Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਗਦੇਵ ਕਲਾਂ ਵਿਖੇ ਲਾਹੌਰ ਬ੍ਰਾਂਚ ਉੱਤੇ ਬਣਾਏ ਨਵੇਂ ਪੁਲ ਦਾ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਉਦਘਾਟਨ

ਪ੍ਰਵਾਨਿਤ ਰਾਸ਼ੀ ਤੋਂ 20 ਲੱਖ ਰੁਪਿਆ ਬਚਾ ਕੇ 3.3 ਕਰੋੜ ਰੁਪਏ ਵਿੱਚ ਤਿਆਰ ਕੀਤਾ ਵਿਭਾਗ ਨੇ ਪੁਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 22 Apr 2025

Last updated on: Apr 23, 2025, 16:21 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਗਦੇਵ ਕਲਾਂ ਵਿਖੇ ਲਾਹੌਰ ਬਰਾਂਚ ਨਹਿਰ ਉੱਤੇ ਨਵੇਂ ਉਸਾਰੇ ਗਏ ਪੁੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਹ ਪੁੱਲ 100 ਸਾਲ ਤੋਂ ਵੱਧ ਪੁਰਾਣਾ ਹੋ ਚੁੱਕਾ ਸੀ, ਦੂਸਰਾ ਪੁੱਲ ਦੀ ਚੌੜਾਈ ਬਹੁਤ ਘੱਟ ਸੀ, ਜਿਸ ਕਾਰਨ ਇਹ ਖ਼ਤਰਾ ਬਣਿਆ ਰਹਿੰਦਾ ਸੀ ਕਿ ਕਿਧਰੇ ਕੋਈ ਅਣਹੋਣੀ ਨਾ ਵਾਪਰ ਜਾਵੇ । 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਜਦ ਇਸ ਬਾਬਤ ਗੱਲ ਕੀਤੀ ਤਾਂ ਉਹਨਾਂ ਨੇ ਇਸ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਪਾਸ ਕਰਦੇ ਹੋਏ 3.23 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਦਿੱਤੀ। ਉਹਨਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਥੋੜੇ ਅਰਸੇ ਵਿੱਚ 3.3 ਕਰੋੜ ਨਾਲ ਇਹ ਪੁਲ ਬਹੁਤ ਵਧੀਆ ਬਣਾ ਕੇ ਪ੍ਰਵਾਨਤ ਰਾਸ਼ੀ ਵਿੱਚੋਂ ਵੀ 20 ਲੱਖ ਰੁਪਏ ਦੀ ਬਚਤ ਕੀਤੀ ਹੈ। 

ਉਹਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦਾ ਇਸ ਗੱਲੋਂ ਧੰਨਵਾਦ ਕੀਤਾ। ਸ੍ ਧਾਲੀਵਾਲ ਨੇ ਕਿਹਾ ਕਿ ਇਹ ਪੁਲ ਬਣਨ ਨਾਲ ਹਲਕੇ ਦੇ ਲਗਭਗ 100 ਤੋਂ ਵੱਧ ਪਿੰਡਾਂ ਨੂੰ ਸਿੱਧਾ ਫਾਇਦਾ ਹੋਵੇਗਾ ਕਿਉਂਕਿ ਇੱਕ ਤਾਂ ਇਸ ਨਾਲ ਆਵਾਜਾਈ ਆਸਾਨ ਹੋਵੇਗੀ ਦੂਸਰਾ ਮਨ ਵਿੱਚੋਂ ਹਾਦਸਾ ਵਾਪਰਨ ਦਾ ਖੌਫ ਵੀ ਘਟੇਗਾ। 

ਉਹਨਾਂ ਕਿਹਾ ਕਿ ਛੇਤੀ ਹੀ ਇਸ ਤੇ ਦੋਵੇਂ ਪਾਸੇ ਦੀਆਂ ਸੜਕਾਂ ਮੁਕੰਮਲ ਕਰਕੇ ਲੋਕਾਂ ਨੂੰ ਸੁਖ ਦਾ ਸਾਹ ਦਿੱਤਾ ਜਾਵੇਗਾ। ਸ੍ ਧਾਲੀਵਾਲ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਪੰਜਾਬ ਦਾ ਇਸ ਗੱਲੋਂ ਵੀ ਰਿਣੀ ਹਾਂ ਕਿ ਮੈਂ ਅਜੇ ਤੱਕ ਵੀ ਜੋ ਵੀ ਪ੍ਰਸਤਾਵ ਉਹਨਾਂ ਨੂੰ ਹਲਕੇ ਦੇ ਵਿਕਾਸ ਲਈ ਭੇਜਿਆ ਹੈ, ਉਹਨਾਂ ਨੇ ਉਸੇ ਵੇਲੇ ਪ੍ਰਵਾਨ ਕਰਕੇ ਅਜਨਾਲਾ ਹਲਕੇ ਦਾ ਮਾਣ ਵਧਾਇਆ ਹੈ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD