Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਡਾ ਬਲਜੀਤ ਕੌਰ

56.26 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੇਕਟ ਲੋਕ ਅਰਪਣ ਕੀਤੇ ਗਏ

AAP, Aam Aadmi Party, Aam Aadmi Party Punjab, AAP Punjab, Malout, Punjab Sikhya Kranti

Web Admin

Web Admin

5 Dariya News

ਮਲੋਟ , 22 Apr 2025

Last updated on: Apr 23, 2025, 13:39 IST

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ.ਜਸ਼ਨ ਸਿੰਘ ਬਰਾੜ , ਚੇਅਰਮੈਨ ਮਾਰਕੀਟ ਕਮੇਟੀ ਤੇ ਸ. ਜਗਦੇਵ ਸਿੰਘ ਬਾਮ, ਚੇਅਰਮੈਨ ਸਹਿਕਾਰਤਾ ਬੈਂਕ, ਪੰਜਾਬ ਅਤੇ ਸਿੱਖਿਆ ਕੋਆਰਡੀਨੇਟਰ ਸ੍ਰੀ ਰਮੇਸ਼ ਅਰਨੀਵਾਲਾ ਵੀ ਹਾਜ਼ਰ ਸਨ ।

ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ, ਸਰਕਾਰੀ ਹਾਈ ਸਕੂਲ ਘੱਗਾ, ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਹਲਕਾ ਮਲੋਟ ਵਿਖੇ ਵੱਖ—ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। 

ਇਨ੍ਹਾਂ ਵੱਖ—ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਵਿਖੇ ਕੁਲ 12 ਲੱਖ ਰੁਪਏ, ਸਰਕਾਰੀ ਹਾਈ ਸਕੂਲ ਮੱਲਵਾਲਾ ਵਿਖੇ ਕੁੱਲ 14 ਲੱਖ ਰੁਪਏ ਦੇ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ ਵਿਖੇ ਕੁੱਲ 6.26 ਲੱਖ ਰੁਪਏ ਦੇ, ਸਰਕਾਰੀ ਹਾਈ ਸਕੂਲ ਘੱਗਾ ਵਿਖੇ ਕੁੱਲ 15 ਲੱਖ ਰੁਪਏ ਦੇ, ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ ਕੁੱਲ 9 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਰਫਤਾਰ ਪਕੜ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ੀ ਨਾਲ ਸਕੂਲਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੁਧਾਰ ਪੰਜਾਬ ਸਰਕਾਰ ਪਹਿਲ ਦੇ ਅਧਾਰ ਤੇ ਕਰ ਰਹੀ ਹੈ। 

ਸਿੱਖਿਆ ਸਾਰੇ ਵਰਗ, ਧਰਮਾਂ ਅਤੇ ਜਾਤੀ ਦੇ ਲੋਕਾਂ ਲਈ ਅਤਿ ਮਹੱਤਵਪੂਰਨ ਹੈ ਇਸ ਨਾਲ ਹੀ ਨਵੇਂ ਅਤੇ ਸਾਰਥਕ ਸਮਾਜ ਦੀ ਸਿਰਜਣਾ ਹੋ ਸਕਦੀ ਹੈ।

 

Tags: AAP , Aam Aadmi Party , Aam Aadmi Party Punjab , AAP Punjab , Malout , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD