Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਪੀਈਸੀ ਅਤੇ ਪੀਜੀਆਈਐਮਈਆਰ ਨੇ ਖੂਨਦਾਨ ਕੈਂਪ ਲਗਾਇਆ

ਜਾਨਾਂ ਬਚਾਉਣ ਲਈ 100 ਤੋਂ ਵੱਧ ਯੂਨਿਟ ਖੂਨ ਇਕੱਠਾ ਕੀਤਾ ਗਿਆ

Punjab Engineering College, Punjab Engineering College Chandigarh, PEC Chandigarh, National Service Scheme, NSS, Blood Donation Camp

Web Admin

Web Admin

5 Dariya News

ਚੰਡੀਗੜ੍ਹ , 23 Apr 2025

Last updated on: Apr 23, 2025, 17:34 IST

ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਦੇ ਨੈਸ਼ਨਲ ਸਰਵਿਸ ਸਕੀਮ (ਐਨਐਸਐਸ) ਸੈੱਲ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਚੰਡੀਗੜ੍ਹ ਦੇ ਸਹਿਯੋਗ ਨਾਲ 23 ਅਪ੍ਰੈਲ 2025 ਨੂੰ ਇੱਕ ਖ਼ੂਨਦਾਨ ਕੈੰਪ ਦਾ ਸਫਲ ਆਯੋਜਨ ਕੀਤਾ।

ਇਸ ਮਾਣਯੋਗ ਉਪਰਾਲੇ ਦਾ ਮਕਸਦ ਲੋਕਾਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਜੀਵਨ ਬਚਾਉਣ ਵਿੱਚ ਸਹਿਯੋਗ ਦੇਣਾ ਸੀ। ਕੈੰਪ ਦੌਰਾਨ ਪੇਕ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਹੋਰ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ 100 ਤੋਂ ਵੱਧ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। 

ਇਹ ਪੇਕ ਪਰਿਵਾਰ ਦੇ ਸਮਾਜਕ ਸੇਵਾ ਦੇ ਜਜ਼ਬੇ ਦੀ ਖੂਬਸੂਰਤ ਝਲਕ ਸੀ। ਇਸ ਕੈੰਪ ਦੀ ਸ਼ਾਨ ਵਧਾਉਣ ਲਈ ਡਾ. ਨੇਮੀ ਚੰਦ (ਰਾਜ ਸੰਜੋਗ ਅਧਿਕਾਰੀ, ਐਨਐਸਐਸ, ਚੰਡੀਗੜ੍ਹ) ਮੁੱਖ ਮਹਿਮਾਨ ਵਜੋਂ ਮੌਜੂਦ ਰਹੇ। ਉਹਨਾਂ ਦੇ ਨਾਲ ਡਾ. ਡੀ. ਆਰ. ਪ੍ਰਜਾਪਤੀ (ਡੀਨ ਸਟੂਡੈਂਟ ਅਫੇਅਰਜ਼), ਡਾ. ਸੰਦੀਪ ਕੌਰ (ਕੋਰਡੀਨੇਟਰ, ਐਨਐਸਐਸ), ਡਾ. ਮੋਹਿਤ ਕੁਮਾਰ, ਡਾ. ਮਯੰਕ ਗੁਪਤਾ ਅਤੇ ਡਾ. ਰਤਨ ਲਾਲ (ਕੋ-ਕੋਰਡੀਨੇਟਰ) ਵੀ ਹਾਜ਼ਰ ਸਨ।

ਡਾ. ਨੇਮੀ ਚੰਦ ਨੇ ਪੀਈਸੀ ਦੀ ਸਮਾਜਕ ਉਪਰਾਲਿਆਂ ਲਈ ਤਾਰੀਫ਼ ਕੀਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਵੀ ਨਵੇਂ ਨਵੇਂ ਉਪਰਾਲੇ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਤੇ ਡਾ. ਸੰਦੀਪ ਕੌਰ ਨੇ ਦੱਸਿਆ ਕਿ ਐਨਐਸਐਸ-ਪੀਈਸੀ ਨੂੰ ਚੰਡੀਗੜ੍ਹ ਵੱਲੋਂ ਐਨਐਸਐਸ ਦੇ ਰਾਸ਼ਟਰੀ ਕਨਵੈਨਸ਼ਨ (ਦਿੱਲੀ) ਵਿੱਚ ਸ਼ਾਮਿਲ ਹੋਣ ਲਈ ਵੀ ਚੁਣਿਆ ਗਿਆ ਹੈ।

ਪ੍ਰੋਗਰਾਮ ਦੌਰਾਨ ਮਹਿਮਾਨਾਂ ਨੇ ਡੋਨਰਸ ਨਾਲ ਗੱਲਬਾਤ ਕੀਤੀ ਅਤੇ ਉਹਨਾਂ "ਸਟਾਰ ਡੋਨਰਜ਼" ਨੂੰ ਸਨਮਾਨਿਤ ਕੀਤਾ, ਜੋ ਪਿਛਲੇ ਕਈ ਖ਼ੂਨ ਦਾਨ ਕੈੰਪ ਵਿੱਚ ਹਰ ਵਾਰੀ ਖ਼ੂਨ ਦਾਨ ਕਰਦੇ ਆ ਰਹੇ ਹਨ। ਐਨਐਸਐਸ-ਪੇਕ ਵੱਲੋਂ ਲਿਆ ਗਿਆ ਇਹ ਕਦਮ ਸਾਰਿਆਂ ਵੱਲੋ ਹੀ ਸਰਾਹਿਆ  ਗਿਆ ਅਤੇ ਇਹ ਸਾਬਤ ਕਰ ਦਿੱਤਾ, ਕਿ ਪੇਕ ਲਗਾਤਾਰ ਇਕ ਬਿਹਤਰ ਸਮਾਜ ਲਈ ਯਤਨਸ਼ੀਲ ਹੈ।

 

Tags: Punjab Engineering College , Punjab Engineering College Chandigarh , PEC Chandigarh , National Service Scheme , NSS , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD