ ਸਥਾਨਕ ਲੋਕਾਂ ਦੀ ਉਤਸ਼ਾਹੀ ਭਾਗੀਦਾਰੀ ਨਾਲ ਕੀਤਾ ਗਿਆ ਤਾਂ ਜੋ ਨਸ਼ਿਆਂ ਦੀ ਦੁਰਵਰਤੋਂ ਦੀ ਸੰਭਾਵਨਾ ਨੂੰ ਘਟਾਉਣ ਲਈ ਸਰੀਰਕ ਤੰਦਰੁਸਤੀ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ।13 ਪੰਜਾਬ ਬਟਾਲੀਅਨ NCC ਦੇ ਕੈਡਿਟਾਂ ਲਈ, ਹੁਸੈਨੀਵਾਲਾ ਸਰਹੱਦੀ ਪਿੰਡ ਦਾ ਇਹ ਦੌਰਾ ਭਾਰਤ ਦੇ ਵੱਖ-ਵੱਖ ਕੋਨਿਆਂ ਵਿੱਚ ਏਕਤਾ ਦੇ ਬੰਧਨ ਨੂੰ ਮਜ਼ਬੂਤ ਕਰਨ ਅਤੇ Viksit Bharat@2047 ਦੇ ਵਿਜ਼ਨ ਨੂੰ ਪ੍ਰਾਪਤ ਕਰਨ ਪ੍ਰਤੀ ਉਨ੍ਹਾਂ ਦੇ ਸਮਰਪਣ ਦਾ ਪ੍ਰਮਾਣ ਹੈ।

 

 

Tags: Military , NCC , NCC Group , 70 NCC Cadets and Instructional Staff , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD