Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸੱਤ ਸਰਕਾਰੀ ਸਕੂਲਾਂ ‘ਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1.5 ਕਰੋੜ ਦੇ ਕੰਮ ਲੋਕ ਅਰਪਿਤ

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ : ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Punjab Sikhya Kranti

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਚੀਮਾ , 23 Apr 2025

Last updated on: Apr 23, 2025, 18:58 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਗਾਤਾਰ ਦੂਜੇ ਦਿਨ ਹਲਕਾ ਸੁਨਾਮ ਦੇ ਸੱਤ ਸਰਕਾਰੀ ਸਕੂਲਾਂ ਵਿੱਚ ਲਗਭਗ 1.5 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ ਗਏ। 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਟਿੱਬੀ ਰਵਿਦਾਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 40.4 ਲੱਖ ਰੁਪਏ ਦੀ ਲਾਗਤ ਨਾਲ ਮੁੜ ‘ਸਕੂਲ ਆਫ ਹੈਪੀਨੈਸ’ ਵਜੋਂ ਵਿਕਸਤ ਕਰਨ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਮਿਡਲ ਸਕੂਲ ਲਖਮੀਰਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਸ਼ੇਰੋਂ, ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਚੀਮਾ, ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਚੀਮਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਕੂਲ ਬਖਸ਼ੀਵਾਲਾ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਤਿਆਰ ਪ੍ਰੋਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ  ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। 

ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦਿਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਹੀ ਲਗਭਗ 9,000 ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਦਕਾ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਬੱਝਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਬੀ.ਡੀ.ਪੀ.ਓ. ਸੰਜੀਵ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ, ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ, ਜਤਿੰਦਰ ਜੈਨ, ਰਾਜ ਕੁਮਾਰ ਕੋਆਰਡੀਨੇਟਰ ਸਿੱਖਿਆ, ਮਨਪ੍ਰੀਤ ਬਾਂਸਲ, ਮਨੀ ਸਰਾਓ, ਸਾਹਿਬ ਸਿੰਘ, ਸਰਪੰਚ ਸਿਕੰਦਰ ਸਿੰਘ, ਬੀਰਬਲ ਸਿੰਘ, ਨਿਰਭੈ ਸਿੰਘ, ਐਮ.ਸੀ. ਹਰਪ੍ਰੀਤ ਸਿੰਘ, ਸੁੱਖਾ ਐਮ.ਸੀ. ਚੀਮਾ, ਦਰਸ਼ਨ ਸਿੰਘ, ਗੁਰਤੇਜ ਸਿੰਘ, ਭਾਗ ਸਿੰਘ ਸਰਪੰਚ, ਸੰਦੀਪ ਸਿੰਘ ਦੁੱਗਾਂ ਸਮੇਤ ਸਕੂਲਾਂ ਦਾ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD