Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਘਾਂ : ਜੱਗਾ ਮਜੀਠਾ

ਕਰੀਬ 24 ਲੱਖ ਰੁਪਏ ਦੇ ਸਕੂਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Punjab Sikhya Kranti, AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 22 Apr 2025

Last updated on: Apr 23, 2025, 16:19 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਅਤੇ ਸਰਕਾਰੀ ਇਮਾਰਤਾਂ ਦੀ ਦਿੱਖ ਵੀ ਪ੍ਰਾਈਵੇਟ ਸਕੂਲਾਂ ਨਾਲੋ ਬਿਹਤਰ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਮਜੀਠਾ ਹਲਕੇ ਤੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਸ: ਜਗਵਿੰਦਰ ਪਾਲ ਸਿੰਘ ਮਜੀਠਾ ਆਪਣੇ ਹਲਕੇ ਅਧੀਨ ਪੈਦੇ ਸਰਕਾਰੀ ਮਿਡਲ ਸਕੂਲ ਪਾਤਾਲਪੁਰੀ, ਸਰਕਾਰੀ ਐਲੀਮੈਟਰੀ ਸਕੂਲ ਪਾਤਾਲਪੁਰੀ, ਸਰਕਾਰੀ ਐਲੀਮੈਟਰੀ  ਅਤੇ ਸਰਕਾਰੀ ਮਿਡਲ ਸਕੂਲ ਛਾਛੋਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਖਰਾਸਵਾਲਾ ਵਿਖੇ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਉਪਰੰਤ ਕੀਤਾ।

ਜ਼ਿਲ੍ਹੇ ਅੰਦਰ ਪੈਂਦੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਇੰਸ ਲੈਬ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ। ਸ: ਜੱਗਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਧੁਨਿਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਹੀਂ ਰਹਿਣ ਦਿੱਤੀ ਜਾਵੇ। ਉਨ੍ਹਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਪੂੰਜੀ ਹੈ ਜਿਸ ਨਾਲ ਹਰ ਉਚ ਮੰਜ਼ਿਲ ਤੱਕ ਪਹੁੰਚਿਆਂ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਕੂਲੀ ਬੱਚਿਆਂ ਵਲੋ ਸਭਿਆਚਰਕ ਪੋ੍ਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ  ਸਕੂਲ ਮੁੱਖੀ ਸ: ਜਸਪਿੰਦਰ ਸਿੰਘ, ਮੈਡਮ ਤੇਜਿੰਦਰਪਾਲ ਕੌਰ, ਸ: ਅਰਵਿੰਦਰ ਸਿੰਘ, ਮੈਡਮ ਸੁਖਵਿੰਦਰ ਕੌਰ,ਮੈਡਮ ਗੁਰਬਰਿੰਦਰਜੀਤ ਕੌਰ ,ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ, ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਸਿਖਿਆ ਵਿਭਾਗ ਦੇ ਕੋਆਰਡੀਨੇਟਰ ਪਰਮਿੰਦਰ ਸਿੰਘ ਉੱਪਲ,ਸਰਪੰਚ ਰਾਜ ਕੁਮਾਰ ਲੱਧੜ, ਸਰਪੰਚ ਚੰਨਪ੍ਰੀਤ ਸਿੰਘ ਅਜਾਇਬਵਾਲੀ, ਐਸ ਸੀ ਵਿੰਗ ਦੇ ਪ੍ਰਧਾਨ ਸੁਖਚੈਨ ਸਿੰਘ, ਚੇਅਰਮੈਨ ਬਲਜੀਤ ਸਿੰਘ ਜਜਆਣੀ, ਸਰਪੰਚ ਲਖਵਿੰਦਰ ਸਿੰਘ ਵੇਗੇਵਾਲ, ਸਾਬਕਾ ਸਰਪੰਚ ਬਲਜੀਤ, ਹਰਭਿੰਦਰ ਸਿੰਘ ਭਿੰਦਾ ਵਰਿਆਮ ਨੰਗਲ ,ਸਰਪੰਚ ਲਵਪ੍ਰੀਤ ਸਿੰਘ ਕਾਦਰਾਬਾਦ ,ਪਰਮਿੰਦਰ ਸਿੰਘ ਸਰਪੰਚ ਕੋਟਲੀ ਢੋਲੇ ਸ਼ਾਹ ,ਕੀਮਤੀ ਸਰਪੰਚ ਲਹਿਰਕਾ,, ਸੁਖਦੇਵ ਸਿੰਘ ਫੌਜੀ ਭੋਆ, ਤਰਸੇਮ ਸਿੰਘ ਗਿੱਲ ਚਾਚੋਵਾਲੀ, ਜਗਦੀਪ ਸਿੰਘ ਸਰਪੰਚ ਫਤੂਭੀਲਾ ਆਦਿ ਹਾਜ਼ਰ ਸਨ।

 

Tags: Punjab Sikhya Kranti , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD